ਨਵਾਂ ਗਰਾਓਂ ਵਿੱਚ ਨੌਜਵਾਨਾਂ ਵੱਲੋਂ ਆਪ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 2 ਫਰਵਰੀ:
ਸਥਾਨਕ ਕਸਬਾ ਨਵਾਂ ਗਰਾਓਂ ਵਿੱਚ ਯੂਥ ਆਗੂ ਪ੍ਰਭਜੋਤ ਸਿੰਘ ਬਾਜਵਾ ਵੱਲੋਂ ਹਲਕਾ ਖਰੜ ਤੋਂ ਆਪ ਉਮੀਦਵਾਰ ਕੰਵਰ ਸਿੰਘ ਸੰਧੂ ਦੇ ਹੱਕ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਸਿਵਾਲਿਕ ਵਿਹਾਰ ਵਿੱਚ ਇਸ ਰੋਡ ਸ਼ੋਅ ਦੀ ਰਵਾਨਗੀ ਮੌਕੇ ਨਗਰ ਕੌਂਸਲ ਨਵਾਂ ਗਰਾਓਂ ਦੇ ਸਾਬਕਾ ਪ੍ਰਧਾਨ ਹਰਬੰਤ ਸਿੰਘ ਬਾਜਵਾ ਅਤੇ ਆਪ ਦੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ ਨੇ ਹਾਜ਼ਰ ਨੌਜਵਾਨਾਂ ਨੂੰ ਪੰਜਾਬ ਦੀ ਖੁਸ਼ਹਾਲੀ ਅਤੇ ਆਪਣੇ ਉਜਲ ਭਵਿੱਖ ਲਈ ਆਮ ਆਦਮੀ ਪਾਰਟੀ ਦਾ ਵੱਧ ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
ਸ੍ਰੀ ਬਾਜਵਾ ਅਤੇ ਸ੍ਰੀ ਮਲੋਆ ਵੱਲੋਂ ਝੰਡੀ ਦਿਖਾਉਣ ਤੋਂ ਬਾਅਦ ਸੈਂਕੜੇ ਮੋਟਰ ਸਾਇਕਲਾਂ ’ਤੇ ਰਵਾਨਾਂ ਹੋਏ ਨੌਜਵਾਨਾਂ ਦੇ ਵੱਡੇ ਕਾਫਲੇ ਨੇ ਨਵਾਂ ਗਰਾਓਂ ਅਤੇ ਕਾਂਸਲ ਦੀਆਂ ਗਲੀਆਂ, ਬਜ਼ਾਰਾਂ ਵਿੱਚ ਰੋਡ ਸੋਅ ਕੱਢਿਆ ਅਤੇ ਇਲਾਕੇ ਦੇ ਲੋਕਾਂ ਨੂੰ ਆਪ ਦੇ ਹੱਕ ਵਿੱਚ ਫਤਵਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿੱਛਲੇ 10 ਸਾਲਾਂ ਵਿੱਚ ਨਵਾਂ ਗਰਾਓਂ ਅਤੇ ਕਾਂਸਲ ਸਮੇਤ ਸਮੁੱਚੇ ਖਰੜ ਹਲਕੇ ਦੇ ਵਿਕਾਸ ਵੱਲ ਤਵੱਜੋਂ ਨਹੀਂ ਦਿੱਤੀ। ਜਦੋਂ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵੀ ਡੱਕਾ ਨਹੀਂ ਤੋੜਿਆ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…