Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਤੀਰਥ ਯਾਤਰਾ: ਸਰਬਜੀਤ ਸਿੰਘ ਸਮਾਣਾ ਨੇ ਸ਼ਰਧਾਲੂਆਂ ਦੀ 11ਵੀਂ ਬੱਸ ਨੂੰ ਕੀਤਾ ਰਵਾਨਾ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ: ਸਟੇਟ ਐਵਾਰਡੀ ਫੂਲਰਾਜ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਸਪੁੱਤਰ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁਹਾਲੀ ਹਲਕੇ ’ਚੋਂ ਸ਼ਰਧਾਲੂਆਂ ਦੀ ਗਿਆਰ੍ਹਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁਹਾਲੀ ਹਲਕੇ ਦੇ ਕੋਆਰਡੀਨੇਟਰ ਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਤਿੰਨ ਦਿਨ ਇਕੱਠੇ ਰਹਿਣਗੇ ਅਤੇ ਆਪਸੀ ਵਿਚਾਰ-ਵਟਾਂਦਰਾ ਕਰਨਗੇ। ਇਸ ਨਾਲ ਉਨ੍ਹਾਂ ਵਿਚਕਾਰ ਆਪਸੀ ਭਾਈਚਾਰਕ ਸਾਂਝ ਪਹਿਲਾਂ ਦੇ ਮੁਕਾਬਲੇ ਹੋਰ ਵਧੇਰੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਪ੍ਰਤੀ ਬਿੱਲ ਦੇ ਵਿੱਚ ਮੁਆਫ਼ ਹੈ, ਜਿਸ ਦੇ ਚੱਲਦਿਆਂ 80 ਫੀਸਦੀ ਤੋਂ ਵੀ ਵੱਧ ਲੋਕਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ ਅਤੇ ਉਹ ਇਸ ਮੁਫ਼ਤ ਯੋਜਨਾ ਦਾ ਲਾਭ ਉਠਾ ਰਹੇ ਹਨ। ਇਸ ਤੋਂ ਇਲਾਵਾ ਹੁਣ ਸਰਕਾਰ ਵੱਲੋਂ ਬਿਜਲੀ ਦੇ ਰੇਟਾਂ ਵਿੱਚ ਹੋਰ ਕਟੌਤੀ ਕਰਕੇ 600 ਯੂਨਿਟ ਤੋਂ ਉੱਪਰ, ਜਿਨਾਂ ਦੇ ਬਿੱਲ ਆਉਂਦੇ ਸਨ, ਉਨ੍ਹਾਂ ਨੂੰ ਵੀ ਲਾਭ ਪਹੁੰਚਾਇਆ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਉਹ ਆਪਣਾ ਇਲਾਜ ਕਰਵਾ ਸਕਣਗੇ। ਇਸ ਸਬੰਧੀ ਰਜਿਸਟਰੇਸ਼ਨ ਕਰਕੇ ਹੈਲਥ ਕਾਰਡ ਬਣਾਉਣ ਦਾ ਕੰਮ ਵੱਡੇ ਪੱਧਰ ’ਤੇ ਚੱਲ ਰਿਹਾ ਹੈ। ਸਟੇਟ ਅਵਾਰਡੀ ਫੂਲਰਾਜ ਸਿੰਘ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਆਪ ਸਰਕਾਰ ਵੱਲੋਂ ਕੀਤੀ ਗਈ ਇੱਕ ਚੰਗੀ ਪਹਿਲ ਕਦਮੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜੋ ਵਾਅਦੇ ਅਤੇ ਗਰੰਟੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਪੜਾਅ-ਦਰ-ਪੜਾਅ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਵਿਕਾਸ ਦੀ ਰਫ਼ਤਾਰ ਗਤੀ ਫੜਨ ਜਾ ਰਹੀ ਹੈ। ਇਸ ਮੌਕੇ ਸਾਬਕਾ ਕੌਂਸਲਰ ਉਪਿੰਦਰਪ੍ਰੀਤ ਕੌਰ ਗਿੱਲ, ਜੀ.ਪੀ. ਸਿੰਘ ਪ੍ਰਧਾਨ ਵੈਲਫੇਅਰ ਐਸੋਸੀਏਸ਼ਨ ਐਮ.ਆਈ. ਜੀ. ਫੇਜ਼-11, ਬਖਸ਼ੀਸ਼ ਸਿੰਘ ਪ੍ਰਧਾਨ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-11 (ਈਸਟ), ਅਮਰਜੀਤ ਸਿੰਘ ਅਰੋੜਾ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਫੇਜ਼-11, ਅਸ਼ੋਕ ਕੁਮਾਰ ਸੈਕਟਰੀ ਵੈਲਫੇਅਰ ਐਸੋਸੀਏਸ਼ਨ ਐਮ.ਆਈ.ਜੀ. ਫੇਜ਼-11, ਜਗਦੀਸ਼ ਸਿੰਘ, ਤਰਨਜੀਤ ਸਿੰਘ, ਭੁਪਿੰਦਰ ਸਿੰਘ ਨਾਗਪਾਲ, ਸੁਦੇਸ਼ ਵਾਲੀਆ, ਕੈਪਟਨ ਕਰਨੈਲ ਸਿੰਘ, ਰਣਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸਾਬਕਾ ਐਂਪਲਾਈਜ ਐਸੋਸੀਏਸ਼ਨ, ਹਰਜੀਤ ਸਿੰਘ, ਮੱਖਣ ਜੀਤ ਸਿੰਘ ਅਤੇ ਹਰਪਾਲ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ