Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੇ ਉਮੀਦਵਾਰ ਰਣਜੀਤ ਗਿੱਲ ਦੇ ਹੱਕ ਘਰ ਘਰ ਜਾ ਕੇ ਚੋਣ ਪ੍ਰਚਾਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜਨਵਰੀ: ਖਰੜ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਸ਼ਹਿਰ ਦੇ ਵਾਰਡ ਨੰਬਰ 17 ਵਿੱਚ ਕੌਂਸਲਰ ਗੁਰਚਰਨ ਸਿੰਘ ਰਾਣਾ ਦੀ ਅਗਵਾਈ ਵਿੱਚ ਹਰਿੰਦਰ ਸਿੰਘ ਘੜੂੰਆਂ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਕੌਂਸਲਰ ਗੁਰਚਰਨ ਸਿੰਘ ਰਾਣਾ ਅਤੇ ਹਰਿੰਦਰ ਸਿੰਘ ਘੜੂੰਆਂ ਨੇ ਕਿਹਾ ਕਿ ਸ਼ਹਿਰ ਵਿੱਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਰਣਜੀਤ ਗਿੱਲ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼ਹਿਰ ਵਿੱਚ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ। ਇਸ ਮੌਕੇ ਤੇਜੀ ਬਾਜਵਾ, ਸੁਰਿੰਦਰ ਕੌਰ ਪ੍ਰਧਾਨ, ਅੰਮ੍ਰਿਤ ਕੌਰ, ਰਮਨ, ਸੋਨੀ, ਗੁਰਿੰਦਰ ਸਿੰਘ, ਬਿਕਰਮ ਸਿੰਘ, ਕੁਲਦੀਪ ਰਠੌਰ, ਜਸਪਾਲ ਸਿੰਘ, ਨੀਸ਼, ਕੁਲਦੀਪ ਕੌਰ, ਭੁਪਿੰਦਰ ਕੌਰ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ