ਜਸਟਿਸ ਨਿਰਮਲ ਸਿੰਘ ਵੱਲੋਂ ਵਿਕਾਸ ਦੇ ਨਾਂ ’ਤੇ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜਨਵਰੀ:
ਹਲਕਾ ਚਮਕੌਰ ਸਾਹਿਬ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਸਟਿਸ ਨਿਰਮਲ ਸਿੰਘ ਨੇ ਅੱਜ ਇੱਥੋਂ ਦੇ ਨੇੜਲੇ ਪਿੰਡ ਕਿਸ਼ਨਪੁਰਾ ਵਿੱਚ ਚੋਣ ਮੀਟਿੰਗ ਕਰਦਿਆਂ ਲੋਕਾਂ ਨੂੰ ਰਾਜ ਵਿਚ ਤੀਜੀ ਵਾਰ ਅਕਾਲੀ ਭਾਜਪਾ ਸਰਕਾਰ ਬਨਾਉਣ ਦੀ ਅਪੀਲ ਕੀਤੀ। ਸੀਨੀਅਰ ਅਕਾਲੀ ਆਗੂ ਦਲਵਿੰਦਰ ਸਿੰਘ ਕਿਸ਼ਨਪੁਰਾ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਪਿਛਲੇ ਦੱਸ ਸਾਲਾਂ ਦੋਰਾਨ ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਦਾ ਇਤਿਹਾਸਕ ਵਿਕਾਸ ਕੀਤਾ ਗਿਆ ਹੈ। ਉਨਾਂ ਲੋਕਾਂ ਨੂੰ ਤੀਜੀ ਵਾਰ ਅਕਾਲੀ ਭਾਜਪਾ ਦੇ ਹੱਕ ਵਿੱਚ ਭੁਗਤ ਕੇ ਅਕਾਲੀ ਭਾਜਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦੇ ਕਿਹਾ ਕਿ ਹਲਕੇ ਵਿੱਚ ਰੁਜਗਾਰ ਦੇ ਮੌਕੇ ਪੈਦਾ ਕਰਨ ਲਈ ਮੋਰਿੰਡਾ ਵਿਖੇ ਐਗਰੋ ਬੇਸਡ ਇੰਡਸਟਰੀ ਲਿਆਂਦੀ ਜਾਵੇਗੀ।
ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਨੂੰ ਪਹਿਲ ਦੇ ਆਧਾਰ ’ਤੇ ਵਧੀਆ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਚਮਕੌਰ ਸਾਹਿਬ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਗਿਆਨੀ ਸਾਹਿਬ ਸਿੰਘ, ਗਿਆਨੀ ਹਰਕਰਨ ਸਿੰਘ, ਸਾਬਕਾ ਸਰਪੰਚ ਖਜਾਨ ਸਿੰਘ, ਨੰਬਰਦਾਰ ਸੁਪਿੰਦਰ ਸਿੰਘ, ਪੰਚ ਰਣਯੋਧ ਸਿੰਘ, ਪੰਚ ਮੋਹਣ ਸਿੰਘ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਲੱਖਾ ਸਿੰਘ, ਢੇਰਾ ਸਿੰਘ, ਛੋਟਾ ਸਿੰਘ ਪੰਚ ਸੋਹਣ ਸਿੰਘ, ਅਮਰੀਕ ਸਿੰਘ ਅਤੇ ਭਾਗ ਸਿੰਘ ਆਦਿ ਹਾਜਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…