Share on Facebook Share on Twitter Share on Google+ Share on Pinterest Share on Linkedin ਅਕਾਲੀ-ਭਾਜਪਾ ਵਰਕਰਾਂ ਵੱਲੋਂ ਰਣਜੀਤ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜਨਵਰੀ: ਵਿਧਾਨ ਸਭਾ ਹਲਕਾ ਖਰੜ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਸਥਾਨਕ ਸ਼ਹਿਰ ਦੇ ਅਕਾਲੀ-ਭਾਜਪਾ ਆਗੂ ਖੁੱਲ ਕੇ ਨਿੱਤਰ ਆਏ ਹਨ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨਿਲ ਪ੍ਰਾਸ਼ਰ, ਨਗਰ ਕੌਂਸਲ ਦੇ ਮੀਤ ਪ੍ਰਧਾਨ ਲਖਵੀਰ ਲੱਕੀ, ਕੌਂਸਲਰ ਗੁਰਚਰਨ ਸਿੰਘ ਰਾਣਾ, ਕੌਂਸਲਰ ਪਰਮਜੀਤ ਪੰਮੀ ਦੀ ਅਗਵਾਈ ਵਿੱਚ ਆਗੂਆਂ ਨੇ ਸ਼ਹਿਰ ਦੇ ਵਾਰਡ ਨੰਬਰ-2, 3 ਅਤੇ 4 ਵਿੱਚ ਸ੍ਰੀ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸ੍ਰੀ ਗਿੱਲ ਦੇ ਜੀਜਾ ਹਰਿੰਦਰ ਸਿੰਘ ਘੜੂੰਆਂ ਨੇ ਸ਼ਹਿਰ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਆਪਣੇ ਰਿਸ਼ਤੇਦਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਮੌਕੇ ਸੁਰਿੰਦਰ ਕੌਰ ਸ਼ਹਿਰੀ ਪ੍ਰਧਾਨ ਇਸਤਰੀ ਅਕਾਲੀ ਦਲ, ਅਮ੍ਰਿਤ ਕੌਰ, ਰਮਨ, ਸੋਨੀ, ਗੁਰਿੰਦਰ ਸਿੰਘ, ਬਿਕਰਮ ਸਿੰਘ, ਕੁਲਦੀਪ ਰਠੌਰ, ਜਸਪਾਲ ਸਿੰਘ ਆਦਿ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ