Share on Facebook Share on Twitter Share on Google+ Share on Pinterest Share on Linkedin ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ ਮੇਲੇ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 11 ਮਾਰਚ: ਸ਼ੀਤਲਾ ਮਾਤਾ ਮੰਦਰ ਮੇਲਾ ਕਮੇਟੀ ਪਿੰਡ ਨਡਿਆਲੀ (ਮੁਹਾਲੀ) ਵੱਲੋਂ ਸਰਪੰਚ ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਨਡਿਆਲੀ ਵਿਖੇ ਕੁਸ਼ਤੀ ਦੰਗਲ ਕਰਵਾਇਆ ਗਿਆ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਸਰਪੰਚ ਦਵਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਖੇਡ ਮੇਲਾ ਕਰਵਾ ਰਹੀ ਹੈ। ਮਾਤਾ ਸੀਤਲਾ ਟੀਮ ਤੇ ਆਪਣਾ ਆਸ਼ੀਰਵਾਦ ਇਸੇ ਤਰ੍ਹਾਂ ਬਣਾਈ ਰੱਖੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੀਆਂ ਖੇਡਾਂ ‘ਕਬੱਡੀ ਅਤੇ ਕੁਸ਼ਤੀਆਂ ਪੂਰੀ ਤਰ੍ਹਾਂ ਜੋਰ-ਅਜਮਾਇਸ਼ ਦੀ ਖੇਡ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ’’ਚ ਜੁਟੀ ਹੋਈ ਹੈ, ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੋਰਾਂ ਦੇ ਵੱਲੋਂ ਪੰਜਾਬ ਭਰ ਵਿੱਚ ਖੇਡ ਮੇਲੇ ਵੱਡੀ ਪੱਧਰ ਤੇ ਸ਼ੁਰੂ ਕੀਤੇ ਗਏ ਹਨ, ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਅਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਲੋਕਾਂ ਦੇ ਸਹਿਯੋਗ ਤੇ ਆਸ਼ੀਰਵਾਦ ਸਦਕਾ ਹੀ ਇਹ ਸਭ ਕੁਝ ਸੰਭਵ ਹੋ ਸਕਿਆ ਹੈ। ਵਿਧਾਇਕ ਕੁਲਵੰਤ ਸਿੰਘ ਵੱਲੋਂ ਖੇਡ ਪ੍ਰਬੰਧਕਾਂ ਨੂੰ 31000 ਦੇਣ ਦਾ ਐਲਾਨ ਵੀ ਕੀਤਾ। ਉਹਨਾਂ ਕਿਹਾ ਕਿ ਸਰਕਾਰ ਦੀ ਤਰਫ਼ੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੇ ਚਲਦਿਆਂ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣਨ ਵੱਲ ਨੂੰ ਵਧ ਰਿਹਾ ਹੈ, ਨੌਜਵਾਨ ਵਰਗ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨ ਵੱਲ ਤੋਰਨ ਲਈ ਅਤੇ ਖਿਡਾਰੀਆਂ ਲਈ ਲੋੜੀਦੇ ਸਮਾਨ ਦੀ ਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਮੇਲਿਆਂ ਦੇ ਪ੍ਰਬੰਧਕਾਂ ਨੂੰ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਅਜਿਹੇ ਖੇਡ ਮੇਲੇ ਵੱਡੀ ਪੱਧਰ ’ਤੇ ਲਗਾਤਾਰ ਕਰਵਾਉਂਦੇ ਰਹਿਣ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਕਲਾ ਦੇ ਜੌਹਰ ਦਿਖਾਉਣ ਦਾ ਮੌਕਾ ਮਿਲਦਾ ਰਹੇ। ਇਸ ਮੌਕੇ ਲਖਮੀਰ ਕੁਮਾਰ, ਰੁਪਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਆਪ ਆਗੂ ਕੁਲਦੀਪ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਬਰਿਆਲੀ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਸੁਰਿੰਦਰ ਸਿੰਘ ਰੋਡਾ, ਰਵਿੰਦਰ ਸਿੰਘ ਸ਼ਾਮਪੁਰ, ਤਰਲੋਚਨ ਸਿੰਘ ਮਟੌਰ, ਭੁਪਿੰਦਰ ਸਿੰਘ ਪੰਚ, ਕਰਮਜੀਤ ਕੁਮਾਰ ਸਰਪੰਚ, ਰਾਜਿੰਦਰ ਸਿੰਘ ਸਰਪੰਚ, ਜਗਦੇਵ ਸ਼ਰਮਾ, ਸੁਖਵਿੰਦਰ ਸਿੰਘ, ਲਵਲੇਸ਼ ਸਿੰਘ, ਧਰਮਪ੍ਰੀਤ ਸਿੰਘ ਮੈਂਬਰ ਪੰਚਾਇਤ ਅਤੇ ਅਵਤਾਰ ਸਿੰਘ ਮੌਲੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ