Share on Facebook Share on Twitter Share on Google+ Share on Pinterest Share on Linkedin ਭਾਰਤ ਨੂੰ ਦੁਨੀਆ ਭਰ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ: ਸੁਖਬੀਰ ਬਾਦਲ ਜਲੰਧਰ ਵਿੱਚ ਗਣਤੰਤਰ ਦਿਵਸ ਮੌਕੇ ਸੁਖਬੀਰ ਬਾਦਲ ਨੇ ਲਹਿਰਾਇਆ ਕੌਮੀ ਝੰਡਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਜਲੰਧਰ, 26 ਜਨਵਰੀ: ਭਾਰਤ ਦੇ ਗਣਤੰਤਰ ਦਿਵਸ ਮੌਕੇ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਭਾਰਤ ਅੱਜ ਪੂਰੇ ਵਿਸ਼ਵ ਅੰਦਰ ਲੋਕਤੰਤਰੀ ਮੁਲਕ ਵਜੋਂ ਸਥਾਪਿਤ ਹੋ ਚੱੁਕਾ ਹੈ। ਉਨ੍ਹਾ ਕਿਹਾ ਕਿ ਜਿਥੇ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਤੇ ਹੋਰ ਜਾਣੇ ਅਣਜਾਣੇ ਦੇਸ਼ ਭਗਤਾਂ ਨੇ ਮੁਲਕ ਨੂੰ ਅੰਗਰੇਜ਼ੀ ਹਕੂਮਤ ਤੋਂ ਅਜ਼ਾਦ ਦਿਵਾਈ ਉਥੇ ਡਾ. ਭੀਮ ਰਾਓ ਅੰਬੇਦਕਰ ਤੇ ਹੋਰ ਸੁਤੰਤਰਤਾ ਸੰਗਰਾਮੀਆਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਦੀ ਸਥਾਪਤੀ ਹੋਈ। ਉਨ੍ਹਾ ਕਿਹਾ ਕਿ ਅਜ਼ਾਦੀ ਤੋਂ ਬਾਅਦ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਸਹੀ ਮਾਅਨਿਆਂ ਵਿੱਚ ਗਣਰਾਜ ਦੀ ਸਥਾਪਨਾ ਹੀ ਲੋਕਾਂ ਦੇ ਸੁਪਨੇ ਸਾਕਾਰ ਹੋਣ ਵੱਲ ਪਹਿਲਾ ਮੀਲ ਪੱਥਰ ਸਾਬਤ ਹੋਇਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਭਾਰਤ ਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ ਅਤੇ ਸਾਡਾ ਦੇਸ਼ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ’ਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਘੋਲ ਵਿੱਚ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਵੀ ਨਹੀ ਮਿਲਦੀ। ਸਾਡੇ ਮਹਾਨ ਨੇ ਆਪਣੇ ਖੂਨ ਦਾ ਇੱਕ-ਇੱਕ ਕਤਰਾ ਦੇਸ਼ ਦੀ ਆਜ਼ਾਦੀ ਲਈ ਵਹਾਇਆ ਅਤੇ ਜੇਲ੍ਹਾਂ ਕੱਟੀਆਂ, ਉਹ ਸਾਡੇ ਲਈ ਅਮੀਰ ਵਿਰਾਸਤ ਛੱਡ ਗਏ ਹਨ ਅਤੇ ਇਸ ਵਿਰਾਸਤ ਨੂੰ ਸੰਭਾਲਣ, ਮਾਤ ਭੂਮੀ ਨਾਲ ਅਥਾਹ ਪਿਆਰ ਕਰਨ ਲਈ ਸਾਨੂੰ ਸਾਰਿਆਂ ਨੂੰ ਵਚਨਬੱਧ ਹੋਣਾ ਪਵੇਗਾ ਤਾਂ ਹੀ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਹਾਲ ਰੱਖਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਵੱਖ ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਸਮੁੱਚੀ ਪਰੇਡ ਦੀ ਅਗਵਾਈ ਏ.ਸੀ.ਪੀ.ਦੀਪਿਕਾ ਸਿੰਘ ਵਲੋਂ ਕੀਤੀ ਗਈ। ਇਨ੍ਹਾਂ ਟੁਕੜੀਆਂ ਬੀਐਸਐਫ, ਸੀਆਰਪੀਐਫ., ਪੰਜਾਬ ਪੁਲੀਸ, ਪੰਜਾਬ ਪੁਲੀਸ ਮਹਿਲਾ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਐਸ.ਡੀ. ਬੁਆਏਜ਼ (ਆਰਮੀ), ਐਨ.ਸੀ.ਸੀ ਬੁਆਏਜ਼ (ਏਅਰਫੋਰਸ), ਐਨਸੀਸੀ ਗਰਲਜ਼ (ਆਰਮੀ), ਐਨਸੀਸੀ ਜੇ.ਡੀ. ਬੁਆਏਜ਼ (ਆਰਮੀ), ਐਨਸੀਸੀ ਗਰਲਜ਼ (ਆਰਮੀ), ਬੁਆਏਜ਼ ਸਕਾਊਟਜ਼ ਐਲ.ਕੇ. ਸਕੂਲ, ਬੁਆਏਜ਼ ਸਕਾਊਟਜ਼ ਏ.ਐਨ. ਸਕੂਲ, ਬੁਆਏਜ਼ ਸਕਾਊਟਜ਼ ਡੀਐਸਐਸਡੀ, ਗਰਲਜ਼ ਗਾਇਡਜ਼, ਗਰਲਜ਼ ਗਾਇਡਜ਼, ਗਰਲਜ਼ ਗਾਇਡਜ਼ ਨਹਿਰੂ ਗਾਰਡਨ ਸਕੂਲ, ਲੀਗਲ ਸੈਲ, ਸਵੀਪ, ਸੀਆਰਪੀਐਫ ਬੈਂਡ, ਸਿੱਖ ਲਾਇਟ ਇਨਫੈਂਟਰੀ ਬੈਂਡ ਸ਼ਾਮਿਲ ਸਨ। ਇਸ ਮੌਕੇ ਜਿਥੇ ਵੱਖ-ਵੱਖ ਸਕੂਲਾਂ ਦੇ 1200 ਦੇ ਕਰੀਰ ਬੱਚਿਆਂ ਵੱਲੋਂ ਪੀ.ਟੀ.ਸੋਅ ਤੋਂ ਇਲਾਵਾ ਵੱਖ ਵੱਖ ਕਾਲਜਾਂ ਤੇਸਕੂਲਾਂ ਦੀਆਂ ਟੀਮਾਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਵਾਲੀਆਂ ਸਖ਼ਸੀਅਤਾ ਤੇ ਆਜਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਤੇ ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਐਸ.ਡੀ.ਕਾਲਜ ਫਾਰ ਵਿਮੈਨ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਕਮਲ ਕਿਸ਼ੋਰ ਯਾਦਵ, ਪੁਲੀਸ ਕਮਿਸ਼ਨਰ ਅਰਪਿਤ ਸੁਕਲਾ, ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਸ਼ੇਖਰ ਅੱਤਰੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗਿਰੀਸ਼ ਦਯਾਲਨ, ਕਰਨਲ ਮਨਮੋਹਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਗਾਈਡੈਂਸ ਕੌਂਸਲਰ ਸੁਰਜੀਤ ਲਾਲ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ