Share on Facebook Share on Twitter Share on Google+ Share on Pinterest Share on Linkedin ਦਸ਼ਮੇਸ਼ ਵੈੱਲਫੇਅਰ ਕੌਂਸਲ ਨੇ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਫ਼ੈਸਲਾ ਲਿਆ ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ: ਦਸ਼ਮੇਸ਼ ਵੈੱਲਫੇਅਰ ਕੌਂਸਲ (ਰਜਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੜ੍ਹ ਪੀੜਤਾਂ ਦੀ ਮਦਦ ਮੌਕੇ ’ਤੇ ਜਾ ਕੇ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਇਸ ਸਬੰਧੀ ਪਿੰਡ ਸਾਹਪੁਰ ਜਾਜਨ, ਡੇਰਾ ਬਾਬਾ ਨਾਨਕ ਵਿਖੇ ਇਕ ਪ੍ਰੀਵਾਰ ਦੇ ਹੜ੍ਹ ਦੌਰਾਨ ਢੱਠੇ ਘਰ ਦੀ ਉਸਾਰੀ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਪ੍ਰਦੀਪ ਸਿੰਘ ਭਾਰਜ, ਬਿਕਰਮਜੀਤ ਸਿੰਘ ਹੂੰਝਣ, ਤਰਸੇਮ ਸਿੰਘ ਖੋਖਰ, ਕੰਵਰਦੀਪ ਸਿੰਘ ਮਣਕੂ, ਕਰਮ ਸਿੰਘ ਬਬਰਾ, ਅਮਰੀਕ ਸਿੰਘ ਵੱਲੋਂ ਯੋਗਦਾਨ ਪਾਇਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ