ਸਮਾਲ ਸਕੇਲ ਇੰਡਸਟਰੀ ਦੇ ਕਾਰੋਬਾਰੀਆਂ ਤੇ ਕਿਰਤੀਆਂ ਵੱਲੋਂ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਮੋਹਾਲੀ ਹਲਕੇ ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅੱਜ ਫੇਜ਼-1 ਸਥਿਤ ਸਮਾਲ ਸਕੇਲ ਇੰਡਸਟਰੀਜ਼ ਮੋਹਾਲੀ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਜਿੱਥੇ ਇੰਡਸਟਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਉਨ੍ਹਾਂ ਨੂੰ ਕਿਰਤੀ ਵਰਕਰਾਂ ਬਾਰੇ ਜਾਣੂੰ ਕਰਵਾਉਂਦਿਆਂ ਕੰਮ ਕਾਜ ਦੌਰਾਨ ਆ ਰਹੀ ਮੁਸ਼ਕਿਲਾਂ ਬਾਰੇ ਵੀ ਦੱਸਿਆ। ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਬੋਲਦਿਆਂ ਕਿਹਾ ਕਿ ਕਾਫੀ ਲੰਮੇਂ ਅਰਸੇ ਤੋਂ ਸਮਾਲ ਸਕੇਲ ਇੰਡਸਟਰੀ ਦੇ 70 ਫੀਸਦੀ ਮਾਲਕ ਜੋਕਿ ਇੱਥੇ ਕਿਰਾਇਆ ਭਰ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ ਅਤੇ ਵਰਕਰਾਂ ਦੀਆਂ ਸੈਲਰੀਆਂ ਕੱਢ ਰਹੇ ਹਨ, ਨੂੰ ਪੰਜਾਬ ਸਰਕਾਰ ਵੱਲੋਂ ਆਪਣੀ ਜਗ੍ਹਾ ਮੁਹੱਈਆ ਕਰਵਾਈ ਜਾਣੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸਮਾਲ ਸਕੇਲ ਇੰਡਸਟਰੀ ਲਈ ਬਲੌਂਗੀ ਵਿਖੇ ਕਾਰਪੋਰੇਸ਼ਨ ਦੀ ਜ਼ਮੀਨ ਤਾਂ ਅਲਾਟ ਕਰ ਦਿੱਤੀ ਸੀ ਪਰ ਕਿਸੇ ਕਾਰਨ ਇਹ ਜ਼ਮੀਨ ਡੀਨੋਟੀਫਾਈ ਹੋ ਗਈ, ਜਿਸ ਕਰਕੇ ਇਹ ਇੰਡਸਟਰੀਜ਼ ਉੱਥੇ ਸ਼ਿਫਟ ਨਹੀਂ ਹੋ ਸਕੀ। ਉਨ੍ਹਾਂ ਮੰਗ ਕੀਤੀ ਕਿ ਮੋਹਾਲੀ ਹਲਕੇ ਤੋਂ ਜਿੱਤ ਹਾਸਲ ਕਰਨ ਉਪਰੰਤ ਉਨ੍ਹਾਂ ਦੀ ਇਸ ਮੰਗ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇੱਥੋਂ ਦੀ ਇੰਡਸਟਰੀ ਦੇ ਵਰਕਰ ਅਕਾਲੀ-ਭਾਜਪਾ ਲਈ ਰੀੜ੍ਹ ਦੀ ਹੱਡੀ ਸਾਬਿਤ ਹੋਣਗੇ ਅਤੇ ਇੱਥੋਂ ਦਾ ਵੋਟ ਬੈਂਕ ਕੈਪਟਨ ਸਿੱਧੂ ਦੇ ਖਾਤੇ ਵਿੱਚ ਵੋਟਾਂ ਭੁਗਤਾਵੇਗਾ। ਇਸ ਮੌਕੇ ਕੈਪਟਨ ਸਿੱਧੂ ਨੇ ਕਿਰਤੀ ਵਰਕਰਾਂ ਅਤੇ ਕਾਰੋਬਾਰੀਆਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਇਸ ਅਪੀਲ ਨੂੰ ਉਹ ਉੱਚ ਅਧਿਕਾਰੀਆਂ ਦੀ ਕਚਹਿਰੀ ਵਿੱਚ ਪੇਸ਼ ਕਰਨਗੇ ਜਿਸਨੂੰ ਜਲਦ ਹੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹਨਾਂ ਕਾਰੋਬਾਰੀਆਂ ਦੀ ਸਾਲਾਨਾ ਆਮਦਨ 2 ਕਰੋੜ ਰੁਪਏ ਹੋਵੇਗੀ , ਉਹਨਾਂ ਨੂੰ ਹਿਸਾਬ ਕਿਤਾਬ ਦੀਆਂ ਕਾਪੀਆਂ ਰੱਖਣ ਦੀ ਜ਼ਰੂਰਤ ਨਹੀਂ ਹੋਵੇਗੀ। ਉਹ ਸਵੈ-ਪ੍ਰਮਾਣ ਪੱਤਰ ਦਿੰਦੇ ਹੋਏ ਇੱਕਮੁਸ਼ਤ ਟੈਕਸ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕਿਰਤੀ ਕਾਮਿਆਂ ਦਾ ਬੀਮਾ 1 ਲੱਖ ਰੁਪਏ ਕਰ ਦਿੱਤਾ ਗਿਆ ਹੈ। ਕੈਪਟਨ ਸਿੱਧੂ ਨੇ ਇੰਡਸਟਰੀ ਦੇ ਸਾਰੇ ਵਰਕਰਾਂ ਨੂੰ 4 ਫਰਵਰੀ ਨੂੰ ਆਪਣੇ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾ ਕੇ ਵੋਟਾਂ ਭੁਗਤਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਪਟਵਾਰੀ, ਕਰਮ ਸਿੰਘ ਬਬਰਾ, ਭੁਪਿੰਦਰ ਸਿੰਘ, ਪ੍ਰਦੀਪ ਸਿੰਘ, ਅਮਨਦੀਪ ਅਭਿਆਣਾ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਲਡੀ, ਪਵਨ ਮਨੋਚਾ, ਦਿਨੇਸ਼ ਪਾਂਡੇ, ਸੋਹਨ ਸਿੰਘ, ਪਰਮਜੀਤ ਸਿੰਘ ਕਾਹਲੋਂ ਤੋਂ ਇਵਾਲਾ ਇੰਡਸਟਰੀ ਦੇ ਵਰਕਰ ਅਤੇ ਇਲਾਕੇ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…