ਬਲੌਂਗੀ ਖੇਤਰ ਨੂੰ ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ’ਚੋਂ ਬਾਹਰ ਰੱਖਣ ’ਤੇ ਲੋਕਾਂ ਦਾ ਰੋਹ ਭਖਿਆ

ਮੁਹਾਲੀ ਨਗਰ ਨਿਗਮ ਵਿੱਚ ਬਲੌਂਗੀ ਨੂੰ ਸ਼ਾਮਲ ਨਾ ਕਰਨ ’ਤੇ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 27 ਅਕਤੂਬਰ:
ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮੁਹਾਲੀ ਨਗਰ ਨਿਗਮ ਦੀ ਪ੍ਰਸਤਾਵਿਤ ਹੱਦਬੰਦੀ ਵਿੱਚੋੱ ਪਿੰਡ ਬਲੌਂਗੀ, ਬੜਮਾਜਰਾ ਅਤੇ ਆਸ-ਪਾਸ ਦੇ ਹੋਰਨਾਂ ਖੇਤਰਾਂ ਨੂੰ ਬਾਹਰ ਰੱਖਣ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਅੱਜ ਪਿੰਡ ਬਲੌਂਗੀ ਵਿਖੇ ਇਲਾਕਾ ਨਿਵਾਸੀਆਂ ਦੀ ਇੱਕ ਮੀਟਿੰਗ ਦੌਰਾਨ ਸਰਕਾਰੀ ਕਾਰਵਾਈ ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਇਸ ਮੀਟਿੰਗ ਵਿੱਚ ਜਥੇਬੰਦੀ ਪਿੰਡ ਬਚਾਓ ਕਮੇਟੀ, ਦਸ਼ਮੇਸ਼ ਮਾਰਕੀਟ ਐਸੋਸੀਏਸ਼ਨ ਬਲੌਂਗੀ, ਬਲੌਂਗੀ ਬਾਈਪਾਸ ਐਸੋਸੀਏਸ਼ਨ, ਬਲੌਂਗੀ ਪੀਜੀ ਐਸੋਸੀਏਸ਼ਨ ਮੌਜੂਦ ਰਹੀਆਂ।
ਇਸ ਮੌਕੇ ਇਸ ਮੌਕੇ ਅਨਿਲ ਕੁਮਾਰ, ਨਰੇਸ਼ ਕੁਮਾਰ ਨੇਸ਼ੀ, ਬਲਵਿੰਦਰ ਸਾਗਰ, ਲਲਿਤ ਕੁਮਾਰ ਸੁਰਿੰਦਰ ਰੂਪ ਰਾਏ, ਕੁਲਵੰਤ ਸਿੰਘ, ਅਮ੍ਰਿਤਪਾਲ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਸ਼ਹਿਰ ਦਾ ਹਿੱਸਾ ਬਣ ਚੁੱਕੇ ਇਨ੍ਹਾਂ ਪਿੰਡਾਂ ਨੂੰ ਜਾਣਬੁੱਝ ਕੇ ਨਗਰ ਨਿਗਮ ਦੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲੌਂਗੀ, ਬੜ ਮਾਜਰਾ ਅਤੇ ਬਲੋਮਾਜਰਾ ਵਰਗੇ ਖੇਤਰਾਂ ਵਿੱਚ ਪਹਿਲਾਂ ਹੀ ਗੰਭੀਰ ਸਮੱਸਿਆਵਾਂ ਹਨ। ਜਿਨ੍ਹਾਂ ਵਿੱਚ ਨਾ ਤਾਂ ਸਹੀ ਸੜਕਾਂ ਹਨ, ਨਾ ਸੀਵਰੇਜ ਸਿਸਟਮ ਅਤੇ ਨਾ ਹੀ ਸਾਫ਼-ਸਫ਼ਾਈ ਦਾ ਕੋਈ ਠੋਸ ਪ੍ਰਬੰਧ ਹੈ। ਉਹਨਾਂ ਕਿਹਾ ਕਿ ਜਦੋੱ ਇਹ ਪਿੰਡ ਸ਼ਹਿਰ ਦੇ ਨਾਲ ਲੱਗਦੇ ਹਨ ਤਾਂ ਉਨ੍ਹਾਂ ਨੂੰ ਨਿਗਮ ਦੀ ਹੱਦਬੰਦੀ ਵਿੱਚ ਸ਼ਾਮਲ ਕਰਕੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਹ ਕਾਰਵਾਈ ਇਨ੍ਹਾਂ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨਾਲ ਵਿਤਕਰਾ ਹੈ।
ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਨੇ ਆਪਣੇ ਫੈਸਲੇ ਤੇ ਮੁੜ ਗੌਰ ਨਾ ਕੀਤਾ ਅਤੇ ਇਨ੍ਹਾਂ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

Load More Related Articles
Load More By Nabaz-e-Punjab
Load More In Protest

Check Also

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 4 …