ਸਾਂਝੇ ਅਧਿਆਪਕ ਮੋਰਚੇ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ, ਸ੍ਰੀ ਆਨੰਦਪੁਰ ਸਾਹਿਬ, 17 ਮਾਰਚ:
ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈਸਟ (ਟੈੱਟ) ਸਭ ਅਧਿਆਪਕਾਂ ਲਈ ਜਰੂਰੀ ਹੋਣ ਸਬੰਧੀ 01.09.2025 ਨੂੰ ਆਏ ਫੈਸਲੇ ਵਿਰੁੱਧ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਹਜ਼ਾਰਾਂ ਅਧਿਆਪਕਾਂ ਨੇ ਇਕੱਠੇ ਹੋ ਕੇ ਵਿਸ਼ਾਲ ਰੋਸ ਰੈਲੀ ਕੀਤੀ ਅਤੇ ਸ਼ਹਿਰ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਸਿੱਖਿਆ ਮੰਤਰੀ ਵੱਲੋਂ 27 ਫਰਵਰੀ ਦੀ ਮੀਟਿੰਗ ਅੱਗੇ ਪਾਉਣ ਦੇ ਰੋਸ ਵਿੱਚ 2 ਮਾਰਚ ਨੂੰ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕਰਕੇ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਦੇਣ, 6 ਮਾਰਚ ਦੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਯਕੀਨੀ ਬਣਾਉਣ ਦੇ ਦਿੱਤੇ ਭਰੋਸੇ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਨਾ ਕਰਨ ਵਿਰੁੱਧ ਸੈਕਟਰ 25 ਰੈਲੀ ਗਰਾਉਂਡ ਵਿੱਚ ਰੈਲੀ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਰੈਲੀ ਮਗਰੋਂ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਦਿਆਂ ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਮਾਰਚ ਰੋਕ ਕੇ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਣ ਅਤੇ ਚੰਡੀਗੜ੍ਹ ਪੁਲਿਸ ਵਲੋ ਬੈਰੀਕੇਡ ਲਗਾ ਕੇ ਅਧਿਆਪਕਾਂ ’ਤੇ ਜਲ ਤੋਪਾਂ, ਅਥਰੂ ਗੈਸ ਦੇ ਗੋਲੇ ਦਾਗਦਿਆਂ ਵਹਿਸ਼ੀ ਲਾਠੀਚਾਰਜ ਜਿਸ ਵਿੱਚ ਅਨੇਕਾਂ ਅਧਿਆਪਕ ਜ਼ਖ਼ਮੀ ਹੋਏ ਅਤੇ ਪੱਗਾਂ ਉਤਾਰੀਆਂ ਗਈਆਂ।
ਮਹਿਲਾ ਅਧਿਆਪਕਾਂਵਾਂ ਨੂੰ ਵੀ ਨਹੀਂ ਬਖਸ਼ਣ ਦੇ ਵਿਰੋਧ ਵਿਚ ਸਾਂਝੇ ਅਧਿਆਪਕ ਮੋਰਚੇ ਅਤੇ ਅਧਿਆਪਕ ਜਥੇਬੰਦੀਆਂ ਨੇ ਜਬਰ ਦੇ ਵਿਰੋਧ ਵਿਚ ਦਿੱਤੇ ਸੱਦੇ ਅਨੁਸਾਰ ਪੰਜਾਬ ਸਰਕਾਰ ਦੀ ਅਰਥੀ ਫੂਕੀ ਮੁਜਾਹਰਾ ਐਸ ਏ ਐਸ ਨਗਰ ਦੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਸੈਕਟਰ 76 ਮੂਹਰੇ ਰੋਸ ਰੈਲੀ ਅਤੇ ਮਾਰਚ ਕਰਨ ਉਪਰੰਤ ਕੀਤਾ।
ਅਧਿਆਪਕ ਆਗੂ ਐਨਡੀ ਤਿਵਾੜੀ, ਰਵਿੰਦਰ ਸਿੰਘ ਪੱਪੀ, ਤੇਜਿੰਦਰ ਸਿੰਘ, ਗੁਰਪਿਆਰ ਸਿੰਘ, ਮਨਜੋਤ ਸਿੰਘ ਕਲੇਰ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ ਅਤੇ ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸੁਖਪਾਲ ਕੌਰ ਸਰਕਾਰ ਨਵੀਂ ਸਿੱਖਿਆ ਨੀਤੀ 2020 ਨੂੰ ਕੇਂਦਰ ਦੀ ਸ਼ਹਿ ’ਤੇ ਪੰਜਾਬ ਵਿੱਚ ਲਾਗੂ ਕਰ ਰਹੀ ਹੈ ਜਿਸ ਰਾਹੀਂ ਸਿੱਖਿਆ ਦਾ ਵੱਡੀ ਪੱਧਰ ਤੇ ਨਿੱਜੀਕਰਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਸਪੈਸ਼ਲ ਸ਼ੈਸਨ ਬੁਲਾ ਜਬਰੀ ਥੋਪੇ ਟੈੱਟ ਦੇ ਬਿੱਲ ਨੂੰ ਰੱਦ ਕਰਨਾ ਚਾਹੀਦਾ ਹੈ। ਪੁਰਾਣੀ ਪੈਨਸ਼ਨ ਬਹਾਲੀ, 16 ਫੀਸਦੀ ਡੀਏ, ਬਕਾਇਆ ਆਦਿ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।
ਇਸ ਮੌਕੇ ਜਸਵੀਰ ਸਿੰਘ ਗੜਾਂਗ, ਗੁਰਮੀਤ ਸਿੰਘ ਖ਼ਾਲਸਾ, ਚਰਨਜੀਤ ਸਿੰਘ, ਸ਼ਿਵ ਕੁਮਾਰ ਰਾਣਾ, ਗੁਰੇਕ ਸਿੰਘ, ਕਮਲ ਕੁਮਾਰ, ਮਨਜੀਤ ਕੌਰ, ਹਰਨੀਤ ਕੌਰ, ਰਣਜੀਤ ਕੌਰ, ਸਤਵਿੰਦਰ ਕੌਰ, ਹਰਨੇਕ ਸਿੰਘ ਮਾਵੀ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਰਬਾਬੀ, ਮਨਜੀਤ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਮੰਨੌਲੀ, ਪਰਮਜੀਤ ਦਾਊਂ, ਵੀਰਪਾਲ ਕੌਰ, ਕੁਲਵਿੰਦਰ ਕੌਰ ਆਦਿ ਵੱਡੀ ਗਿਣਤੀ ਵਿੱਚ ਮਹਿਲਾ ਅਧਿਆਪਕ ਸ਼ਾਮਲ ਸਨ।

Load More Related Articles
Load More By Nabaz-e-Punjab
Load More In Protest

Check Also

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਨਬਜ਼-ਏ-ਪੰਜਾਬ, ਮੁਹਾਲੀ, 17 …