ਕੁਰਾਲੀ ਵਿੱਚ ਨੌਜਵਾਨ ਵੋਟਰਾਂ ਨੇ ਉਤਸ਼ਾਹ ਨਾਲ ਪਾਈਆਂ ਵੋਟਾਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਫਰਵਰੀ:
ਅੱਜ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਨਵੀਂ ਵੋਟ ਬਣਨ ਉਪਰੰਤ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਆਪਣੀ ਵੋਟ ਪਾਈ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨਾਲ ਗੱਲ ਕੀਤੀ ਤਾਂ ਜ਼ਿਆਦਾਤਰ ਨੌਜਵਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਨਵੀਂ ਬਣਨ ਵਾਲੀ ਸਰਕਾਰ ਤੋਂ ਉਮੀਦਾਂ ਹਨ।
ਇਸ ਮੌਕੇ ਸੁਖਇੰਦਰਪ੍ਰੀਤ ਕੌਰ ਨੇ ਕਿਹਾ ਕਿ ਪਹਿਲੀ ਵਾਰ ਵੋਟ ਪਾ ਕੇ ਮਾਣ ਮਹਿਸੂਸ ਹੋ ਰਿਹਾ ਹੈ। ਇਸ ਲਈ ਸਾਰੇ ਨੌਜਵਾਨਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਅਨਮੋਲਪ੍ਰੀਤ ਸਿੰਘ ਨੇ ਕਿਹਾ ਕਿ ਵੋਟ ਪਾ ਕੇ ਇੱਕ ਅਦਭੁਤ ਖੁਸ਼ੀ ਮਿਲੀ ਹੈ। ਇਹ ਸਭ ਦਾ ਹੱਕ ਹੈ ਅਤੇ ਸਾਰਿਆਂ ਨੂੰ ਆਪਣੇ ਵੋਟ ਦੇ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਰੇਨੂੰ ਅਤੇ ਅਭਿਸ਼ੇਕ ਗੋਇਲ ਨੇ ਸੂਬੇ ਵਿੱਚ ਬਦਲਾਅ ਦੀ ਗੱਲ ਕਰਦਿਆਂ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਯੋਗਦਾਨ ਦੀ ਗੱਲ ਕੀਤੀ। ਇੰਝ ਹੀ ਬਲਾਕ ਮਾਜਰੀ ਨੇੜਲੇ ਪਿੰਡਾਂ ’ਚੋਂ ਸੁਖਵਿੰਦਰ ਕੌਰ, ਸੰਦੀਪ ਸਿੰਘ ਤੇ ਗੁਰਤੇਜ ਸਿੰਘ ਨੇ ਪੰਜਾਬੀ ਸੂਬੇ ਦੀ ਵਾਂਗਡੋਰ ਇਮਾਨਦਾਰ ਆਗੂ ਦੇ ਹੱਥ ਦੇਣ ਦੀ ਗੱਲ ਕਰਦਿਆਂ ਆਪਣੇ ਅਧਿਕਾਰ ਦੀ ਵਰਤੋਂ ਕੀਤੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…