ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 17,537 ਮੀਟ੍ਰਿਕ ਟਨ ਝੋਨੇ ਦੀ ਆਮਦ, ਲਿਫ਼ਟਿੰਗ ਵੀ ਨਾਲੋਂ ਨਾਲ

ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਸਾਉਣੀ ਸੀਜ਼ਨ 2025-26 ਲਈ ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ 3,938 ਮੀਟ੍ਰਿਕ ਟਨ ਝੋਨਾ ਪਹੁੰਚਿਆ, ਜਿਸ ਨਾਲ ਕੁੱਲ ਆਮਦ 17,537 ਮੀਟ੍ਰਿਕ ਟਨ ‘ਤੇ ਪੁੱਜ ਗਈ ਹੈ, ਜਿਸ ਵਿੱਚੋਂ 17,187 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਦੁਆਰਾ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ।
ਏਜੰਸੀ-ਵਾਰ ਵੇਰਵੇ ਦਿੰਦੇ ਹੋਏ ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਪਨਗਰੇਨ ਨੇ 5,799 ਮੀਟ੍ਰਿਕ ਟਨ, ਮਾਰਕਫੈੱਡ ਨੇ 5,176 ਮੀਟ੍ਰਿਕ ਟਨ, ਪਨਸਪ ਨੇ 4,211 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 2,001 ਮੀਟ੍ਰਿਕ ਟਨ ਖਰੀਦ ਕੀਤੀ ਹੈ। ਖਰੀਦੀ ਫ਼ਸਲ ਦੇ ਭੁਗਤਾਨ ਦੀ ਸਥਿਤੀ ਉੱਤੇ ਚਾਨਣਾ ਪਾਉਂਦਿਆਂ ਸ੍ਰੀਮਤੀ ਮਿੱਤਲ ਨੇ ਜ਼ੋਰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾ ਰਿਹਾ ਹੈ। ਹੁਣ ਤੱਕ 48 ਘੰਟਿਆਂ ਦੇ ਹਿਸਾਬ ਨਾਲ ਬਣਦੀ 24.59 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਦੇ ਵਿਰੁੱਧ, 34.69 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ 141 ਪ੍ਰਤੀਸ਼ਤ ਅਦਾਇਗੀ ਹੋਈ ਹੈ।
ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਖਰੀਦ, ਲਿਫਟਿੰਗ ਅਤੇ ਭੁਗਤਾਨ ਨਾਲ ਸਬੰਧਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹੋਏ ਹਨ, ਅਤੇ ਖਰੀਦ ਏਜੰਸੀਆਂ ਨੂੰ ਖਰੀਦ ਗਤੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਅਸੁਵਿਧਾ ਨਾ ਹੋਵੇ। ਡੀਸੀ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ/ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਅਤੇ ਇਸ ਦੀ ਬਜਾਏ ਆਪਣੇ ਆਲੇ-ਦੁਆਲੇ ਉਪਲਬਧ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਰੀ ਨਾਲ ਇਸ ਦਾ ਪ੍ਰਬੰਧਨ ਕਰਨ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …