ਪਾਣੀ ਸਪਲਾਈ ਯਕੀਨੀ ਬਣਾਉਣ ਲਈ ਮੇਅਰ ਜੀਤੀ ਸਿੱਧੂ ਨੇ ਕੀਤਾ ਅੰਡਰਗਰਾਉਂਡ ਵਾਟਰ ਰਿਜ਼ਰਵਾਇਰ ਦਾ ਦੌਰਾ

ਪਾਣੀ ਜ਼ਿੰਦਗੀ ਦੀ ਮੁੱਢਲੀ ਲੋੜ, ਸਾਫ਼ ਸੁਥਰਾ ਪਾਣੀ ਮੁਹੱਈਆ ਕਰਾਉਣਾ ਸਾਡੀ ਨੈਤਿਕ ਜ਼ਿੰਮੇਵਾਰੀ: ਜੀਤੀ ਸਿੱਧੂ/h3>
ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਫੇਜ਼-5 ਸਥਿਤ ਅੰਡਰਗਰਾਊਂਡ ਵਾਟਰ ਰਿਜ਼ਰਵਾਇਰ ਦਾ ਦੌਰਾ ਕਰਕੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਬਰਸਾਤਾਂ ਤੋਂ ਬਾਅਦ ਸ਼ਹਿਰ ਵਿੱਚ ਗੰਧਲੇ ਪਾਣੀ ਦੀ ਸਪਲਾਈ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੇਅਰ ਜੀਤੀ ਸਿੱਧੂ ਨੇ ਇਹ ਖਾਸ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੌਕੇ ਕੌਂਸਲਰ ਬਲਜੀਤ ਕੌਰ ਅਤੇ ਜਨ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਰਿਜ਼ਰਵਾਇਰ ਤੋਂ ਫੇਜ਼-3ਬੀ2, ਫੇਜ਼-4 ਅਤੇ ਫੇਜ਼-5 ਵਿੱਚ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾਂਦਾ ਹੈ। 9 ਲੱਖ ਗੈਲਨ ਸਮਰੱਥਾ ਵਾਲਾ ਇਹ ਰਿਜ਼ਰਵਾਇਰ ਸੈਕਟਰ-57 ਅਤੇ ਫੇਜ਼-6 ਦੇ ਵਾਟਰ ਟਰਟਮੈਂਟ ਪਲਾਂਟਾਂ ਤੋਂ ਨਹਿਰੀ ਪਾਣੀ ਪ੍ਰਾਪਤ ਕਰਦਾ ਹੈ। ਇੱਥੇ ਹੈਵੀ ਡਿਊਟੀ ਮੋਟਰਾਂ ਅਤੇ ਬਿਜਲੀ ਨਾ ਹੋਣ ਦੀ ਸੂਰਤ ਵਿੱਚ ਜਨਰੇਟਰ ਦੀ ਸੁਵਿਧਾ ਵੀ ਉਪਲਬਧ ਹੈ, ਤਾਂ ਜੋ ਪਾਣੀ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ।
ਜੀਤੀ ਸਿੱਧੂ ਨੇ ਕਿਹਾ ਕਿ ਵਾਟਰ ਰਿਜ਼ਰਵਾਇਰਾਂ ਦੀ ਨਿਯਮਿਤ ਜਾਂਚ ਦਾ ਮਕਸਦ ਸਿਰਫ ਇਹ ਯਕੀਨੀ ਬਣਾਉਣਾ ਹੈ ਕਿ ਨਗਰ ਵਾਸੀਆਂ ਤੱਕ ਸਾਫ਼ ਪਾਣੀ ਹੀ ਪਹੁੰਚੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਫੇਜ਼ ਪੰਜ ਦਾ ਰਿਜ਼ਰਵਾਇਰ ਪੂਰੀ ਤਰ੍ਹਾਂ ਸਾਫ ਸੁਥਰਾ ਪਾਣੀ ਸਪਲਾਈ ਕਰ ਰਿਹਾ ਹੈ, ਜਿਸਦੀ ਉਨ੍ਹਾਂ ਨੇ ਮੌਕੇ ਤੇ ਪੜਤਾਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਜੀਵਨ ਲਈ ਸਭ ਤੋਂ ਮਹੱਤਵਪੂਰਨ ਹੈ ਅਤੇ ਲੋਕਾਂ ਨੂੰ ਇਹ ਭਰੋਸਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਸਿਰਫ਼ ਗੁਣਵੱਤਾ ਵਾਲਾ ਪਾਣੀ ਹੀ ਮਿਲੇਗਾ।
ਇਸ ਮੌਕੇ ਕੌਂਸਲਰ ਬਲਜੀਤ ਕੌਰ ਨੇ ਮੇਅਰ ਜੀਤੀ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਫ਼ ਪਾਣੀ ਦੀ ਸਪਲਾਈ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਨਿਭਾਈ ਜਾ ਰਹੀ ਜ਼ਿੰਮੇਵਾਰੀ ਦੀ ਵੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In Development and Work

Check Also

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ ਸਫ਼ਾਈ ਵਿਵਸਥਾ ਤੇ ਕੂ…