ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 203ਵੀਂ ਸ਼ਹੀਦੀ ਸ਼ਤਾਬਦੀ ਮਨਾਈ

ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ:
ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਮਰ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ।
ਇਸ ਸਬੰਧੀ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪਵਿੱਤਰ ਸਿੰਘ ਜਲੰਧਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਸੁਣਾਉਂਦੇ ਹੋਏ ਦੱਸਿਆ ਕਿ ਅਕਾਲੀ ਫੂਲਾ ਸਿੰਘ ਜੀ ਨੇ ਸੰਨ 1823ਈਂ ਵਿੱਚ ਨੁਸ਼ਹਿਰਾ ਪੁਨੂਆ ਦੀ ਜੰਗ ਵਿੱਚ ਸ਼ਹਾਦਤ ਪ੍ਰਾਪਤ ਕੀਤੀ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਸ਼ਹਾਦਤ ਤੋਂ ਬਾਅਦ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਨੂੰ ਬੁੱਢਾ ਦਲ ਦੇ ਸੱਤਵੇ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਥਾਪਿਆ ਗਿਆ।
ਇਸ ਮੌਕੇ ਭਾਈ ਸੁਖਦੇਵ ਸਿੰਘ ਲੁਧਿਆਣੇ ਵਾਲੇ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਗੁਰਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਕੰਵਲ ਸਿੰਘ ਦੇ ਜਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In Relegious

Check Also

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਮੁਸਲਿਮ ਭਾਈਚਾਰੇ ਨਾਲ ਮਨਾਈ ਈਦ

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਮੁਸਲਿਮ ਭਾਈਚਾਰੇ ਨਾਲ ਮਨਾਈ ਈਦ ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ: ਮੁਹਾਲੀ …