Share on Facebook Share on Twitter Share on Google+ Share on Pinterest Share on Linkedin ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਸ਼ਹਿਰ ਅਤੇ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਜ਼ਿਆਦਾਤਰ ਲੋਕਾਂ ਨੇ ਜਲ ਨਿਕਾਸੀ, ਬਿਜਲੀ ਸਮੱਸਿਆ, ਕੂੜਾ ਪ੍ਰਬੰਧਨ ਅਤੇ ਸਫ਼ਾਈ ਵਿਵਸਥਾ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਈ ਲੋਕਾਂ ਨੇ ਪੁਲਿਸ ਥਾਣਿਆਂ ਨਾਲ ਸਬੰਧਤ ਅਰਜ਼ੀਆਂ ਅਤੇ ਕੁੱਝ ਮੁਲਾਜ਼ਮਾਂ ਨੇ ਬਦਲੀਆਂ ਸਬੰਧੀ ਦਰਖ਼ਾਸਤਾਂ ਦਿੱਤੀਆਂ। ਇਸ ਸਬੰਧੀ ਵਿਧਾਇਕ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਨਿਬੇੜਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿਚ ਬਿਜਲੀ ਸਪਲਾਈ ਦੇ ਸੁਧਾਰ ਲਈ 700 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਆਬਾਦੀ ਲਗਾਤਾਰ ਵੱਧ ਰਹੀ ਹੈ ਅਤੇ ਨਗਰ ਨਿਗਮ ਦਾ ਖੇਤਰਫ਼ਲ ਵੀ ਕਾਫ਼ੀ ਵੱਧ ਗਿਆ ਹੈ। ਬਿਜਲੀ ਸਬੰਧੀ ਲੋਕਾਂ ਦੀ ਮੰਗ ਅਤੇ ਲੋਡ ਮੁਤਾਬਕ ਨਵੇਂ ਟਰਾਂਸਫਾਰਮਰ ਲਗਾਏ ਜਾਣਗੇ। ਸਾਰੀਆਂ ਪੁਰਾਣੀਆਂ ਕੇਬਲ ਤਾਰਾਂ ਬਦਲੀਆਂ ਜਾਣਗੀਆਂ। ਸ਼ਹਿਰੀ ਖੇਤਰ ਵਿਚ ਜ਼ਮੀਨਦੋਜ਼ ਤਾਰਾਂ ਪਾਈਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਇਲਾਕੇ ਵਿਚ ਸਾਰਾ ਬਿਜਲੀ ਬੁਨਿਆਦੀ ਢਾਂਚਾ ਮਜ਼ਬੂਤ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਮੁਹਾਲੀ ਖੇਤਰ ਵਿਚ ਬਿਜਲੀ ਸਪਲਾਈ ਅਤੇ ਸਪਾਰਕਿੰਗ ਸਮੱਸਿਆ ਨਹੀਂ ਰਹੇਗੀ। ਵਿਧਾਇਕ ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾ ਵਿਚ ਬਿਜਲੀ ਸਪਲਾਈ ਬਾਬਤ ਕੋਈ ਵੱਡੀ ਸਮੱਸਿਆ ਸਾਹਮਣੇ ਨਹੀਂ ਆਈ ਹੈ। ਜਿੱਥੇ ਕਿਸਾਨਾਂ ਨੂੰ ਝੋਨੇ ਲਈ ਅੱਠ ਘੰਟੇ ਪਾਵਰ ਬਿਜਲੀ ਸਪਲਾਈ ਦਿੱਤੀ ਗਈ, ਉੱਥੇ ਘਰੇਲੂ ਬਿਜਲੀ ਸਪਲਾਈ ਵੀ ਨਿਰੰਤਰ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਐਤਕੀ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਹੀਂ ਆਉਣ ਦਿੱਤੀ। ਜੇਕਰ ਲਗਾਤਾਰ ਤੇਜ਼ ਬਾਰਿਸ਼ ਹੋਣ ਕਾਰਨ ਕਿਤੇ ਪਾਣੀ ਜਮ੍ਹਾ ਹੋਇਆ ਵੀ ਸੀ ਤਾਂ ਮਹਿਜ਼ 15 ਤੋਂ 20 ਮਿੰਟਾਂ ਹੱਦ ਅੱਧੇ ਘੰਟੇ ਦੇ ਅੰਦਰ-ਅੰਦਰ ਨਿਕਾਸੀ ਵੀ ਹੋ ਗਈ ਸੀ, ਜਦੋਂਕਿ ਇਸ ਤੋਂ ਪਹਿਲਾਂ ਘੰਟਿਆਂਬੱਧੀ ਪਾਣੀ ਖੜ੍ਹਾ ਰਹਿੰਦਾ ਸੀ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਅਕਵਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ ਚਾਹਲ, ਸਾਬਕਾ ਸਰਪੰਚ ਹਰਜੀਤ ਸਿੰਘ ਢਿੱਲੋਂ, ਹਰਮੇਸ਼ ਸਿੰਘ ਕੁੰਬੜਾ, ਭੀਮ ਸੈਨ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ