ਰਾਣਾ ਕੁਸ਼ਲਪਾਲ ਵੱਲੋਂ ਖਿਜਰਾਬਾਦ ਵਿੱਚ ਜਗਮੋਹਨ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 30 ਜਨਵਰੀ:
ਵਿਧਾਨ ਸਭਾ ਹਲਕਾ ਖਰੜ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਘਰ ਘਰ ਜਾ ਕੇ ਖਿਜਰਾਬਾਦ ਵਿਖੇ ਚੋਣ ਪ੍ਰਚਾਰ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਲਈ ਵੋਟਾਂ ਦੀ ਮੰਗ ਕੀਤੀ। ਇਸ ਮੌਕੇ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਸਤਾਇਆ ਹੋਇਆ ਹੈ ਅਤੇ ਪੰਜਾਬ ਦੇ ਲੋਕ ‘ਆਪ’ ਦੀਆਂ ਚਿਕਨੀਆਂ ਚੋਪੜੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਪੂਰਨ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਵੇਗੀ। ਇਸ ਮੌਕੇ ਬਲਵਿੰਦਰ ਸਿੰਘ, ਰਾਏ ਸਿੰਘ, ਸੀਤਾ ਰਾਮ, ਰਾਮ ਗੋਚਰ, ਕਾਲਾ ਗੋਚਰ, ਭਗਤ ਰਾਮ ਸਾਬਕਾ ਸਰਪੰਚ, ਸੱਤਾ ਚੇਅਰਮੈਨ, ਕਾਕਾ ਸਿੰਘ ਖਿਜਰਾਬਾਦ, ਰਵੀ ਰਾਠੌਰ, ਵਿੱਕੀ ਰਾਣਾ, ਬਿੱਲਾ ਲੁਬਾਨਗੜ੍ਹ, ਬੱਗਾ ਖਿਜਰਾਬਾਦ, ਬਿਧੀ ਚੰਦ ਖਿਜਰਾਬਾਦ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…