Share on Facebook Share on Twitter Share on Google+ Share on Pinterest Share on Linkedin ਮੋਗਾ ਰੈਲੀ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੌਮੀ ਇਨਸਾਫ ਮੋਰਚੇ ’ਤੇ ਪੁਤਲੇ ਸਾੜਨ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 10 ਮਾਰਚ: ਕੌਮੀ ਇਨਸਾਫ਼ ਮੋਰਚੇ ਦੇ ਸੀਨੀਅਰ ਆਗੂ ਅਤੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਅੌਲਖ ਕਾਲਾਂ ਝਾੜ ਸਾਹਿਬ ਨੇ ਦੱਸਿਆ ਕਿ ਭਾਜਪਾ ਦੀ ਮੋਗੇ ਵਿਖੇ ਹੋ ਰਹੀ ਬਦਲਾਅ ਰੈਲੀ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਹਿੱਸਾ ਲੈਣ ਆ ਰਹੇ ਹਨ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਵਜੋਂ ਕੌਮੀ ਇਨਸਾਫ਼ ਮੋਰਚੇ ’ਤੇ ਗ੍ਰਹਿ ਮੰਤਰੀ ਦੇ ਪੁਤਲੇ ਸਾੜੇ ਜਾਣਗੇ। ਇਹ ਫ਼ੈਸਲਾ ਅੱਜ ਕੌਮੀ ਇਨਸਾਫ਼ ਮੋਰਚੇ ’ਤੇ ਹੋਈ ਅਹਿਮ ਮੀਟਿੰਗ ਵਿੱਚ ਲਿਆ ਗਿਆ। ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਕਨਵੀਨਰ ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਪਾਲ ਸਿੰਘ ਘੜੂੰਆਂ, ਜੀਤ ਸਿੰਘ ਅੌਲਖ, ਬਲਜਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਭਾਊ, ਰੇਸ਼ਮ ਸਿੰਘ ਖਰੜ, ਪਰਮਿੰਦਰ ਸਿੰਘ ਅਮਲੋਹ, ਰਸ਼ਪਾਲ ਸਿੰਘ ਚੰਡੀਗੜ੍ਹ, ਗੁਰਮੁੱਖ ਸਿੰਘ ਬੋਪਾਰਾਏ, ਮੱਖਣ ਸਿੰਘ ਮਾਨਸਾ, ਪਰਮਜੀਤ ਸਿੰਘ ਖਾਲਸਾ, ਜਗਵੀਰ ਸਿੰਘ ਧਨੋਆ ਜ਼ਿਲ੍ਹਾ ਪ੍ਰੈੱਸ ਸਕੱਤਰ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਅਤੇ ਮੋਰਚੇ ਦੇ ਹੋਰ ਆਗੂ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਕਿਉਂਕਿ 3 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਕੌਮੀ ਇਨਸਾਫ ਮੋਰਚੇ ਨੂੰ ਲੱਗਿਆ ਹੋਇਆ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਮੋਰਚੇ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਵੇਂ ਕਿ ਕਾਨੂੰਨ ਮੁਤਾਬਕ ਆਪਣੀਆਂ ਸਜ਼ਾਵਾਂ ਕੱਟ ਚੁੱਕੇ ਸਿੱਖਾਂ ਨੂੰ ਸਾਜ਼ਿਸ਼ ਤਹਿਤ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਕਹਿ ਕੇ ਆਪਣਾ ਪੱਲਾ ਨਹੀਂ ਝਾੜ ਸਕਦੀ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਅਤੇ ਸੂਬੇ ਦੀਆਂ ਸਰਕਾਰਾਂ ਦੀ ਨੀਅਤ ਵਿੱਚ ਖੋਟ ਹੈ। ਜਿਸ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਹੀ ਨਹੀਂ ਸਿੱਖ ਲੀਡਰਸ਼ਿਪ ਵੀ ਚੁੱਪ ਧਾਰ ਕੇ ਬੈਠੀ ਹੋਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ