ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ

ਨਬਜ਼-ਏ-ਪੰਜਾਬ, ਮੁਹਾਲੀ, 9 ਅਕਤੂਬਰ:
ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਅਸਥਾਨ ਤੇ ਸੋਨੇ ਦੀ ਸੇਵਾ ਮੁਕੰਮਲ ਕਰਵਾਈ ਗਈ ਹੈ। ਇਸ ਕਾਰਜ ਲਈ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਪੰਜ ਪਿਆਰਿਆਂ ਨੇ ਅਰਦਾਸ ਕੀਤੀ। ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਨੇ ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਸੋਨੇ ਦੇ ਆਖਰੀ ਪਤਰੇ ਲਗਵਾ ਕੇ ਕਾਰਸੇਵਾ ਮੁਕੰਮਲ ਕਰਵਾਈ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਵਿੱਚ 28 ਫੁੱਟ ਲੰਬਾਈ, 28 ਫੁੱਟ ਚੌੜਾਈ ਅਤੇ 38 ਫੁੱਟ ਉਚਾਈ ਵਾਲੇ ਪ੍ਰਕਾਸ਼ ਅਸਥਾਨ ’ਤੇ ਡਾਟ ਰੂਪ ਵਿੱਚ ਸੋਨੇ ਦੇ ਕਢਾਈ ਵਾਲੇ ਪਤਰੇ ਚੜ੍ਹਾਉਣ ਦੀ ਸੇਵਾ ਚੱਲ ਰਹੀ ਸੀ, ਜੋ ਅੱਜ ਮੁਕੰਮਲ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਹਾਲ ਅਤੇ ਬਹੁਮੰਜ਼ਲਾਂ ਕਾਰ ਪਾਰਕਿੰਗ ਦੀ ਸੇਵਾ ਵੀ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ, ਨੰਬਰਦਾਰ ਹਰਵਿੰਦਰ ਸਿੰਘ ਕਾਲਾ ਸਮੇਤ ਹੋਰ ਕਈ ਉੱਘੇ ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਇਸ ਮੌਕੇ ਕਈ ਪ੍ਰਕਾਰ ਦੀਆਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In Relegious

Check Also

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 9 ਅਕ…