ਗਿਆਨ ਜਯੋਤੀ ਇੰਸਟੀਚਿਊਟ ਵਿੱਚ ਹਿੰਦੀ ਲੇਖਣ ਮੁਕਾਬਲੇ ਕਰਵਾਏ

ਨਬਜ਼-ਏ-ਪੰਜਾਬ, ਮੁਹਾਲੀ, 23 ਸਤੰਬਰ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿਖੇ ਖਾਦੀ ਤੇ ਗਰਾਮ ਉਦਯੋਗ ਬੋਰਡ ਐਮ.ਐਸ.ਐਮ.ਈ. ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਇੱਕ ਹਿੰਦੀ ਲੇਖਣ ਮੁਕਾਬਲਾ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਕੁੱਲ 30 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਦਾ ਮੁੱਖ ਵਿਸ਼ਾ ’’ਭਾਰਤ ਵਿੱਚ ਨੌਜਵਾਨਾਂ ਦੀ ਭੂਮਿਕਾ: ਮੌਕੇ ਅਤੇ ਚੁਣੌਤੀਆਂ’’ ਸੀ। ਕੁੱਲ 30 ਭਾਗੀਦਾਰਾਂ ਨੇ ਇਸ ਮਹੱਤਵਪੂਰਨ ਵਿਸ਼ੇ ’ਤੇ ਆਪਣੀ ਰਚਨਾਤਮਕ ਸੋਚ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਅਰਥੀਆਂ ਵਿਚ ਪਹਿਲਾਂ ਸਥਾਨ ਗਣੇਸ਼ ਕੁਮਾਰ ਪੰਡਿਤ, ਦੂਜੀ ਪੁਜ਼ੀਸ਼ਨ ਅਨੂਪ ਕੁਸ਼ਵਾਹਾ, ਅਤੇ ਤੀਜੀ ਪੁਜ਼ੀਸ਼ਨ ਨਿਤੀਸ਼ ਕੁਮਾਰ ਰਹੇ। ਜੇਤੂਆਂ ਨੂੰ ਭਾਰਤ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ’ਤੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਤਾਰੀਫ ਕਰਦਿਆਂ ਕਿਹਾ ਕਿ ਖਾਦੀ ਅਤੇ ਗ੍ਰਾਮੋਦਯੋਗ ਭਾਰਤ ਦੀ ਆਤਮ-ਨਿਰਭਰਤਾ ਅਤੇ ਨੌਜਵਾਨਾਂ ਦੇ ਉਦਯੋਗਿਕ ਵਿਕਾਸ ਦਾ ਮਜ਼ਬੂਤ ਥੰਮ੍ਹ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਤਮਨਿਰਭਰ ਭਾਰਤ ਅਭਿਆਨ ਵਰਗੀਆਂ ਯੋਜਨਾਵਾਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਅਤੇ ਸਟਾਰਟਅੱਪਸ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀਆਂ ਹਨ।

ਗਿਆਨ ਜਯੋਤੀ ਇੰਸਟੀਚਿਊਟ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕਿਹਾ ਕਿ ਸਾਡੇ ਨੌਜਵਾਨ ਇੱਕ ਨਵੇਂ ਭਾਰਤ ਦੀ ਨੀਂਹ ਹਨ। ਉਨ੍ਹਾਂ ਦੇ ਨਵੇਂ ਵਿਚਾਰ ਅਤੇ ਦ੍ਰਿੜ ਇਰਾਦੇ ਆਤਮਨਿਰਭਰ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਬਹੁਤ ਮਹੱਤਵਪੂਰਨ ਹਨ। ਅਸੀਂ ਇਸ ਤਰ੍ਹਾਂ ਦੇ ਮੰਚ ਪ੍ਰਦਾਨ ਕਰਨ ਲਈ ਵਚਨਬੱਧ ਹਾਂ, ਤਾਂ ਜੋ ਉਹ ਆਪਣੇ ਹੁਨਰ ਨੂੰ ਨਿਖਾਰ ਸਕਣ ਅਤੇ ਭਵਿੱਖ ਦੇ ਲੀਡਰ ਤੇ ਉੱਦਮੀ ਬਣ ਸਕਣ, ਜੋ ਸਾਡੇ ਰਾਸ਼ਟਰ ਦੀ ਤਰੱਕੀ ਨੂੰ ਅੱਗੇ ਲੈ ਕੇ ਜਾਣਗੇ। ਪ੍ਰਤੀਭਾਗੀਆਂ ਦੀ ਭਰਪੂਰ ਸ਼ਮੂਲੀਅਤ ਨੇ ਇਸ ਮੁਕਾਬਲੇ ਨੂੰ ਨਾ ਸਿਰਫ ਸਫਲ ਬਣਾਇਆ, ਬਲਕਿ ਇਹ ਯਾਦਗਾਰ ਵੀ ਬਣ ਗਿਆ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…