ਆਪ ਆਗੂ ਜਸਬੀਰ ਖਹਿਰਾ ਅਤੇ ਕਰਨਵੀਰ ਖਹਿਰਾ ਭਾਜਪਾ ’ਚ ਸ਼ਾਮਲ

ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕੀਤਾ ਨਿੱਘਾ ਸਵਾਗਤ

ਨਬਜ਼-ਏ-ਪੰਜਾਬ, ਮੁਹਾਲੀ, 26 ਜੁਲਾਈ:
ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮੁਹਾਲੀ ਹਲਕੇ ਵਿਚ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਮੁਹਾਲੀ ਦੇ ਟਰੇਡ ਵਿੰਗ ਦੇ ਜਨਰਲ ਸਕੱਤਰ ਜਸਬੀਰ ਸਿੰਘ ਖਹਿਰਾ ਅਤੇ ਕਰਨਵੀਰ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਦੀ ਪ੍ਰੇਰਣਾ ਸਦਕਾ ਜਸਬੀਰ ਸਿੰਘ ਖਹਿਰਾ ਨੇ ਭਾਜਪਾ ਦਾ ਦਾਮਨ ਫੜਿਆ ਹੈ।
ਇਸ ਮੌਕੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਜਸਬੀਰ ਖਹਿਰਾ ਅਤੇ ਕਰਨਵੀਰ ਖਹਿਰਾ ਦਾ ਭਾਜਪਾ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੀ ਯੋਗਤਾ, ਤਜਰਬੇ ਅਤੇ ਲੋਕ ਸੇਵਾ ਦੀ ਭਾਵਨਾ ਦਾ ਪੂਰਾ ਸਨਮਾਨ ਕਰਦਿਆਂ ਸੰਗਠਨ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਸੋਚ ਅਤੇ ਕੇਂਦਰ ਸਰਕਾਰ ਅਤੇ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਅਤੇ ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ।
ਇਸ ਮੌਕੇ ਜਸਬੀਰ ਸਿੰਘ ਖਹਿਰਾ ਨੇ ਕਿਹਾ ਕਿ ਉਹ ਭਾਜਪਾ ਦੀਆਂ ਰਾਸ਼ਟਰਵਾਦੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸਰਕਲ ਪ੍ਰਧਾਨ ਜਸਮਿੰਦਰ ਪਾਲ ਸਿੰਘ, ਜਨਰਲ ਸਕੱਤਰ ਗੁਲਸ਼ਨ ਸੂਦ, ਓਬੀਸੀ ਮੋਰਚਾ ਦੇ ਸਰਕਲ ਪ੍ਰਧਾਨ ਰਿਤੇਸ਼ ਸੈਣੀ, ਸ਼ਾਮ ਲਾਲ, ਸੀਉਲੀ ਚੌਧਰੀ,ਪ੍ਰੋ. ਅਸ਼ੀਮ ਚੌਧਰੀ, ਵਿਸ਼ਾਲ ਸ਼ਰਮਾ, ਗੋਪਾਲ ਕ੍ਰਿਸ਼ਨ ਸ਼ਰਮਾ ਅਤੇ ਧਰਮਪਾਲ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

‘ਲੋਕ ਮਿਲਣੀ’: ਲੋਕਾਂ ਦੇ ਰੂਬਰੂ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ

‘ਲੋਕ ਮਿਲਣੀ’: ਲੋਕਾਂ ਦੇ ਰੂਬਰੂ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਡੀ ਗਿਣਤੀ ’ਚ ਇਲਾਕਾ ਵਾ…