ਬਾਬਾ ਬੰਦਾ ਸਿੰਘ ਬਹਾਦਰ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਾਲਾਨਾ ਜੋੜ ਮੇਲੇ ਦਾ ਆਯੋਜਨ

ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਵਿਖੇ ਕਰਵਾਇਆ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ:
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲ ਮਨਾਇਆ ਗਿਆ। ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ (ਮੁਹਾਲੀ) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਪੰਥ ਦੇ ਮਹਾਨ ਰਾਗੀ ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ, ਭਾਈ ਬਲਦੇਵ ਸਿੰਘ ਰਾਗੀ ਜਥਾ, ਭਾਈ ਜ਼ਸਪਾਲ ਸਿੰਘ ਰਾਗੀ ਜਥਾ, ਇਸਤਰੀ ਸਤਿਸੰਗ ਜਥਾ, ਗਿਆਨੀ ਗੁਰਨਾਮ ਸਿੰਘ ਮੋਹੀ ਢਾਡੀ ਜਥਾ, ਭਾਈ ਚਰਨਜੀਤ ਸਿੰਘ ਰਸਨਹੇੜੀ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਅਤੇ ਸ਼ਹੀਦੀ ਦਿਹਾੜੇ ਬਾਰੇ ਚਾਨਣਾ ਪਾਇਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਚਰਨਜੀਤ ਸਿੰਘ ਕਾਲੇਵਾਲ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਸ਼੍ਰ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਬਹਾਦਰ ਜੀ ਦੀ ਜੀਵਨੀ ਬਾਰੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਇੰਸਪੈਕਟਰ ਤਰਸੇਮ ਸਿੰਘ, ਗ੍ਰੰਥੀ ਭਾਈ ਸੁਖਦੇਵ ਸਿੰਘ, ਜਗਜੀਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Relegious

Check Also

ਸਾਕਾ ਨਾਨਕਾਣਾ ਸਾਹਿਬ ਦੇ 105 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ

ਸਾਕਾ ਨਾਨਕਾਣਾ ਸਾਹਿਬ ਦੇ 105 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰ…