ਪਿੰਡ ਕੁੰਬੜਾ ਦੇ ਵਸਨੀਕਾਂ ਨੇ ਸਾਬਕਾ ਮੰਤਰੀ ਬਲਬੀਰ ਸਿੱਧੂ ਨਾਲ ਕੀਤੀ ਮੁਲਾਕਾਤ

ਨਸ਼ਿਆਂ ਵਿਰੁੱਧ ਸਰਕਾਰੀ ਦਾਅਵਿਆਂ ਦੀ ਖੋਲ੍ਹੀ ਪੋਲ

ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ:
ਪਿੰਡ ਕੁੰਬੜਾ ਦੇ ਵਸਨੀਕਾਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ (ਜੀਤੀ ਸਿੱਧੂ) ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪਿੰਡ ਦੇ ਨਿਵਾਸੀਆਂ ਨੇ ਇਲਾਕੇ ਦੀਆਂ ਭਖਦੀਆਂ ਸਮੱਸਿਆਵਾਂ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ ਬਾਰੇ ਚਰਚਾ ਕੀਤੀ।
ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਮੁਲਾਕਾਤ ਦੌਰਾਨ ਨਸ਼ਿਆਂ ਦੀ ਮਾਰ ਝੱਲ ਰਹੀਆਂ ਦੁਖੀ ਮਾਵਾਂ ਨੇ ਮਨਦੀਪ ਸਿੰਘ ਕੁੰਬੜਾ ਦੀ ਅਗਵਾਈ ਹੇਠ ਆਪਣਾ ਦਰਦ ਬਿਆਨ ਕਰਦਿਆਂ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਮਾਵਾਂ ਨੇ ਦੋਸ਼ ਲਗਾਇਆ ਕਿ ਜ਼ਮੀਨੀ ਪੱਧਰ ‘ਤੇ ਨਸ਼ਾ ਤਸਕਰੀ ‘ਤੇ ਕੋਈ ਠੱਲ੍ਹ ਨਹੀਂ ਪਈ ਹੈ ਅਤੇ ਸਰਕਾਰ ਦੇ ਸਾਰੇ ਦਾਅਵੇ ਸਿਰਫ਼ ਕਾਗਜ਼ਾਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਤ ਸਾਬਤ ਹੋ ਰਹੇ ਹਨ।
ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਪਰਿਵਾਰ
ਇਸ ਮੌਕੇ ਇਲਾਕੇ ਦੇ ਬਹੁਤ ਸਾਰੇ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਜੀਤੀ ਸਿੱਧੂ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।

ਆਉਣ ਵਾਲੀਆਂ ਚੋਣਾਂ ਬਾਰੇ ਚਰਚਾ ਅਤੇ ਹਰ ਮੁਸ਼ਕਲ ਹੱਲ ਕਰਨ ਦਾ ਭਰੋਸਾ

ਇਸ ਇਕੱਠ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਸ਼ੇਸ਼ ਚਰਚਾ ਕੀਤੀ ਗਈ। ਬਲਬੀਰ ਸਿੰਘ ਸਿੱਧੂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਪਿੰਡ ਕੁੰਭੜਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਪਿੰਡ ਵਾਸੀਆਂ ਦੀ ਹਰ ਮੁਸ਼ਕਲ ਅਤੇ ਸਮੱਸਿਆ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।
ਇਲਾਕੇ ਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਅਮਨ-ਸ਼ਾਂਤੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

“ਅਸੀਂ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹੇ ਹਾਂ ਅਤੇ ਇਲਾਕੇ ਦੀ ਹਰ ਸਮੱਸਿਆ ਨੂੰ ਹੱਲ ਕਰਨਾ ਸਾਡੀ ਪਹਿਲ ਹੈ।”
ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ।

Load More Related Articles
Load More By Nabaz-e-Punjab
Load More In Social

Check Also

ਭਾਜਪਾ ਨੇ ਲਖਵਿੰਦਰ ਸਿੰਘ ਨੂੰ ਕਿਸਾਨ ਮੋਰਚਾ ਪੰਜਾਬ ਦਾ ਪ੍ਰਧਾਨ ਥਾਪਿਆ

ਭਾਜਪਾ ਨੇ ਲਖਵਿੰਦਰ ਸਿੰਘ ਨੂੰ ਕਿਸਾਨ ਮੋਰਚਾ ਪੰਜਾਬ ਦਾ ਪ੍ਰਧਾਨ ਥਾਪਿਆ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬ…