ਮੁਹਾਲੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ: ਦਰਜਨ ਤੋਂ ਵੱਧ ਨੌਜਵਾਨ ਪਾਰਟੀ ‘ਚ ਸ਼ਾਮ
ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕੀਤਾ ਨਿੱਘਾ ਸਵਾਗਤ
ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ 2026:
ਮੁਹਾਲੀ ਦੇ ਫੇਜ਼-11 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਇਲਾਕੇ ਦੇ ਹੋਣਹਾਰ ਅਤੇ ਸਰਗਰਮ ਨੌਜਵਾਨ ਆਗੂ ਹਰਸ਼ ਵਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸਥਾਨਕ ਨੌਜਵਾਨਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਰਸ਼ ਵਰਮਾ ਦੀ ਪ੍ਰੇਰਨਾ ਸਦਕਾ ਪਾਰਟੀ ਵਿਚ ਸ਼ਾਮਲ ਹੋਏ ਨੌਜਵਾਨਾਂ ਨੇ ਅਕਾਲੀ ਦਲ ਦੀ ਹਾਈ ਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਦੀਆਂ ਨੀਤੀਆਂ ‘ਤੇ ਪੂਰਨ ਭਰੋਸਾ ਪ੍ਰਗਟਾਇਆ। ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਅਤੇ ਨੌਜਵਾਨੀ ਦੇ ਹੱਕਾਂ ਲਈ ਲੜਨ ਵਾਲੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਦੇਣਗੇ।
ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ “ਹਰਸ਼ ਵਰਮਾ ਵਰਗੇ ਮਿਹਨਤੀ ਅਤੇ ਸੂਝਵਾਨ ਨੌਜਵਾਨਾਂ ਦੇ ਪਾਰਟੀ ਵਿਚ ਆਉਣ ਅਤੇ ਉਨ੍ਹਾਂ ਦੀ ਅਗਵਾਈ ਹੇਠ ਨਵੀਂ ਟੀਮ ਦੇ ਜੁੜਨ ਨਾਲ ਮੁਹਾਲੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ਼ ਹੋਰ ਉੱਚਾ ਹੋਇਆ ਹੈ। ਉਨ੍ਹਾਂ ਸਾਰੇ ਨੌਜਵਾਨਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੰਦੇ ਹੋਏ ਉਨ੍ਹਾਂ ਨੂੰ ਤਕੜੇ ਹੋ ਕੇ ਕੰਮ ਲਈ ਪ੍ਰੇਰਿਆ।
ਨੌਜਵਾਨ ਆਗੂ ਹਰਸ਼ ਵਰਮਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨੌਜਵਾਨ ਅੱਗੇ ਆ ਕੇ ਪੰਜਾਬ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਫੇਜ਼-11 ਸਮੇਤ ਸਮੁੱਚੇ ਮੁਹਾਲੀ ਹਲਕੇ ਵਿਚ ਵੱਡੀ ਗਿਣਤੀ ’ਚ ਨੌਜਵਾਨ ਪਾਰਟੀ ਨਾਲ ਜੁੜਨਗੇ।
ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬੀ ਫੇਰੀ ਨੂੰ ਫਲਾਪ ਸ਼ੋਅ ਦੱਸਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੀਐੱਮ ਮੋਦੀ ਤੋਂ ਵੱਡੀਆਂ ਆਸਾਂ ਸਨ ਕਿ ਉਹ ਪੰਜਾਬ ਦੇ ਵਿਕਾਸ ਲਈ ਕਿਸੇ ਵੱਡੇ ਪੈਕੇਜ ਦਾ ਐਲਾਨ ਕਰਨਗੇ ਪਰ ਲੋਕਾਂ ਦੇ ਸਿਰਫ਼ ਨਿਰਾਸ਼ਾ ਹੀ ਪੱਲੇ ਪਈ। ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਅਕਾਲੀ ਆਗੂ ਨੇ ਕਿਹਾ ਕਿ ਉਹ (ਮਾਨ) ਨਿਰ੍ਹਾ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਕਾਂਗਰਸ ’ਤੇ ਤੰਜ ਕੱਸਦਿਆਂ ਬੈਦਵਾਨ ਨੇ ਕਿਹਾ ਕਿ ਕਾਂਗਰਸੀਆਂ ਨੂੰ ਪੰਜਾਬ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ, ਸੀਨੀਅਰ ਆਗੂ ਸਿਰਫ਼ ਕੁਰਸੀ ਲਈ ਲੜ ਰਹੇ ਹਨ। ਜਦੋਂਕਿ ਖੇਤਰੀ ਪਾਰਟੀ ਸ਼੍ਰੋ੍ਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਮੁੱਦਿਆਂ ਦੀ ਲੜਾਈ ਲੜੀ ਹੈ।