ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਰੋਸ ਮੁਜ਼ਾਹਰਾ, ਪੁਤਲੇ ਸਾੜੇ

ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ:
ਕੌਮੀ ਇਨਸਾਫ਼ ਮੋਰਚਾ ਮੁਹਾਲੀ ’ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੋਗੇ ਦੌਰੇ ਦੇ ਰੋਸ ਵਜੋਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਲਕੇ 14 ਮਾਰਚ ਨੂੰ ਗੁਰਦੁਆਰਾ ਜੋਗੇਵਾਲਾ ਨੇੜੇ ਤਲਵੰਡੀ ਭਾਈ ਕੇ ਵਿਖੇ ਸ਼ਾਂਤਮਈ ਤਰੀਕੇ ਨਾਲ ਅੰਮਿਤ ਸ਼ਾਹ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜਾਹਿਰ ਕੀਤਾ ਜਾਵੇਗਾ ਕਿਉਂਕਿ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਕੌਮੀ ਇਨਸਾਫ਼ ਮੋਰਚੇ ਦੀਆਂ ਹੱਕੀ ਮੰਗਾਂ ਮੰਨਣ ਨੂੰ ਤਿਆਰ ਨਹੀਂ ਮੋਰਚਾ ਲੱਗਿਆ ਨੂੰ ਤਿੰਨ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਆਈ ਕਰਨ ਨੂੰ ਤਿਆਰ ਨਹੀਂ ਇੱਥੋਂ ਤੱਕ ਕਿ ਬੰਦੀ ਸਿੰਘਾਂ ਨੂੰ ਪਰੋਲ ਵੀ ਨਹੀਂ ਦਿੱਤੀ ਜਾਂਦੀ।
ਜਥੇਦਾਰ ਜਗਤਾਰ ਸਿੰਘ ਹਵਾਰਾ ਜੇ ਸਤਿਕਾਰਯੋਗ ਮਾਤਾ ਜੀ ਆਖਰੀ ਸਾਹਾਂ ਤੇ ਜਿਦਗੀ ਮੌਤ ਦੀ ਲੜਾਈ ਲੜ ਰਹੇ ਹਨ ਫਿਰ ਵੀ ਸਰਕਾਰਾਂ ਮਿਲਣ ਲਈ ਪਰੋਲ ਨਹੀਂ ਦੇ ਰਹੀਆਂ ਇਸ ਤੋਂ ਮਾੜੀ ਗੱਲ ਨਹੀਂ ਹੋ ਸਕਦੀ ਅਤੇ ਜਾਗਦੀ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀਆਂ ਬੇਅਦਬੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨ ਅਤੇ ਹੋਰ ਧਰਮਾਂ ਦੀਆਂ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣ ਨੂੰ ਤਿਆਰ ਨਹੀਂ ਜੇਕਰ 14 ਮਾਰਚ ਦੀ ਮੋਗੇ ਰੈਲੀ ਵਿੱਚ ਇਹਨਾਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਨਾ ਕੀਤਾ ਤਾਂ ਪੰਜਾਬ ਦੀ ਸੰਗਤ ਵਿੱਚ ਰੋਸ ਬਰਕਰਾਰ ਰਹੇਗਾ ਜਿਸ ਦਾ ਖ਼ਮਿਆਜ਼ਾ 20 27 ਦੀਆਂ ਇਲੈਕਸ਼ਨਾਂ ਵਿੱਚ ਭੁਗਤਣਾ ਪਵੇਗਾ। ਸਮਾਣਾ ਟਾਵਰ ਮੋਰਚੇ ਦੀਆਂ ਮੰਗਾਂ ਅਤੇ ਕਿਸਾਨੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਮੁੱਚੇ ਪੰਜਾਬ ਵੱਲੋਂ ਫੈਸਲਾਕੁਨ ਲੜਾਈ ਲੜੀ ਜਾਵੇਗੀ।
ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ ਜੋ ਕਿ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਆਮ ਪਾਰਟੀ ਦੀ ਸਰਕਾਰ ਵਿੱਚ ਪੁਲੀਸ ਰਾਜ ਦਾ ਨੰਗਾ ਨਾਚ ਹੋ ਰਿਹਾ ਹੈ ਜੇਕਰ ਪੰਜਾਬ ਦੇ ਲੋਕ ਨਾ ਜਾਗੇ ਤਾਂ ਪੰਜਾਬ ਲਈ ਬੜਾ ਘਾਤਕ ਸਿੱਧ ਕੌਮੀ ਇਨਸਾਫ ਮੋਰਚਾ ਦੇਸ਼ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਨੂੰ ਪੁੱਛਦਾ ਹੈ ਕਿ ਜੇਕਰ ਸਰਕਾਰਾਂ ਨੂੰ ਸੰਵਿਧਾਨ ਵੱਲੋਂ ਬਣਾਏ ਕਾਨੂੰਨਾਂ ਤੇ ਵਿਸ਼ਵਾਸ਼ ਨਹੀਂ ਤਾਂ ਫਿਰ ਲੋਕਤੰਤਰ ਅਤੇ ਡੈਮੋਕਰੇਸੀ ਦਾ ਢੰਡੋਰਾ ਕਿਉਂ ਪਿੱਟਿਆ ਜਾਂਦਾ ਹੈ ਆਗੂ ਸਾਹਿਬਾਨਾਂ ਦਾ ਕਹਿਣਾ ਹੈ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਤੇ ਪੰਜਾਬ ਸਰਕਾਰ ਵੱਲੋਂ ਐਪਲੀਕੇਸ਼ਨ ਰੱਦ ਕੀਤੀ ਗਈ ਹੈ ਕਿ ਉਨ੍ਹਾਂ ਤੇ 25 ਕੇਸ ਹਨ ਪਰ ਪੰਜਾਬ ਸਰਕਾਰ ਨੇ ਇਹ ਵੇਰਵਾ ਕਿਉਂ ਨਹੀਂ ਦਿੱਤਾ ਕਿਉਂਕਿ 25 ਕੇਸਾਂ ’ਚੋਂ 18 ਕੇਸਾਂ ’ਚੋਂ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਬਰੀ ਹੋ ਚੁੱਕੇ ਹਨ ਮੋਰਚੇ ਦਾ ਮੰਨਣਾ ਹੈ ਕਿ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ ਲਈ ਅਤੇ ਪਰੋਲ ਨਾ ਦੇਣ ਲਈ, ਅਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਸ਼ਿਫ਼ਟ ਕਰਨ ਵਿੱਚ ਪੰਜਾਬ ਸਰਕਾਰ ਵੱਡਾ ਰੋੜਾ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂ ਸਾਹਿਬਾਨਾਂ ਵੱਲੋਂ ਅਪੀਲ ਬੇਨਤੀ ਹੈ ਪੰਜਾਬ ਦੀਆਂ ਇਨਸਾਫ਼ ਪਸੰਦ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਦੇ ਮੁਖੀ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਹੈ ਕਿ ਕੌਮੀ ਇਨਸਾਫ ਮੋਰਚੇ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਗੁਰਦੀਪ ਸਿੰਘ ਬਠਿੰਡਾ, ਸੀਨੀਅਰ ਆਗੂ ਬਲਵਿੰਦਰ ਸਿੰਘ ਅੌਲਖ ਕਾਲਾ ਝਾੜ ਸਾਹਿਬ, ਜੀਤ ਸਿੰਘ ਅੌਲਖ, ਬਲਜੀਤ ਸਿੰਘ ਭਾਊ, ਬਲਵਿੰਦਰ ਸਿੰਘ ਫਿਰੋਜ਼ਪੁਰ, ਰਸ਼ਪਾਲ ਸਿੰਘ ਚੰਡੀਗੜ੍ਹ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਬਲਜਿੰਦਰ ਸਿੰਘ ਖਾਲਸਾ, ਪਾਲ ਸਿੰਘ ਘੜੂੰਆਂ, ਜਿਲਾ ਰੋਪੜ ਦੇ ਪ੍ਰਧਾਨ ਮਲਕੀਤ ਸਿੰਘ ਸੇਖੋ, ਹਰਵਿੰਦਰ ਸਿੰਘ ਟਿਵਾਣਾ ਸੂਬਾ ਆਗੂ ਕ੍ਰਾਂਤੀਕਾਰੀ, ਅਵਤਾਰ ਸਿੰਘ ਮਨਾਣਾ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਲਾਹਕਾਰ ਜਗਬੀਰ ਸਿੰਘ ਘੜੂੰਆਂ, ਰਣਜੀਤ ਸਿੰਘ ਚਰਨਾਥਲ, ਰੇਸ਼ਮ ਸਿੰਘ ਖਰੜ, ਬਲਜੀਤ ਸਿੰਘ ਪੁਖਤਾ ਰੁੜਕੀ, ਬਲਾਕ ਪ੍ਰਧਾਨ ਕੁਲਵੀਰ ਸਿੰਘ ਬਾਕਰਪੁਰ, ਗੁਰਵਿੰਦਰ ਸਿੰਘ ਫੌਜੀ, ਮੱਖਣ ਸਿੰਘ ਮਾਨਸਾ, ਪਰਮਜੀਤ ਸਿੰਘ ਖਰੜ, ਸੁਖਬੀਰ ਸਿੰਘ ਬਲਵੇੜਾ, ਅਵਤਾਰ ਸਿੰਘ ਬੜੈਲ, ਸੁਰਿੰਦਰ ਸਿੰਘ ਦੇਸੂ ਮਾਜਰਾ, ਬਲਾਕ ਪ੍ਰਧਾਨ ਖਮਾਣੋ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਜਗਦੀਪ ਸਿੰਘ ਸੋਹੀ ਨਾਨੋਵਾਲ, ਬਲਦੇਵ ਸਿੰਘ ਚੰਡੀਗੜ੍ਹ, ਮੁਖਤਿਆਰ ਸਿੰਘ ਫੂਲ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਬਜ਼ਟ ਸੈਸ਼ਨ ਦੇ ਚੌਥੇ ਦਿਨ ਪੰਜਾਬ ਸਰਕਾਰ ਵਿਰੁੱਧ ਗਰਜੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ

ਬਜ਼ਟ ਸੈਸ਼ਨ ਦੇ ਚੌਥੇ ਦਿਨ ਪੰਜਾਬ ਸਰਕਾਰ ਵਿਰੁੱਧ ਗਰਜੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਨਬਜ਼-ਏ-ਪੰਜਾਬ, ਮੁਹਾਲ…