ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਕਾਰਨ ਮੁਹਾਲੀ ਨੂੰ ਵੱਖਰੀ ਪਛਾਣ ਮਿਲੀ: ਮੇਅਰ ਕੁਲਵੰਤ ਸਿੰਘ

ਮੇਅਰ ਕੁਲਵੰਤ ਸਿੰਘ ਵੱਲੋਂ ਆਪਣੇ ਵਾਰਡ ਵਿੱਚ ਕੈਪਟਨ ਸਿੱਧੂ ਦੇ ਹੱਕ ਭਰਵੀਂ ਚੋਣ ਮੀਟਿੰਗ, ਵੱਡੀ ਗਿਣਤੀ ਵਿੱਚ ਪਹੁੰਚੇ ਲੋਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਪੰਜਾਬ ਵਿੱਚ ਜੋ ਵਿਕਾਸ ਕਾਰਜ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਗਏ ਹਨ ਜਿਸ ਕਰਕੇ ਮੁਹਾਲੀ ਸ਼ਹਿਰ ਨੂੰ ਇੱਕ ਵੱਖਰੀ ਪਛਾਣ ਮਿਲੀ। ਅੱਜ ਮੁਹਾਲੀ ਸ਼ਹਿਰ ਪੂਰੇ ਹਿੰਦੂਸਤਾਨ ਵਿੱਚ ਪੰਜਾਬ ਦੇ ਨੰਬਰ-1 ਜਿਲ੍ਹੇ ਦੀ ਗਿਣਤੀ ਵਿੱਚ ਆਉਂਦਾ ਹੈ। ਇਹ ਵਿਚਾਰ ਸੈਕਟਰ-71 ਵਿੱਚ ਸ਼ਹਿਰ ਦੇ ਮੇਅਰ ਕੁਲਵੰਤ ਸਿੰਘ ਨੇ ਉਸ ਵੇਲੇ ਪ੍ਰਗਟ ਕੀਤੇ ਜਦੋਂ ਉਹ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਸਹਿਯੋਗ ਤੋਂ ਬਗੈਰ ਕਿਸੇ ਤਰ੍ਹਾਂ ਦੀ ਡਿਵੈਲਪਮੈਂਟ ਹੋਣੀ ਮੁਸ਼ਕਿਲ ਹੈ ਅਤੇ ਡਿਵੈਲਮੈਂਟ ਲਈ ਸਰਕਾਰ ਨਾਲ ਤਾਲਮੇਲ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਮੁਹਾਲੀ ਵਿੱਚ ਇੰਟਰ ਨੈਸ਼ਨਲ ਏਅਰਪੋਰਟ, ਇੰਟਰ ਨੈਸ਼ਨਲ ਸਟੇਡੀਅਮ, ਇੰਨਡੋਰ ਸਟੇਡੀਅਮ ਅਤੇ 10 ਸਾਲਾਂ ਦੌਰਾਨ ਸੜਕਾਂ ਨੂੰ ਜੋ ਨਵਾਂ ਰੂਪ ਦਿੱਤਾ ਹੈ, ਉਸ ਨਾਲ ਮੋਹਾਲੀ ਸ਼ਹਿਰ ਦਾ ਨਾਂਅ ਵੀ ਵੱਡੇ ਸ਼ਹਿਰਾਂ ਦੀ ਗਿਣਤੀ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਸ਼ਹਿਰ ਵਿੱਚ ਸਫਾਈ ਅਭਿਆਨ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਹ ਸੋਚ ਅਕਾਲੀ-ਭਾਜਪਾ ਸਰਕਾਰ ਦੀ ਹੀ ਸੀ, ਜਿਸ ਕਰਕੇ ਮੋਹਾਲੀ ਸ਼ਹਿਰ ਸਫਾਈ ਪੱਖੋਂ ਵੀ ਹਰ ਜਿਲ੍ਹੇ ਤੋਂ ਅੱਗੇੇ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੰਗਾ ਉਮੀਦਵਾਰ ਛੱਡ ਕੇ ਪਾਰਟੀ ਜਾਂ ਜਜ਼ਬਾਤਾਂ ਮਗਰ ਨਾ ਲੱਗਣ ਜਿਸ ਨਾਲ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬੂਰੇ ਲੋਕ ਪਾਰਟੀ ਵਿੱਚ ਰਹਿ ਕੇ ਪਾਰਟੀ ਦੇ ਨਾਲ-ਨਾਲ ਲੋਕਾਂ ਦਾ ਨੁਕਸਾਨ ਕਰਦੇ ਹਨ, ਜਿਸ ਕਰਕੇ ਸ਼ਹਿਰ ਨੂੰ ਇੱਕ ਪੜ੍ਹੇ ਲਿਖੇ ਉਮੀਦਵਾਰ ਦੀ ਲੋੜ ਹੈ ਤੇ ਕੈਪਟਨ ਸਿੱਧੂ ਨੂੰ ਅਕਾਲੀ-ਭਾਜਪਾ ਸਰਕਾਰ ਨੇ ਪੜ੍ਹੇ ਲਿਖੇ ਤੇ ਸੂਝਵਾਨ ਹੋਣ ਕਰਕੇ ਸੋਚ ਸਮਝ ਕੇ ਇੱਥੋਂ ਉਮੀਦਵਾਰ ਚੁਣਿਆ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਮੇਅਰ ਬਣਨ ’ਚ ਮੇਰੀ ਮਦਦ ਕੀਤੀ ਸੀ, ਉਸੇ ਤਰ੍ਹਾਂ ਕੈਪਟਨ ਸਿੱਧੂ ਨੂੰ ਵਿਧਾਇਕ ਬਣਾਉਣ ’ਚ ਉਨ੍ਹਾਂ ਦਾ ਸਹਿਯੋਗ ਦੇਣ।
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਲੋਕ ਉਮੀਦਵਾਰਾਂ ਦੇ ਕੰਮਾਂ ਦਾ ਮੁਲਾਂਕਣ ਜ਼ਰੂਰ ਕਰਨ ਤਾਂ ਜੋ ਉਹ ਸੂਬੇ ਦੇ ਸੁਨਹਿਰੀ ਭਵਿੱਖ ਲਈ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਨੀਤੀਆਂ ਤੋਂ ਭਲੀ ਭਾਂਤੀ ਜਾਣੂ ਹਨ, ਜੇਕਰ ਸ਼ਹਿਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜਿੱਤ ਮਿਲਦੀ ਹੈ ਤਾਂ ਮੁਹਾਲੀ ਸ਼ਹਿਰ ਦੇ ਵਿਕਾਸ ’ਚ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਕਿਹਾ ਅਕਾਲੀ-ਭਾਜਪਾ ਸਰਕਾਰ ਵੱਲੋਂ 20 ਲੱਖ ਨੌਕਰੀਆਂ ਦਿੱਤੀਆਂ ਜਾਣੀਆਂ ਹਨ ਜਿਸ ਲਈ ਵੱਡੀ-ਵੱਡੀ ਕੰਪਨੀਆਂ ਮੋਹਾਲੀ ਵੱਲ ਕੂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਵੱਲੋਂ ਮੋਹਾਲੀ ਵਿੱਚ ਬੁਨਿਆਦੀ ਢਾਂਚਾ ਤਿਆਰ ਕਰ ਲਿਆ ਗਿਆ ਹੈ, ਜਿਸ ਕਰਕੇ ਹੁਣ ਸਾਡੇ ਸ਼ਹਿਰ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਹੋਰ ਰਾਜਾਂ ਵਿੱਚ ਜਾ ਕੇ ਨੌਕਰੀ ਕਰਨ ਦੀ ਲੋੜ ਨਹੀਂ ਪਵੇਗੀ।
ਇਸ ਮੌਕੇ ਕੌਂਸਲਰ ਫੂਲਰਾਜ ਸਿੰਘ, ਆਰ.ਪੀ. ਸ਼ਰਮਾ, ਰਜਨੀ ਗੋਇਲ, ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਕੁੰਭੜਾ, ਰਵਿ ਲੰਬੜਦਾਰ, ਐਮਡੀ ਲੇਬਰ ਫੈਡ ਪਰਮਿੰਦਰ ਸੋਹਾਣਾ, ਪਰਮਜੀਤ ਸਿੰਘ ਕਾਹਲੋਂ, ਪਵਨ ਮਨੋਚਾ, ਦਿਨੇਸ਼ ਪਾਂਡੇ, ਸੋਹਨ ਸਿੰਘ, ਸੁਖਵਿੰਦਰ ਸਿੰਘ ਗੋਲਡੀ ਤੋਂ ਇਲਾਵਾ ਇਲਾਕਾ ਵਾਸੀ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…