ਉਮੀਦਵਾਰਾਂ ਵੱਲੋਂ ਸ਼ਰੇਆਮ ਉਡਾਈਆਂ ਜਾ ਰਹੀਆਂ ਨੇ ਚੋਣ ਜਾਬਤੇ ਦੀਆਂ ਧੱਜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਜਨਵਰੀ:
ਚੋਣ ਕਮਿਸ਼ਨ ਵੱਲੋਂ ਆਪਣੀ ਬਾਜ ਅੱਖ ਨਾਲ ਉਮੀਦਵਾਰਾਂ ਦੀਆਂ ਗਤੀਵਿਧੀਆਂ ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਉਮੀਦਵਾਰ ਦੇ ਸਮਰਥਕਾਂ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਸਰੇਆਮ ਧੱਜੀਆਂ ਉਡਾਈਆ ਜਾ ਰਹੀਆਂ ਹਨ ਜਿਸ ਦੀ ਮਿਸ਼ਾਲ ਸ਼ਹਿਰ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ, ਅਕਾਲੀ ਭਾਜਪਾ ਦੇ ਉਮੀਦਵਾਰ ਰਣਜੀਤ ਗਿੱਲ ਅਤੇ ‘ਆਪ’ ਦੇ ਉਮੀਦਵਾਰ ਕੰਵਰ ਸੰਧੂ ਦੇ ਹਮਾਇਤੀਆਂ ਸਰਕਾਰੀ ਜਾਇਦਾਦ ਅਤੇ ਧਾਰਮਿਕ ਸਥਾਨਾਂ ਉੱਤੇ ਆਪਣੀ ਪਾਰਟੀ ਦੇ ਇਸ਼ਤਿਹਾਰੀ ਪੋਸਟਰ ਲਗਾਏ ਗਏ ਹਨ। ਜਿਕਰਯੋਗ ਹੈ ਕਿ ਸਮਰਥਕ ਅਪਣੀ ਆਪਣੀ ਪਾਰਟੀ ਦੀ ਜਿੱਤ ਨੂੰ ਲੈਕੇ ਇੰਨੇ ਖੋਏ ਹੋਏ ਹਨ ਕਿ ਉਨ੍ਹਾਂ ਨੇ ਹਦਾਇਤਾਂ ਦੀ ਪਰਵਾਹ ਨਾ ਕਰਦੇ ਹੋਏ ਸਰਕਾਰੀ ਟਿਊਬਲਾਂ, ਮੰਦਿਰਾਂ, ਮਸਜਿਦਾਂ, ਸਾਈਨ ਬੋਰਡਾਂ, ਬਿਜਲੀ ਦੇ ਖੰਬਿਆਂ ਅਤੇ ਟੈਲੀਫੋਨ ਦੇ ਬਕਸਿਆਂ ਤੇ ਪੋਸਟਰ ਲਗਾ ਕੇ ਚੋਣ ਜਾਬਤੇ ਦੀ ਸ਼ਰੇਆਮ ਉਲੰਘਣਾ ਕੀਤੀ। ਜਦਂੋ ਇਸ ਦੇ ਸਬੰਧ ਵਿਚ ਐਸ.ਡੀ.ਐਮ ਖਰੜਂ ਅਮਨਿੰਦਰ ਕੌਰ ਬਰਾੜ ਨਾਲ ਫੋਨ ਤੇ ਗੱਲਬਾਤ ਕੀਤੀ ਤਾ ਉਨ੍ਹਾਂ ਕਿਹਾ ਕਿ ਮੈਂ ਟੀਮ ਭੇਜ ਕੇ ਇਸ ਦੀ ਚੈਕਿੰਗ ਕਰਵਾਵਾਂਗੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…