Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹਾਲੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਨੀਫੈਸਟੋ ਦੇ ਰੂਪ ਵਿਚ ਵਿਜ਼ਨ ਦਸਤਾਵੇਜ਼’ ਜਾਰੀ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸ਼ਹਿਰ ਦੇ ਵਿਕਾਸ ਲਈ ਅਕਾਲੀ ਸਰਕਾਰ ਸਮੇਂ ਸਥਾਪਤ ਹੋਏ ਵੱਡੇ ਪ੍ਰੋਜੈਕਟਾਂ ਅਤੇ ਭਵਿੱਖ ਲਈ ਤਿਆਰ ਕੀਤੇ ਰੋਡਮੈਪ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਮੁਹਾਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਭਗ 2500 ਕਰੋੜ ਰੁਪਏ ਖਰਚ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਮੁਹਾਲੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਇਕ ਆਧੁਨਿਕ ਸ਼ਹਿਰ ਬਣਾਉਣ ਲਈ ਕਈ ਇਤਿਹਾਸਕ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿਚ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸਥਾਪਨਾ, ਆਧੁਨਿਕ ਸਟੇਡੀਅਮਾਂ ਦਾ ਨਿਰਮਾਣ ਅਤੇ ਸ਼ਹਿਰ ਦੀ ਮੁੱਖ ਸੜਕਾਂ ਦਾ ਵਿਸਥਾਰ ਮੁੱਖ ਤੌਰ ’ਤੇ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਬਾਦਲ ਸਰਕਾਰ ਨੇ ਹਮੇਸ਼ਾ ਯੋਜਨਾਬੱਧ ਵਿਕਾਸ ਨੂੰ ਤਰਜੀਹ ਦਿੱਤੀ ਅਤੇ ਮੁਹਾਲੀ ਨੂੰ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਿਕਸਿਤ ਹੋ ਰਹੇ ਸ਼ਹਿਰਾਂ ਵਿਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਨਿਗਮ ਚੋਣਾਂ ਵਿਚ ਅਕਾਲੀ ਦਲ ਨੂੰ ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਮੁਹਾਲੀ ਦੇ ਨਵੇਂ ਵਿਕਸਿਤ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ, ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ ਦੀ ਹਾਲਤ ਸੁਧਾਰਨ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਸਿਮਰਨ ਢਿੱਲੋਂ, ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ ਅਤੇ ਗੁਰਕਿਰਪਾਲ ਸਿੰਘ ਸਿੱਧੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ