Share on Facebook Share on Twitter Share on Google+ Share on Pinterest Share on Linkedin ‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 4 ਨਵੰਬਰ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬੀਤੇ ਦਿਨੀਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਹਰੂਮ ਸਰਦਾਰ ਬੂਟਾ ਸਿੰਘ ਪ੍ਰਤੀ ਵਰਤੀ ਗਈ ਭੱਦੀ ਅਤੇ ਇਤਰਾਜਯੋਗ ਸ਼ਬਦਾਵਲੀ ਦੇ ਰੋਸ ਵਜੋਂ ਅੱਜ ਮੁਹਾਲੀ ਵਾਸੀਆਂ ਅਤੇ ‘ਆਪ’ ਵਲੰਟੀਅਰਾਂ ਨੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਅਗਵਾਈ ਹੇਠ ਐਰੋਸਿਟੀ ਵਿੱਚ ਏਅਰਪੋਰਟ ਚੌਂਕ ਨੇੜੇ ਰਾਜਾ ਵੜਿੰਗ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਡਾ. ਐਸ. ਐਸ. ਆਹਲੂਵਾਲੀਆ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਤਰਨ ਤਾਰਨ ਵਿਖੇ ਦਿੱਤੇ ਬਿਆਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ, ਕਿ ਇਸ ਨੀਚ ਬਿਆਨ ਦੇ ਨਾਲ ਕਾਂਗਰਸ ਪਾਰਟੀ ਦੇ ਨੇਤਾਵਾਂ ਦੀ ਮਾਨਸਿਕਤਾ ਦਾ ਪਤਾ ਲਗਦਾ ਹੈ, ਕਿ ਉਹ ਦੇਸ਼ ਅਤੇ ਦਲਿਤ ਭਾਈਚਾਰੇ ਬਾਰੇ ਕੀ ਸੋਚ ਰੱਖਦੇ ਹਨ। ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਅਜਿਹੇ ਬਿਆਨ ਦੇ ਕੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਾਨੂੰ ਕਿਸੇ ਵੀ ਵਿਅਕਤੀ ਨੂੰ ਅਜਿਹੇ ਬਿਆਨ ਦੇਣ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਕਿਸ ਨੂੰ ਨੀਚਾ ਦਿਖਾਉਣ ਦੀ ਕੋਸਿਸ ਕੀਤੀ ਜਾਂਦੀ ਹੋਵੇ। ਕਾਂਗਰਸ ਆਗੂ ਪਹਿਲਾਂ ਵੀ ਅਜਿਹੇ ਘਟੀਆ ਦਰਜੇ ਦੇ ਬਿਆਨ ਦਿੰਦੇ ਰਹੇ ਹਨ, ਰਾਜਾ ਵੜਿੰਗ ਉਸੇ ਸੋਚ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਕਈਂ ਸਰਕਾਰਾਂ ਦਲਿਤ ਭਾਈਚਾਰੇ ਦੀਆਂ ਵੋਟਾਂ ਨਾਲ ਹੀ ਬਣੀਆਂ ਸਨ, ਫਿਰ ਇਨ੍ਹਾਂ ਨੂੰ ਅਜਿਹੇ ਬਿਆਨ ਦਿੰਦੇ ਹੋਏ ਬਿਲਕੁਲ ਸ਼ਰਮ ਨਹੀਂ ਆਉਂਦੀ। ਅਸੀਂ ਕਾਂਗਰਸ ਦੀ ਇਸ ਵੰਡ ਪਾਉਣ ਵਾਲੀ ਨੀਤੀ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਰਾਜਾ ਵੜਿੰਗ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ