ਖਰੜ ਹਲਕੇ ਦੇ 5 ਪਿੰਡਾਂ ਵਿੱਚ ਸਕਿੱਲ ਡਿਵੈਲਪਮੈਂਟ ਸੈਂਟਰ ਖੋਲ੍ਹੇ ਜਾਣਗੇ: ਰਣਜੀਤ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜਨਵਰੀ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ-6 ਤੋਂ ਅਕਾਲੀ ਕੌਂਸਲਰ ਦਵਿੰਦਰ ਠਾਕੁਰ ਅਤੇ ਜਰਨੈਲ ਸਿੰਘ ਏਵਨ ਪ੍ਰਾਪਰਟੀ ਵੱਲੋਂ ਹਲਕਾ ਖਰੜ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿਚ ਮਾਡਲ ਟਾਊਨ ਵਿੱਚ ਨੁੱਕੜ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਦੌਰਾਨ ਸੈਂਕੜੇ ਲੋਕਾਂ ਨੇ ਸ਼ਿਰਕਤ ਕਰਦਿਆਂ ਰਣਜੀਤ ਗਿੱਲ ਨੂੰ ਜਿਤਾਉਣ ਦਾ ਅਹਿਦ ਲਿਆ।
ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਮੇਰਾ ਮੁਖ ਟੀਚਾ ਹਲਕੇ ਦਾ ਵਿਕਾਸ ਹੈ ਇਸ ਲਈ ਸਾਰੇ ਵਰਗ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਸੂਬੇ ਵਿੱਚ ਤੀਸਰੀ ਵਾਰ ਸਰਕਾਰ ਬਣਾਉਣ ਅਤੇ ਹੋਰ ਵਿਕਾਸ ਕਾਰਜ ਕਰਵਾਉਣ ਲਈ ਤੱਕੜੀ ਨੂੰ ਵੋਟਾਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਢਾਈ ਲੱਖ ਨੌਕਰੀਆਂ ਦਿੱਤੀਆਂ ਹਨ ਅਤੇ ਤੀਜੀ ਵਾਰ ਸਰਕਾਰ ਬਣਨ ‘ਤੇ ਸਰਕਾਰ ਡੇਢ ਲੱਖ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਹਰ ਪੰਜ ਪਿੰਡਾਂ ਵਿੱਚ ਇੱਕ ਸਕਿੱਲ ਡਿਵੈਲਪਮੈਂਟ ਸੈਂਟਰ ਖੋਲ੍ਹਿਆ ਜਾਵੇਗਾ ਜਿਸ ਵਿੱਚ ਵਿਦਿਆਰਥੀਆਂ ਨੂੰ ਕਿੱਤਾਮੁਖੀ ਕੋਰਸ ਕਰਵਾਏ ਜਾਣਗੇ ਤਾਂ ਕਿ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਜਵਾਨ ਸਕਿਲ ਡਿਵੈਲਪਮੈਂਟ ਸੈਂਟਰਾਂ ਵਿੱਚ ਸਿੱਖੇ ਗਏ ਕੋਰਸਾਂ ਅਨੁਸਾਰ ਆਪਣਾ ਰੁਜ਼ਗਾਰ ਸ਼ੁਰੂ ਕਰ ਸਕਣ ਜਾਂ ਨੌਕਰੀ ਕਰ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਠੇਕੇ ’ਤੇ ਹੀ ਰੱਖਿਆ ਹੈ ਅਤੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਇਸ ਮੌਕੇ ਜਥੇ.ਚਰਨਜੀਤ ਸਿੰਘ ਚੰਨਾ ਕਾਲੇਵਾਲ, ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਅਨਿਲ ਪਰਾਸ਼ਰ ਮੈਂਬਰ ਪੰਜਾਬ, ਮਨਜੀਤ ਸਿੰਘ ਮੁੰਧੋ, ਡਾਇਰੈਕਟਰ ਬਲਵਿੰਦਰ ਸਿੰਘ ਝਿੰਗੜਾਂ, ਰਾਜਦੀਪ ਸਿੰਘ ਹੈਪੀ, ਕੁਲਵੰਤ ਕੌਰ ਪਾਬਲਾ, ਪਾਲਇੰਦਰ ਸਿੰਘ ਬਾਠ, ਹਰਜੀਤ ਸਿੰਘ ਟੱਪਰੀਆਂ ਸਰਕਲ ਪ੍ਰਧਾਨ, ਮਾਸਟਰ ਭਾਰਤ ਭੂਸ਼ਨ, ਲਖਵੀਰ ਲੱਕੀ, ਹਰਪਾਲ ਸਿੰਘ ਧੀਮਾਨ, ਰਾਜਮਲ ਸਿੰਘ, ਗੁਰਜੀਤ ਸਿੰਘ ਟੀਟੂ, ਪ੍ਰਿੰਸ ਸ਼ਰਮਾ, ਪਾਲ ਟੇਲਰ, ਗੁਰਦੀਪ ਸਿੰਘ ਨਿੱਕਾ, ਤਰਲੋਕ ਚੰਦ ਧੀਮਾਨ, ਸੁਖਵਿੰਦਰ ਸਿੰਘ ਗਿੱਲ, ਸੁਰਿੰਦਰ ਕੌਰ ਸ਼ਹਿਰੀ ਪ੍ਰਧਾਨ, ਪਰਮਜੀਤ ਸਿੰਘ ਛੰਮਾ, ਬਲਵੰਤ ਸਿੰਘ ਸੋਨੂੰ, ਪਾਲ ਟੇਲਰ, ਮਾ. ਜਸਮੇਰ ਸਿੰਘ, ਅਜਮੇਰ ਸਿੰਘ ਲਾਲੀ, ਰੇਨੂੰ ਗੁਪਤਾ, ਅੰਮ੍ਰਿਤ ਕੌਰ, ਕੁਲਵੀਰ ਕੌਰ, ਪਰਮਜੀਤ ਕੌਰ ਸਰਕਲ ਪ੍ਰਧਾਨ, ਰਜਿੰਦਰ ਸਿੰਘ ਜਸੜ, ਗੁਰਦੀਪ ਸਿੰਘ, ਹਰਪਾਲ ਸਿੰਘ ਧੀਮਾਨ, ਅਮੀਪ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…