Share on Facebook Share on Twitter Share on Google+ Share on Pinterest Share on Linkedin ਚੰਡੀਗੜ੍ਹ ਕਤਲ ਕਾਂਡ: ਪੰਜਾਬ ਪੁਲੀਸ ਵੱਲੋਂ ਕੈਥਲ ਵਿੱਚ ਸੰਖੇਪ ਗੋਲੀਬਾਰੀ ਮਗਰੋਂ ਦੋ ਸ਼ੂਟਰ ਗ੍ਰਿਫ਼ਤਾਰ ਫੜੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ: ਗੌਰਵ ਯਾਦਵ ਮੁਲਜ਼ਮਾਂ ਨੇ ਪੁਲੀਸ ਟੀਮਾਂ ’ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮ ਹੋਏ ਜ਼ਖ਼ਮੀ: ਏਡੀਜੀਪੀ ਨਬਜ਼-ਏ-ਪੰਜਾਬ, ਚੰਡੀਗੜ੍ਹ, 19 ਮਾਰਚ 2026: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਅਪਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ-9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੀਡੀਆ ਨਾਲ ਸਾਂਝੀ ਕੀਤੀ। ਉਪਰੋਕਤ ਕਾਰਵਾਈ ਨੂੰ ਏਜੀਟੀਐਫ ਦੇ ਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ-9 ਵਿਖੇ ਦਿਨ ਦਿਹਾੜੇ ਇੱਕ ਕਾਰੋਬਾਰੀ ਨੌਜਵਾਨ ਚਰਨਪ੍ਰੀਤ ਸਿੰਘ ਉਰਫ਼ ਚੀਨੀ ਦਾ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਜੀਵਨਜੋਤ ਸਿੰਘ ਉਰਫ਼ ਜੁਗਨੂੰ ਦੇ ਡਰਾਈਵਰ ਯਾਦਵਿੰਦਰ ਸਿੰਘ ਦੇ ਹਾਈ-ਪ੍ਰੋਫਾਈਲ ਕਤਲ ਵਿੱਚ ਵੀ ਲੋੜੀਂਦਾ ਹੈ। ਡੀਜੀਪੀ ਨੇ ਦੱਸਿਆ ਕਿ ਏਜੀਟੀਐਫ਼ ਪੰਜਾਬ ਨੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ 30 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਏਜੀਟੀਐਫ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਏਜੀਟੀਐਫ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੀਆਈਜੀ ਗੁਰਮੀਤ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਅਪਰੇਸ਼ਨ ’’ਓਪੀਐਸ ਸਾਈਲੈਂਟ ਟ੍ਰਿਗਰ’’ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਮੁਲਜ਼ਮਾਂ ਨੇ ਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲੀਸ ਟੀਮਾਂ ’ਤੇ ਗੋਲੀਬਾਰੀ ਕੀਤੀ ਅਤੇ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਏਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਪਤਾ ਲੱਗਾ ਹੈ ਕਿ ਮੁਲਜ਼ਮ ਪੀਯੂਸ਼ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਤਲ ਨੂੰ ਅੰਜਾਮ ਦੇਣ ਲਈ ਮਲੇਸ਼ੀਆ ਤੋਂ ਨੇਪਾਲ ਰਾਹੀਂ ਭਾਰਤ ਆਇਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ