Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ: ਰਵਿੰਦਰ ਬਿੱਲਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜਨਵਰੀ: ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਪਿਛਲੇ 10 ਸਾਲਾਂ ਦੌਰਾਨ ਵਿਕਾਸ ਦੀ ਥਾਂ ਵਿਰੋਧੀਆਂ ਨਾਲ ਵਧੀਕੀਆਂ ਅਤੇ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜਿਸ ਕਾਰਨ ਸੂਬੇ ਦੇ ਲੋਕ ਹੁਕਮਰਾਨ ਪਾਰਟੀ ਤੋਂ ਬੇਹੱਦ ਦੁਖੀ ਹਨ। ਜਿਸ ਕਾਰਨ ਲੋਕ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਰਵਿੰਦਰ ਸਿੰਘ ਬਿੱਲਾ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਰੜ ਵਿੱਚ ਲੋਕ ਕਾਂਗਰਸੀ ਉਮੀਦਵਾਰ ਜਗਮੋਹਨ ਸਿੰਘ ਕੰਗ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ। ਜਿਸ ਦੀ ਉਦਾਹਰਨ ਨਵਜੋਤ ਸਿੰਘ ਸਿੱਧੂ ਦੀ ਖਰੜ ਰੈਲੀ ਵਿੱਚ ਜਾਣ ਵਾਲੇ ਲੋਕਾਂ ਦੇ ਉਤਸ਼ਾਹ ਤੋਂ ਮਿਲਦੀ ਹੈ। ਇਸ ਮੌਕੇ ਕੌਂਸਲਰ ਸੁਖਜੀਤ ਕੌਰ, ਯੂਥ ਆਗੂ ਸੁਖਜਿੰਦਰ ਸਿੰਘ ਸੋਢੀ, ਅਜਮੇਰ ਸਿੰਘ ਲਾਲੀ, ਬਿੱਟੂ, ਪੱਪੂ ਕੁਰਾਲੀ, ਕੁਲਦੀਪ ਸਿੰਘ, ਮਨਜੀਤ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ