ਡੇਰਾਬੱਸੀ ਵਿੱਚ ਪੁਲੀਸ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਦੋ ਲੁਟੇਰੇ ਜ਼ਖ਼ਮੀ

ਨਬਜ਼-ਏ-ਪੰਜਾਬ, ਡੇਰਾਬੱਸੀ, 3 ਅਕਤੂਬਰ:
ਸ਼ੁੱਕਰਵਾਰ ਸਵੇਰੇ ਗੋਲਡਨ ਪਾਮ ਸੁਸਾਇਟੀ, ਮੁਬਾਰਿਕਪੁਰ ਰੋਡ ਨੇੜੇ ਲਗਾਏ ਗਏ ਪੁਲੀਸ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਦੋ ਲੁਟੇਰਿਆਂ ਦਾ ਮੋਟਰਸਾਈਕਲ ਤਿਲਕਣ ਕਾਰਨ, ਉਹ ਜ਼ਖ਼ਮੀ ਹੋ ਗਏ। ਇਨ੍ਹਾਂ ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸਮੀਰ ਖਾਨ ਅਤੇ ਸਬਰੇਜ ਦੋਵੇਂ ਵਾਸੀ ਪਿੰਡ ਤੇ ਥਾਣਾ ਕੀਰਤਪੁਰ, ਜ਼ਿਲ੍ਹਾ ਬਿਜਨੌਰ (ਯੂਪੀ) ਵਜੋਂ ਹੋਈ ਹੈ। ਇਨ੍ਹਾਂ ਨੇ ਬੀਤੇ ਦਿਨੀਂ 1 ਅਕਤੂਬਰ ਨੂੰ ਮੁਬਾਰਿਕਪੁਰ ਵਿਖੇ ਇੱਕ ਲੜਕੀ ਤੋਂ ਮੋਬਾਈਲ ਫੋਨ ਖੋਹਿਆ ਸੀ। ਇਸ ਸਬੰਧੀ ਡੇਰਾਬੱਸੀ ਥਾਣੇ 2 ਅਕਤੂਬਰ ਨੂੰ ਧਾਰਾ 304, 3(5) ਬੀਐਨਐਸ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਮੁਹਾਲੀ ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਡੇਰਾਬੱਸੀ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਜਿਨ੍ਹਾਂ ਨੂੰ ਜਾਂਚ ਦੀ ਨਿਗਰਾਨੀ ਲਈ ਜ਼ਿੰਮੇਵਾਰੀ ਦਿੱਤੀ ਗਈ ਸੀ, ਨੇ ਦੱਸਿਆ ਕਿ ਤਕਨੀਕੀ ਅਤੇ ਮਾਨਵੀ ਸੂਚਨਾ ’ਤੇ ਕੰਮ ਕਰਦਿਆਂ ਐਸਐਚਓ ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਬਾਰੇ ਪਤਾ ਲਗਾਇਆ। ਐਸਐਸਪੀ ਨੇ ਕਿਹਾ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ ਖੋਹਿਆ ਹੋਇਆ ਮੋਬਾਈਲ ਫੋਨ ਅਤੇ ਅਪਰਾਧ ਵਿੱਚ ਵਰਤਿਆ ਮੋਟਰ ਸਾਈਕਲ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੋਰ ਘਟਨਾਵਾਂ ਵਿੱਚ ਮੁਲਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ ਮੁਲਜ਼ਮਾਂ ਨੇ ਕਤਲ ਤੋਂ ਬ…