ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਖੁੱਡੀਆਂ

ਨਬਜ਼-ਏ-ਪੰਜਾਬ, ਚੰਡੀਗੜ੍ਹ, 10 ਮਾਰਚ 2026:
ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਸ੍ਰੀ ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।

Load More Related Articles
Load More By Nabaz-e-Punjab
Load More In Development and Work

Check Also

Punjab Govt to Name Rajpura-Akar Link Road After Sri Guru Tegh Bahadur Sahib: Khudian

Punjab Govt to Name Rajpura-Akar Link Road After Sri Guru Tegh Bahadur Sahib: Khudian Naba…