Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਤੀਰਥ ਯਾਤਰਾ: ਕੁਲਦੀਪ ਸਮਾਣਾ ਤੇ ਫੂਲਰਾਜ ਸਿੰਘ ਨੇ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ ਨਬਜ਼-ਏ-ਪੰਜਾਬ, ਮੁਹਾਲੀ, 10 ਮਾਰਚ: ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੇ ਤਹਿਤ ਮੁਹਾਲੀ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਸਾਂਝੇ ਤੌਰ ’ਤੇ ਇਲਾਕੇ ਦੇ ਸ਼ਰਧਾਲੂਆਂ ਦੀ 10ਵੀਂ ਬੱਸ ਨੂੰ ਤੀਰਥ ਯਾਤਰਾ ਲਈ ਹਰੀ ਝੰਡੀ ਦਿਖਾ ਕੇ ਗੁਰਦੁਆਰਾ ਸਾਹਿਬ ਸੈਕਟਰ-80 ਮੁਹਾਲੀ ਤੋਂ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਸਮਾਣਾ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੁਹਾਲੀ ਤੋਂ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਅੱਜ 10ਵੀਂ ਬੱਸ ਨੂੰ ਰਵਾਨਾ ਕੀਤਾ ਗਿਆ ਹੈ। ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਪਹਿਲਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਫਿਰ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਜਾਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਨੂੰ ਲੈ ਕੇ ਸ਼ਰਧਾਲੂ ਸ਼ਰਧਾਲੂ ਕਾਫ਼ੀ ਖੁਸ਼ ਨਜ਼ਰ ਆ ਰਹੇ ਸਨ। ਇਸ ਯਾਤਰਾ ਨਾਲ ਜਿੱਥੇ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ, ਉੱਥੇ ਨਾਲ ਹੀ ਆਪਸੀ ਭਾਈਚਾਰਕ ਸਾਂਝ ਵਿੱਚ ਵੀ ਵਾਧਾ ਹੋਵੇਗਾ, ਕਿਉਂਕਿ ਇਹ ਸ਼ਰਧਾਲੂ ਤਿੰਨ ਦਿਨ ਇਕੱਠੇ ਰਹਿਣਗੇ ਅਤੇ ਇੱਕ-ਦੂਜੇ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ। ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣਾ ਕਾਰਜ- ਭਾਰ ਸੰਭਾਲਦਿਆਂ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਚੋਣ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਪੜਾਅਵਾਰ ਇੱਕ-ਇੱਕ ਕਰਕੇ ਸਾਰੇ ਚੋਣ ਵਾਅਦੇ ਪੂਰੇ ਕਰ ਦਿਖਾਏ ਹਨ। ਇਸ ਸਮੇਂ ਵਿਰੋਧੀਆਂ ਕੋਲ ਸਰਕਾਰ ਵਿਰੁੱਧ ਬੋਲਣ ਲਈ ਕੁੱਝ ਵੀ ਨਹੀਂ ਬਚਿਆ ਹੈ। ਇਸ ਮੌਕੇ ਸੁਖਚੈਨ ਸਿੰਘ, ਚਰਨਜੀਤ ਕੌਰ, ਸਵਰਨ ਸਿੰਘ, ਮੋਹਨ ਸਿੰਘ, ਮਹਿੰਦਰ ਸਿੰਘ, ਗੁਰਦੇਵ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਕਰਮਜੀਤ ਕੌਰ, ਮੋਹਨ ਸਿੰਘ, ਹਰਜਿੰਦਰ ਕੌਰ ਅਤੇ ਮਾਇਆ ਦੇਵੀ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ