ਆਪ ਵਾਲੰਟੀਅਰਾਂ ਨੇ ਖਿਜਰਾਬਾਦ ਵਿੱਚ ਕੰਵਰ ਸੰਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 30 ਜਨਵਰੀ:
ਇੱਥੋਂ ਦੇ ਨੇੜਲੇ ਪਿੰਡ ਖਿਜਰਾਬਾਦ ਵਿਖੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਮੇਵਾ ਸਿੰਘ ਖਿਜ਼ਰਾਬਾਦ ਅਤੇ ਯੂਥ ਆਗੂ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਵਿਚ ਪੈਦਲ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਨਾਲ ਹਲਕਾ ਖਰੜ ਦੇ ਉਮੀਦਵਾਰ ਕੰਵਰ ਸੰਧੂ ਦੀ ਮੁਹਿੰਮ ਨੂੰ ਹੋਰ ਹੁੰਗਾਰਾਮਿਲਿਆ ਅਤੇ ‘ਆਪ’ ਦੇ ਵਰਕਰਾਂ ਅਤੇ ਵਲੰਟੀਅਰਾਂ ਨੇ ਪੈਦਲ ਚੱਲ ਕੇ ਪਿੰਡ ਦੀ ਹਰ ਗਲੀ ਅਤੇ ਹਰ ਨੁੱਕੜ ਵਿੱਚ ਵੀ ਆਮ ਆਦਮੀ ਪਾਰਟੀ ਦਾ ਪ੍ਰਚਾਰ ਕੀਤਾ। ਇਸ ਦੌਰਾਨ ਜਸਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਪਾਰਟੀ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੜਾਈ ਸਰਕਾਰ ਬਣਾਉਣ ਦੀ ਨਹੀਂ ਰਹੀ ਹੁਣ ਬਲਕਿ ਸੂਬੇ ਵਿਚ ਸਫਾਇਆ ਕਰਦਿਆਂ ‘ਆਪ’ ਦੀ ਪੂਰਨ ਬਹੁਮਤ ਨਾਲ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਪਿੰਡ ਦੇ ਨੋਜਵਾਨਾਂ ਵਿੱਚ ਉਤਸ਼ਾਹ ਵੇਖਣ ਵਾਲਾ ਸੀ। ਇਸ ਮੌਕੇ ਗੁਰਸੇਵਕ ਸਿੰਘਮ ਗਿੰਨੀ, ਜਸਕਰਨ ਸਿੰਘ, ਕਾਲਾ ਕਰਤਾਰਪੁਰ, ਹਰਦੇਵ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਪ ਸਮਰਥਕ ਸ਼ਾਮਲ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…