Share on Facebook Share on Twitter Share on Google+ Share on Pinterest Share on Linkedin ਬਹਿਬਲ ਕਲਾਂ ਵਿੱਚ ਸਿੱਖਾਂ ’ਤੇ ਪੁਲੀਸ ਗੋਲੀਬਾਰੀ ਲਈ ਬਾਦਲ ਸਰਕਾਰ ਜ਼ਿੰਮੇਵਾਰ: ਕੇਜਰੀਵਾਲ ਬਾਦਲ ਸਰਕਾਰ ਵੱਲੋਂ ਛੁਪਾ ਕੇ ਰੱਖੀ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਆਪ ਨੇ ਕੀਤਾ ਜਨਤਕ ਕਮਿਸ਼ਨ ਨੇ ਸਾਫ ਕਿਹਾ ਘਟਨਾ ਵਿੱਚ ਕੁੱਝ ਵੱਡੇ ਲੋਕ ਵੀ ਸ਼ਾਮਲ ਸਨ, ਨੇੜਿਓਂ ਮਾਰੀ ਗਈ ਸੀ ਗੋਲੀ: ਐਚ.ਐਸ ਫੂਲਕਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਫਰਵਰੀ: ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਸਾਲ 14 ਅਕਤੂਬਰ ਨੂੰ ਫਰੀਦਕੋਟ ਜਿਲੇ ਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਮਾਮਲੇ ਖਿਲਾਫ ਰੋਸ ਮਾਰਚ ਕਰ ਰਹੇ ਸਿੱਖਾਂ ਉਤੇ ਪੁਲੀਸ ਵੱਲੋਂ ਗੋਲੀ ਚਲਾਏ ਜਾਣ ਕਾਰਨ ਦੋ ਸਿੱਖਾਂ ਦੀ ਹੋਈ ਮੌਤ ਦੀ ਜਾਂਚ ਸਬੰਧੀ ਗਠਿਤ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਦੀ ਪੜਤਾਲੀਆਂ ਰਿਪੋਰਟ ਅੱਜ ਜਾਰੀ ਕਰਕੇ ਹੁਕਮਰਾਨਾਂ ਅਤੇ ਪੁਲੀਸ ਦੇ ਹੋਸ ਉੱਡਾ ਦਿੱਤੇ ਹਨ। ਰਿਪੋਰਟ, ਜਿਸ ਵਿੱਚ ਪੰਜਾਬ ਪੁਲੀਸ ਦੀ ਕਰੜੀ ਅਲੋਚਨਾ ਕੀਤੀ ਗਈ ਸੀ, ਨੂੰ ਪੰਜਾਬ ਸਰਕਾਰ ਨੇ ਦਬਾ ਕੇ ਰੱਖਿਆ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਦਾਖਾ ਤੋਂ ਆਪ ਦੇ ਉਮੀਦਵਾਰ ਐਚ.ਐਸ. ਫੂਲਕਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਜਾਂਚ ਰਿਪੋਰਟ ਨਸ਼ਰ ਕਰਦਿਆਂ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਨੇ ਅਕਾਲੀ ਦਲ ਭਾਜਪਾ ਸਰਕਾਰ ਦੇ ਖਿਲਾਫ ਸਖਤ ਇਲਜਾਮ ਲਗਾਏ ਸਨ, ਜਿਸ ਕਾਰਨ ਸਰਕਾਰ ਨੇ ਇਹ ਰਿਪੋਰਟ ਜਨਤਕ ਨਹੀਂ ਕੀਤੀ ਸੀ। ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਨੇ ਸਾਫ ਤੌਰ ਉਤੇ ਬਾਦਲ ਸਰਕਾਰ ਨੂੰ ਦੋਸ਼ੀ ਠਹਿਰਾਇਆ ਅਤੇ ਪੰਜਾਬ ਵਿੱਚ ਹਿੰਸਾ ਫੈਲਾਉਣ ਲਈ ਇੱਕ ਵੱਡੀ ਸਾਜਿਸ਼ ਦਾ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਵੱਲੋਂ ਪੁਲੀਸ ਨੂੰ ਸ਼ਾਂਤੀ ਪੂਰਵਕ ਪ੍ਰਦਰਸ਼ਨ ਕਰ ਰਹੇ ਸਿੱਖਾਂ ਉਤੇ ਗੋਲੀਆਂ ਚਲਾਉਣ ਦੇ ਹੁਕਮ ਦਿੱਤੇ ਸੀ, ਤਾਂ ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕੀਤਾ ਜਾ ਸਕੇ, ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਉਨ੍ਹਾਂ ਦੀ ਪਾਰਟੀ ਦੁਬਾਰਾ ਸੱਤਾ ਵਿੱਚ ਨਹੀਂ ਆਏਗੀ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਸਭ ਧਰਮਾਂ ਦਾ ਆਦਰ ਕਰਦੇ ਹਨ। ਇਸ ਮੌਕੇ ਐਚ ਐਸ ਫੂਲਕਾ ਨੇ ਕਮਿਸ਼ਨ ਦੀ ਰਿਪੋਰਟ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੋ ਨੌਜਵਾਨ ਆਪਸੀ ਗੋਲੀਬਾਰੀ ਵਿੱਚ ਨਹੀਂ ਮਾਰੇ ਗਏ ਸਨ, ਜਿਵੇਂ ਕਿ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ। ਕਮਿਸ਼ਨ ਨੇ ਸਾਫ ਤੌਰ ਉਤੇ ਕਿਹਾ ਹੈ ਕਿ ਦੋਵੇਂ ਨੌਜਵਾਨ ਬੈਠੇ ਹੋਏ ਸਨ ਅਤੇ ਉਨਾਂ ਉਤੇ ਲਗਭਗ ਇੱਕ ਗਜ ਦੀ ਦੂਰੀ ਤੋਂ ਗੋਲੀ ਮਾਰੀ ਗਈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਨੇ ਬਿਨਾਂ ਕੋਈ ਚੇਤਾਵਨੀ ਦਿੱਤਿਆਂ ਗੋਲੀ ਚਲਾਈ ਅਤੇ ਇਨਾਂ ਨੌਜਵਾਨਾਂ ਕੋਲ ਕੋਈ ਹਥਿਆਰ ਵਗੈਰਾ ਵੀ ਨਹੀਂ ਸੀ। ਸ੍ਰੀ ਐਚ.ਐਸ. ਫੂਲਕਾ ਨੇ ਕਿਹਾ ਕਿ ਕਮਿਸ਼ਨ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਸੀ ਕਿ ਕੀ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਸਵੈ-ਰੱਖਿਆ ਲਈ ਸੀ? ਫੂਲਕਾ ਨੇ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਇਸਦਾ ਜਵਾਬ ਨਾਂਹਪੱਖੀ ਸੀ, ਜਿਸਦਾ ਮਤਲਬ ਹੈ ਕਿ ਗੋਲੀਬਾਰੀ ਬਿਨਾਂ ਕਿਸੇ ਕਾਰਨ ਦੇ ਕੀਤੀ ਗਈ। ਉਨਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਖਿਲਾਫ ਇਸ ਤੋਂ ਜਿਆਦਾ ਗੰਭੀਰ ਇਲਜਾਮ ਨਹੀਂ ਹੋ ਸਕਦਾ। ਫੂਲਕਾ ਨੇ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਜਿਕਰ ਕੀਤਾ ਗਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਹੋਈ ਅਤੇ ਇਨਾਂ ਵਿੱਚ ਕੁੱਝ ਵੱਡੇ ਲੋਕ ਵੀ ਸ਼ਾਮਿਲ ਹਨ। ਫੂਲਕਾ ਨੇ ਕਿਹਾ ਕਿ ਸਰਕਾਰ ਵਿੱਚ ਵੱਡੇ ਬੰਦੇ ਤਾਂ ਕੇਵਲ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਹੀ ਹਨ। ਉਨਾਂ ਕਿਹਾ ਕਿ ਇਸ ਤੋਂ ਸਾਫ ਪਤਾ ਚਲਦਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਗੋਲੀਬਾਰੀ ਵਿੱਚ ਬਾਦਲਾਂ ਦੀ ਸ਼ਮੂਲੀਅਤ ਹੈ। ਕੇਜਰੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਵੱਡਾ ਅਪਰਾਧੀ ਹੈ ਅਤੇ ਇਹ ਪੰਜਾਬ ਦੀ ਬਦਕਿਮਸਤੀ ਹੈ ਕਿ ਉਹ ਪੰਜਾਬ ਦਾ ਉਪ ਮੁੱਖ ਮੰਤਰੀ ਬਣਿਆ। ਕੇਜਰੀਵਾਲ ਨੇ ਉਸਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਅਤੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਗੋਲੀਬਾਰੀ ਦੀ ਉਚ ਪੱਧਰੀ ਜਾਂਚ ਕਰਵਾਏਗੀ। ਕੇਜਰੀਵਾਲ ਨੇ ਸੁਖਬੀਰ ਬਾਦਲ ਨੂੰ ਪੁੱਛਿਆ ਕਿ ਜੋਰਾ ਸਿੰਘ ਕਮਿਸ਼ਨ ਉਨ੍ਹਾਂ ਦੀ ਹੀ ਸਰਕਾਰ ਵੱਲੋਂ ਗਠਿਤ ਕੀਤਾ ਗਿਆ ਸੀ ਅਤੇ ਫਿਰ ਕੀ ਕਾਰਣ ਸੀ ਕਿ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰਿਪੋਰਟ ਨੂੰ ਇਸ ਕਰਕੇ ਜਨਤਕ ਨਹੀਂ ਕੀਤਾ ਕਿਉਂਕਿ ਕਮਿਸ਼ਨ ਨੇ ਸਰਕਾਰ ਦੇ ਖਿਲਾਫ ਰਿਪੋਰਟ ਪੇਸ਼ ਕੀਤੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ