Share on Facebook Share on Twitter Share on Google+ Share on Pinterest Share on Linkedin ਰਮਾਂਕਾਤ ਕਾਲੀਆ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਜਗਮੋਹਨ ਕੰਗ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜਨਵਰੀ: ਯੂਥ ਕਾਂਗਰਸ ਦੇ ਸੀਨੀਅਰ ਆਗੂ ਰਮਾਕਾਂਤ ਕਾਲੀਆ ਦੀ ਅਗਵਾਈ ਹੇਠ ਸਥਾਨਕ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਅੱਜ ਹਲਕਾ ਖਰੜ ਤੋਂ ਕਾਂਗਰਸ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਵਿੱਚ ਸ਼ਹਿਰ ਦੇ ਵਾਰਡ ਨੰਬਰ-14 ਵਿੱਚ ਚੋਣ ਪ੍ਰਚਾਰ ਕੀਤਾ ਅਤੇ ਘਰ ਘਰ ਜਾ ਕੇ ਲਈ ਵੋਟਾਂ ਮੰਗੀਆਂ। ਇਸ ਮੌਕੇ ਰਮਾਕਾਂਤ ਕਾਲੀਆ ਨੇ ਕਿਹਾ ਕਿ ਖਰੜ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਿਨ੍ਹਾਂ ਵਿਤਕਰੇਬਾਜ਼ੀ ਅਤੇ ਬਿਨਾਂ ਭੇਦਭਾਵ ਤੋਂ ਵਿਕਾਸ ਕਰਵਾਉਣ ਲਈ ਪੰਜਾਬ ਦੀ ਵਾਂਗਡੋਰ ਕੈਪਟਨ ਅਮਰਿੰਦਰ ਸਿੰਘ ਹੱਥ ਦਿੱਤੀ ਜਾਵੇ ਤਾਂ ਜੋ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਖਰੜ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਲਈ ਡੱਕਾ ਵੀ ਨਹੀਂ ਤੋੜਿਆ ਹੈ। ਇਸ ਮੌਕੇ ਰਾਕੇਸ਼ ਕਾਲੀਆ, ਪਰਮਜੀਤ ਕੌਰ, ਕਮਲੇਸ਼ ਚੁੱਘ, ਅਜੇ ਕੁਮਾਰ, ਚੰਦਰ ਮੋਹਨ ਵਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ