Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਪੇਪਰ ਲੀਕ ਮਾਮਲੇ ਵਿਚ ਸੀਐੱਮ ਮਾਨ ਨੇ ਕੇਂਦਰ ‘ਤੇ ਸਾਧਿਆ ਨਿਸ਼ਾਨਾ, ਪੰਜਾਬ ਦੀ ਜ਼ੀਰੋ-ਟਾਲਰੈਂਸ ਨੀਤੀ ਸਾਢੇ ਚਾਰ ਸਾਲਾਂ ਵਿਚ ਪੰਜਾਬ ’ਚ ਇਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਮਾਨ ਸਿੱਖਿਆ ਮਾਮਲੇ ਵਿਚ ਕੇਰਲ ਵਰਗੇ ਰਾਜਾਂ ਨੂੰ ਪਿੱਛੇ ਛੱਡ ਕੇ ਦੇਸ਼ ਦਾ ਮੋਹਰੀ ਬਣਿਆ ਪੰਜਾਬ: ਮੁੱਖ ਮੰਤਰੀ ਨਬਜ਼-ਏ-ਪੰਜਾਬ, ਮੁਹਾਲੀ, 26 ਜੁਲਾਈ 2026: ਪੰਜਾਬ ਵਿਚ ਹੁਣ ਸਫ਼ਲਤਾ ਲਈ ਨਾ ਤਾਂ ਪੈਸਾ ਚੱਲਦਾ ਹੈ ਅਤੇ ਨਾ ਹੀ ਕਿਸੇ ਦੀ ਸਿਫ਼ਾਰਸ਼, ਸਗੋਂ ਸਿਰਫ਼ ਮੈਰਿਟ ਹੀ ਯੋਗਤਾ ਦਾ ਪੈਮਾਨਾ ਬਣੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜ਼ੀਰਕਪੁਰ ਵਿਖੇ ਨੀਟ-2026 ਦੀ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਰੱਖੇ ਪ੍ਰਭਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੇ ਨੀਟ ਕਲੀਅਰ ਕਰਨ ਅਤੇ ਰਾਜ ਵਿਚ 68,000 ਤੋਂ ਵੱਧ ਮੈਰਿਟ-ਆਧਾਰਤ ਸਰਕਾਰੀ ਨੌਕਰੀਆਂ ਦੇਣ ਨੂੰ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੁਕਾਬਲੇ ਦੇ ਮੌਕੇ ਪ੍ਰਦਾਨ ਕਰਨ ਦੀ ਨੀਤੀ ਦਾ ਸਭ ਤੋਂ ਵੱਡਾ ਸਬੂਤ ਦੱਸਿਆ। ਇਸ ਤੋਂ ਵੀ ਵੱਡੀ ਮਾਣ ਵਾਲੀ ਗੱਲ ਇਹ ਹੈ ਕਿ ਪੂਰੇ ਭਾਰਤ ’ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲਾ ਆਰੀਅਨ ਗੁਪਤਾ ਵੀ ਪੰਜਾਬ ਦਾ ਹੀ ਪੁੱਤਰ ਹੈ।” ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਸਨ, ਨੇ ਵੀ ਸਫ਼ਲ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਲ 2022 ਵਿਚ ਜਦੋਂ ਸਾਡੀ ਸਰਕਾਰ ਬਣੀ ਸੀ, ਤਾਂ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀ ਹੀ ਨੀਟ ਪਾਸ ਕਰ ਸਕੇ ਸਨ। ਅੱਜ ਇਹ ਗਿਣਤੀ ਵੱਧ ਕੇ 882 ਹੋ ਗਈ ਹੈ। ਇਹ ਕੋਈ ਮਾਮੂਲੀ ਅੰਕੜਾ ਨਹੀਂ, ਸਗੋਂ ਪੰਜਾਬ ਦੇ ਸਰਕਾਰੀ ਸਿੱਖਿਆ ਢਾਂਚੇ ਵਿਚ ਆਈ ਇਤਿਹਾਸਕ ਤਬਦੀਲੀ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਪੰਜਾਬ ਸਿੱਖਿਆ ਦੇ ਖੇਤਰ ਵਿਚ 27ਵੇਂ ਨੰਬਰ ‘ਤੇ ਸੀ, ਉੱਥੇ ਹੀ ਅੱਜ ਸੁਧਾਰਾਂ ਅਤੇ ‘ਸਕੂਲਜ਼ ਆਫ਼ ਐਮੀਨੈਂਸ’ ਵਰਗੇ ਕਦਮਾਂ ਸਦਕਾ ਪੰਜਾਬ ਕੇਰਲ ਵਰਗੇ ਰਾਜਾਂ ਨੂੰ ਪਿੱਛੇ ਛੱਡ ਕੇ ਦੇਸ਼ ’ਚ ਮੋਹਰੀ ਸੂਬਾ ਬਣ ਚੁੱਕਾ ਹੈ। ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੇ ਅਧਿਆਪਕਾਂ ਨੂੰ ਵਿਦੇਸ਼ਾਂ ਮੁਲਕਾਂ ਅਤੇ ਦੇਸ਼ ਦੇ ਚੋਟੀ ਦੇ ਸੰਸਥਾਨਾਂ ਵਿਚ ਵਿਸ਼ੇਸ਼ ਟਰੇਨਿੰਗ ਲਈ ਭੇਜ ਰਹੀ ਹੈ, ਤਾਂ ਜੋ ਉਹ ਨਵੀਂ ਤਕਨਾਲੋਜੀ ਅਤੇ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਕੇ ਬੱਚਿਆਂ ਦਾ ਭਵਿੱਖ ਸੰਵਾਰ ਸਕਣ। ਪੇਪਰ ਲੀਕ ‘ਤੇ ਕੇਂਦਰ ‘ਤੇ ਸਾਧਿਆ ਨਿਸ਼ਾਨਾ, ਪੰਜਾਬ ਦੀ ਜ਼ੀਰੋ-ਟਾਲਰੈਂਸ ਨੀਤੀ : ਦੇਸ਼ ਵਿਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਸੀਐੱਮ ਮਾਨ ਨੇ ਕਿਹਾ, “2017, 2024 ਅਤੇ ਹੁਣ 2026 ਵਿਚ ਫਿਰ ਤੋਂ ਦੇਸ਼ ਪੱਧਰੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣਾ ਕੇਂਦਰ ਸਰਕਾਰ ਦੀ ਨਾਕਾਮੀ ਹੈ। ਇਸ ਨਾਲ ਲੱਖਾਂ ਬੱਚਿਆਂ ਦਾ ਮਨੋਬਲ ਟੁੱਟਿਆ ਹੈ।” ਦੂਜੇ ਪਾਸੇ ਪੰਜਾਬ ਦੀ ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਵਿਚ ਪੰਜਾਬ ’ਚ ਇਕ ਵੀ ਪੇਪਰ ਲੀਕ ਨਹੀਂ ਹੋਇਆ। ਹਾਲ ਹੀ ਵਿਚ ਫਾਰਮੇਸੀ ਪ੍ਰੀਖਿਆ ਵਿਚ ਨਕਲ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ 31 ਵਿਅਕਤੀਆਂ ਨੂੰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਪਰਤ ਕੇ ਆਪਣੇ ਰਾਜ ਵਿਚ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਰਿਹਾ ਹੈ। ਇਸ ਤੋਂ ਇਲਾਵਾ ਨੀਟ 2026 ਦੀ ਸਫ਼ਲਤਾ ਵਿਚ 686 ਕੁੜੀਆਂ ਦਾ ਪਾਸ ਹੋਣਾ ਸਿੱਧ ਕਰਦਾ ਹੈ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਫ਼ਲਤਾ ਮਿਲਣ ਤੋਂ ਬਾਅਦ ਵੀ ਹਮੇਸ਼ਾ ਜ਼ਮੀਨ ਨਾਲ ਜੁੜੇ ਰਹਿਣਾ ਚਾਹੀਦਾ ਹੈ। ਨਿਮਰਤਾ ਅਤੇ ਸਖ਼ਤ ਮਿਹਨਤ ਹੀ ਜੀਵਨ ਵਿਚ ਅੱਗੇ ਵੱਧਣ ਦਾ ਰਾਹ ਪੱਧਰਾ ਕਰਦੀ ਹੈ। ਅੰਕੜਿਆਂ ਦੀ ਨਜ਼ਰ ‘ਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਇਤਿਹਾਸਕ ਉਡਾਣ : ਨੀਟ 2026 ਵਿਚ 686 ਲੜਕੀਆਂ ਅਤੇ 340 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹਨ। ਪਿਛਲੇ 3 ਸਾਲਾਂ ਵਿਚ 2,166 ਵਿਦਿਆਰਥੀਆਂ ਨੇ ਨੀਟ ਅਤੇ 786 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਕਲੀਅਰ ਕੀਤੀ। ‘ਅਵੰਤੀ’ ਅਤੇ ‘ਮੰਤਰਾ ਫਾਰ ਚੇਂਜ’ ਵਰਗੀਆਂ ਪ੍ਰਮੁੱਖ ਸੰਸਥਾਵਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ, ਗਾਈਡੈਂਸ ਅਤੇ ਮੌਕ ਟੈਸਟਾਂ ਦੀ ਸੁਵਿਧਾ ਦਿੱਤੀ ਹੈ। ਸਮਾਗਮ ਦੌਰਾਨ ਇਕ ਭਾਵੁਕ ਅਤੇ ਯਾਦਗਾਰੀ ਮਾਹੌਲ ਦੇਖਣ ਨੂੰ ਮਿਲਿਆ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਰਹੇ ਸਨ, ਤਾਂ ਕਈ ਵਿਦਿਆਰਥੀਆਂ ਨੇ ਭਾਵੁਕ ਹੋ ਕੇ ਉਨ੍ਹਾਂ ਤੋਂ ਆਟੋਗ੍ਰਾਫ ਮੰਗੇ, ਜੋ ਮੁੱਖ ਮੰਤਰੀ ਨੇ ਖੁਸ਼ੀ-ਖੁਸ਼ੀ ਦਸਤਖ਼ਤ ਕਰਕੇ ਦਿੱਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਏ ਮੁੱਖ ਮੰਤਰੀ ਦੇ ਸਕੈਚ (ਪੋਰਟਰੇਟ) ਵੀ ਮਾਨ ਨੂੰ ਪ੍ਰੇਮ ਦੇ ਪ੍ਰਤੀਕ ਵਜੋਂ ਭੇਟ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ