Share on Facebook Share on Twitter Share on Google+ Share on Pinterest Share on Linkedin ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਉਮੀਦਵਾਰ ਬਲਵਿੰਦਰ ਕੁੰਭੜਾ ਵੱਲੋਂ ਚੋਣ ਪ੍ਰਚਾਰ ਤੇਜ਼ ਪਿੰਡ ਚਾਉਮਾਜਰਾ ਵਿੱਚ ਨੁੱਕੜ ਮੀਟਿੰਗ ਦੌਰਾਨ ਅਕਾਲੀ-ਭਾਜਪਾ, ਕਾਂਗਰਸ ਤੇ ਆਪ ਦੀਆਂ ਮਾੜੀ ਨੀਤੀਆਂ ਬਾਰੇ ਕੀਤਾ ਸੁਚੇਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ: ਡੈਮੋਕ੍ਰੇਟਿਕ ਸਵਰਾਜ ਪਾਰਟੀ (ਡੀਐਸਪੀ) ਦੇ ਬੈਨਰ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਸਮਾਜ ਸੇਵੀ ਅਤੇ ਸਰਗਰਮ ਆਗੂ ਬਲਵਿੰਦਰ ਸਿੰਘ ਕੁੰਭੜਾ ਨੂੰ ਹਲਕੇ ਦੇ ਵੱਖ ਵੱਖ ਪਿੰਡਾਂ ’ਚ ਭਾਰੀ ਸਮਰਥਨ ਮਿਲ ਰਿਹਾ ਹੈ। ਇੰਨਾ ਹੀ ਨਹੀਂ ਬਲਵਿੰਦਰ ਕੁੰਭੜਾ ਦੀਆਂ ਚੋਣ ਮੀਟਿੰਗਾਂ ਨੂੰ ਸਫ਼ਲ ਬਣਾਉਣ ਲਈ ਅਤੇ ਭਾਰੀ ਵੋਟਾਂ ਨਾਲ ਦਿਵਾਉਣ ਲਈ ਉਹ ਖੁਦ ਲੋਕਾਂ ਨਾਲ ਸੰਪਰਕ ਕਰਕੇ ਮੀਟਿੰਗਾਂ ਵੀ ਕਰਵਾ ਰਹੇ ਹਨ। ਕੁੰਭੜਾ ਦੇ ਸਮਰਥਨ ’ਚ ਲੱਗੇ ਜ਼ਿਆਦਾਤਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਬਲਵਿੰਦਰ ਕੁੰਭੜਾ ਤੋਂ ਚੰਗੀ ਤਰ੍ਹਾਂ ਜਾਣੰੂ ਹਨ ਅਤੇ ਇਹ ਉਮੀਦਵਾਰ ਉਨ੍ਹਾਂ ਦੇ ਹਲਕੇ ਦਾ ਜੰਮਪਲ ਹੈ ਅਤੇ ਲੰਬੇ ਸਮੇਂ ਤੋਂ ਲੋਕਾਂ ਵਿਚ ਵਿਚਰਨ ਵਾਲਾ ਇਨਸਾਨ ਹੈ। ਕੁੰਭੜਾ ਹਮੇਸ਼ਾਂ ਗਰੀਬਾਂ ਅਤੇ ਜ਼ਰੂਰਤਮੰਦਾਂ ਦੀ ਹਮੇਸ਼ਾ ਵੱਧ ਚੜ੍ਹ ਕੇ ਮਦਦ ਕੀਤੀ ਅਤੇ ਹਰ ਦੁੱਖ ਸੁੱਖ ਵਿੱਚ ਲੋਕਾਂ ਦੇ ਨਾਲ ਖੜ੍ਹਦੇ ਰਹੇ। ਸਮਾਜ ਦੇ ਦਬੇ-ਕੁਚਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਈ ਵਾਰ ਦੂਜੀਆਂ ਵਿਰੋਧੀ ਪਾਰਟੀਆਂ ਦੇ ਸਿਆਸਤਦਾਨਾਂ ਨਾਲ ਵੀ ਟੱਕਰ ਲੈਂਦਾ ਰਿਹਾ ਹੈ। ਚੋਣ ਮੈਦਾਨ ਵਿਚ ਕੁੱਦੇ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਉਨ੍ਹਾਂ ਆਪਣੀ ਚੋਣ ਮੁਹਿੰਮ ਨੂੰ ਪੂਰਾ ਕਰ ਚੱੁਕੇ ਹਨ ਅਤੇ ਚੋਣ ਤੋਂ ਪਹਿਲਾਂ ਵੀ ਉਹ ਆਪਣੇ ਇਲਾਕੇ ਵਿਚ ਸਰਗਰਮ ਸਨ ਅਤੇ ਲੋਕਾਂ ਨਾਲ ਲੰਬੇ ਸਮੇ ਤੋਂ ਮੇਲ ਜੋਲ ਬਣਾ ਕੇ ਰਖਦੇ ਆ ਰਹੇ ਹਨ। ਪੰਚਾਇਤ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੋਹਾਲੀ ਤੋਂ ਪ੍ਰਧਾਨ ਹੁੰਦੇ ਹੋਏ ਬਲਵਿੰਦਰ ਸਿੰਘ ਕੁੰਭੜਾ ਨੇ ਜਿੱਥੇ ਪੂਰੇ ਪੰਜਾਬ ਦੀਆਂ ਪੰਚਾਇਤਾਂ ਲਈ ਮਸਲੇ ਉਠਾ ਕੇ ਸਰਕਾਰਾਂ ਕੋਲੋਂ ਜਾਂ ਅਦਾਲਤਾਂ ਰਾਹੀਂ ਹੱਲ ਕਰਵਾਏ ਉਸ ਦੇ ਨਾਲ ਹੀ ਹਲਕਾ ਮੋਹਾਲੀ ਦੇ ਪੰਚਾਂ ਸਰਪੰਚਾਂ ਨਾਲ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਲੋਕਾਂ ਦਾ ਭਰ੍ਹਵਾਂ ਹੁੰਗਾਰਾ ਮਿਲ ਰਿਹਾ ਹੈ। ਪਿੰਡ ਚਾਉਮਾਜਰਾ ਵਿਚ ਲੋਕਾਂ ਦੇ ਇਕੱਠ ਨੇ ਉਨ੍ਹਾਂ ਨੂੰ ਭਾਰੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਦੇ ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਰਣਧੀਰ ਸਿੰਘ ਚਾਓਮਾਜਰਾ, ਬਹਾਦਰ ਸਿੰਘ ਚਾਓਮਾਜਰਾ, ਸਾਧ ਸਿੰਘ, ਧਰਮ ਸਿੰਘ, ਗੁਰਦੇਵ ਸਿੰਘ ਨੂੰ ਇਲਾਵਾ ਪਿੰਡ ਦੇ ਪਤਵੰਤੇ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ