ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦਾਂ ਲਈ 6 ਟਰੱਕ ਰਾਹਤ ਸਮੱਗਰੀ ਭੇਜੀ

ਨਬਜ਼-ਏ-ਪੰਜਾਬ, ਮੁਹਾਲੀ, 1 ਅਕਤੂਬਰ:
ਇੱਥੋਂ ਦੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਛੇ ਟਰੱਕ ਰਾਹਤ ਸਮੱਗਰੀ ਵੰਡੀ ਗਈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਪਹਿਲਾਂ ਖ਼ੁਦ ਜਾ ਕੇ ਫ਼ਿਰੋਜਪੁਰ ਜ਼ਿਲ੍ਹੇ ਨਾਲ ਸਬੰਧਤ ਹੜ੍ਹ ਪੀੜਤ ਇਲਾਕਿਆਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੁਆਇਨਾ ਕੀਤਾ ਗਿਆ ਅਤੇ ਉਨ੍ਹਾਂ ਪਰਿਵਾਰਾਂ ਦੀ ਜ਼ਰੂਰਤ ਅਨੁਸਾਰ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਗਈ। ਹੜ੍ਹ ਪੀੜਤਾਂ ਦੀ ਜ਼ਰੂਰਤ ਅਨੁਸਾਰ ਪਸ਼ੂਆਂ ਦਾ ਆਚਾਰ, ਮੱਛਰਦਾਨੀਆ, ਤਰਪਾਲਾ, ਪੀਣ ਵਾਲਾ ਪਾਣੀ, ਰਾਸ਼ਨ ਆਦਿ ਦੇ 6 ਟਰੱਕ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਖ਼ੁਦ ਵੰਡੇ ਗਏ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵੱਲੋਂ ਦੂਜੀ ਵਾਰ ਇਹ ਰਾਹਤ ਸਮੱਗਰੀ ਲੋੜਵੰਦ ਪਰਿਵਾਰਾਂ ਦੀ ਸਹੂਲਤ ਲਈ ਆਪ ਜਾ ਕੇ ਵੰਡੀ ਗਈ ਹੈ।

Load More Related Articles
Load More By Nabaz-e-Punjab
Load More In Social

Check Also

ਪਿੰਡ ਕੁੰਬੜਾ ਦੇ ਵਸਨੀਕਾਂ ਨੇ ਸਾਬਕਾ ਮੰਤਰੀ ਬਲਬੀਰ ਸਿੱਧੂ ਨਾਲ ਕੀਤੀ ਮੁਲਾਕਾਤ

ਪਿੰਡ ਕੁੰਬੜਾ ਦੇ ਵਸਨੀਕਾਂ ਨੇ ਸਾਬਕਾ ਮੰਤਰੀ ਬਲਬੀਰ ਸਿੱਧੂ ਨਾਲ ਕੀਤੀ ਮੁਲਾਕਾਤ ਨਸ਼ਿਆਂ ਵਿਰੁੱਧ ਸਰਕਾਰੀ ਦਾ…