ਕੇਂਦਰੀ ਰੇਲ ਮੰਤਰੀ ਵੱਲੋਂ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ

ਮੁਹਾਲੀ ਜ਼ਿਲ੍ਹੇ ਦੇ ਲੋਕਾਂ ਦੀ ਚਿਰਕੌਣੀ ਮੰਗ ਪੂਰੀ ਹੋਈ: ਭਾਜਪਾ ਆਗੂ ਸੁਭਾਸ਼ ਸ਼ਰਮਾ

ਨਬਜ਼-ਏ-ਪੰਜਾਬ, ਮੁਹਾਲੀ, 23 ਸਤੰਬਰ:
ਕੇਂਦਰੀ ਰੇਲ ਮੰਤਰੀ ਵੱਲੋਂ ਰਾਜਪੁਰਾ ਤੋਂ ਮੁਹਾਲੀ ਤੱਕ ਲਗਪਗ 18 ਕਿੱਲੋਮੀਟਰ ਰੇਲਵੇ ਲਾਈਨ ਲਈ ਪ੍ਰਵਾਨਗੀ ਦਿੱਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ 450 ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਰੇਲਵੇ ਲਾਈਨ ਨਾਲ ਮੁਹਾਲੀ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਰਾਜਪੁਰਾ ਨਾਲ ਸੰਪਰਕ ਦਿੱਲੀ ਲਈ ਕਈ ਰਸਤੇ ਖੋਲ੍ਹ ਦੇਵੇਗਾ, ਜਿਸ ਨਾਲ ਦਿੱਲੀ ਦੀ ਯਾਤਰਾ ਬਹੁਤ ਆਸਾਨ ਹੋ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵੀ ਮੌਜੂਦ ਸਨ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਜਨਤਾ ਨੂੰ ਰੇਲ ਸੰਪਰਕ ਪ੍ਰਦਾਨ ਕਰੇਗਾ, ਬਲਕਿ ਵਪਾਰ ਅਤੇ ਉਦਯੋਗ ਨੂੰ ਵੀ ਬਹੁਤ ਲਾਭ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੇ ਸਾਮਾਨ ਨੂੰ ਆਸਾਨੀ ਨਾਲ ਦਿੱਲੀ ਤੱਕ ਪਹੁੰਚਾ ਸਕਣਗੇ। ਉਨ੍ਹਾਂ ਕਿਹਾ ਕਿ ਰੇਲ ਨੇ ਹਮੇਸ਼ਾ ਉਦਯੋਗ ਨੂੰ ਬਹੁਤ ਲਾਭ ਪਹੁੰਚਾਇਆ ਹੈ, ਅਤੇ ਹੁਣ ਮੁਹਾਲੀ ਦੇ ਉਦਯੋਗਪਤੀਆਂ ਨੂੰ ਵੀ ਲਾਭ ਹੋਵੇਗਾ।
ਪੰਜਾਬ ਸਰਕਾਰ ਨੂੰ ਇਨ੍ਹਾਂ ਪ੍ਰੋਜੈਕਟਾਂ ਲਈ ਜ਼ਮੀਨ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਕਿਹਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਦੋ ਵੱਡੇ ਰੇਲ ਪ੍ਰਾਜੈਕਟ ਦਿੱਤੇ ਹਨ, ਪਰ ਇਨ੍ਹਾਂ ਲਈ ਜ਼ਮੀਨ ਪ੍ਰਾਪਤ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦੀ ਜ਼ਮੀਨ ਪ੍ਰਾਪਤ ਕਰਕੇ ਕੇਂਦਰ ਸਰਕਾਰ ਨੂੰ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਲਾਭ ਹੋ ਸਕੇ।
ਇੱਥੇ ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਵੱਲੋਂ ਅੱਜ ਦਿੱਲੀ ਵਿਖੇ ਪੰਜਾਬ ਲਈ ਦੋ ਮਹੱਤਵਪੂਰਨ ਐਲਾਨ ਕੀਤੇ ਹਨ। ਉਨ੍ਹਾਂ ਵੱਲੋਂ ਪੰਜਾਬ ਲਈ ਵੰਦੇ ਭਾਰਤ ਟਰੇਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮੌਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।
ਸ੍ਰੀ ਵੈਸ਼ਨਵ ਨੇ ਦੱਸਿਆ ਕਿ ਵੰਦੇ ਭਾਰਤ ਰੇਲ ਗੱਡੀ ਫਿਰੋਜ਼ਪੁਰ ਛਾਉਣੀ ਤੋਂ ਸਵੇਰੇ 7:55 ਵਜੇ ਰਵਾਨਾ ਹੋਵੇਗੀ ਅਤੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਛਾਉਣੀ, ਕੁਰੂਕਸ਼ੇਤਰ ਅਤੇ ਪਾਣੀਪਤ ਹੁੰਦੇ ਹੋਏ ਦੁਪਹਿਰ 2:30 ਵਜੇ ਦਿੱਲੀ ਪਹੁੰਚੇਗੀ। ਇਸ 486 ਕਿਲੋਮੀਟਰ ਦੀ ਯਾਤਰਾ ਵਿੱਚ ਛੇ ਘੰਟੇ 40 ਮਿੰਟ ਲੱਗਣਗੇ। ਇਹ ਰੇਲਗੱਡੀ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਚੱਲੇਗੀ। ਇਹ ਦਿੱਲੀ ਤੋਂ ਸ਼ਾਮ 4 ਵਜੇ ਰਵਾਨਾ ਹੋਵੇਗੀ ਅਤੇ ਰਾਤ 10:35 ਵਜੇ ਫਿਰੋਜ਼ਪੁਰ ਪਹੁੰਚੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਚੰਡੀਗੜ੍ਹ-ਰਾਜਪੁਰਾ ਰੇਲਵੇ ਲਾਈਨ (ਜੋ ਸਾਲਾਂ ਤੋਂ ਲਟਕ ਰਹੀ ਸੀ) ਨੂੰ ਪੂਰਾ ਕੀਤਾ ਜਾਵੇਗਾ। ਇਸ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਹ ਟਰੈਕ ਫ਼ਤਹਿਗੜ੍ਹ ਸਾਹਿਬ, ਅੰਬਾਲਾ, ਪਟਿਆਲਾ ਅਤੇ ਮੁਹਾਲੀ ’ਚੋਂ ਲੰਘੇਗਾ। ਰਾਜਪੁਰਾ-ਮੁਹਾਲੀ ਨਵੀਂ ਲਾਈਨ 18 ਕਿੱਲੋਮੀਟਰ ਲੰਮੀ ਹੈ ਅਤੇ ਇਸ ’ਤੇ ਕਰੀਬ 443 ਕਰੋੜ ਦੀ ਲਾਗਤ ਆਵੇਗੀ।

Load More Related Articles
Load More By Nabaz-e-Punjab
Load More In National

Check Also

DC inaugurates New Tubewell at BSF Campus, Lakhnour

DC inaugurates New Tubewell at BSF Campus, Lakhnour Nabaz-e-Punjab, Mohali, October 3: A n…