ਇਸਤਰੀ ਅਕਾਲੀ ਦਲ ਪ੍ਰਧਾਨ ਸ਼ੇਰਗਿੱਲ ਵੱਲੋਂ ਵੋਟਰਾਂ ਦਾ ਧੰਨਵਾਦ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਫਰਵਰੀ:
ਵਿਧਾਨ ਸਭ ਚੋਣਾਂ ਦੌਰਾਨ ਕੁਰਾਲੀ ਅਤੇ ਇਲਾਕੇ ਦੀਆਂ ਅੌਰਤਾਂ ਵੱਲੋਂ ਮਤਦਾਨ ਵਿਚ ਵੱਧ ਚੜ ਕੇ ਹਿੱਸਾ ਲੈਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਹਿਲਾ ਅਕਾਲੀ ਦਲ ਕੁਰਾਲੀ ਸ਼ਹਿਰੀ ਦੀ ਪ੍ਰਧਾਨ ਸੁਰਿੰਦਰ ਕੌਰ ਸ਼ੇਰਗਿੱਲ ਨੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿਚ ਉਨ੍ਹਾਂ ਵੱਲੋਂ ਆਪਣੀਆਂ ਸਾਥੀ ਅਕਾਲੀ ਦਲਅਤੇ ਮਾਈ ਭਾਗੋ ਸੇਵਾ ਸੁਸ਼ਇਟੀ ਦੀਆਂ ਅਹੁਦੇਦਾਰਾਂ ਨਾਲ ਕੁਰਾਲੀ ਅਤੇ ਆਸ ਪਾਸ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਸੀ ਜਿਸ ਦੌਰਾਨ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਭਰਪੂਰ ਸਹਿਯੋਗ ਦਿੱਤਾ ਗਿਆ। ਬੀਬੀ ਸ਼ੇਰਗਿੱਲ ਨੇ ਹਲਕਾ ਖਰੜ ਤੋਂ ਰਣਜੀਤ ਸਿੰਘ ਗਿੱਲ ਦੀ ਜਿੱਤ ਹੋਵੇਗੀ। ਇਸ ਮੌਕੇ ਅਮ੍ਰਿਤ ਕੌਰ, ਰੀਟਾ ਸ਼ਰਮਾ, ਸਰਬਜੀਤ ਕੌਰ, ਰੁਪਿੰਦਰ ਕੌਰ, ਸੁਖਵਿੰਦਰ ਕੌਰ, ਜਸਪਾਲ ਕੌਰ, ਸੋਨੀ, ਆਰਤੀ, ਰਜਨੀ, ਲੀਲਾਵਤੀ, ਸਲਮਾ, ਕੁਲਦੀਪ ਕੌਰ, ਸੁਰਿੰਦਰ ਕੌਰ, ਭੁਪਿੰਦਰ ਕੌਰ, ਸਤਨਾਮ ਸਿੰਘ, ਹਰਜਿੰਦਰ ਕੌਰ, ਜਸਪਾਲ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਬਿਕਰਮ ਸਿੰਘ, ਰਵੀ ਕੁਮਾਰ, ਸੰਜੀਵ ਲਤਾ, ਬਲਵਿੰਦਰ ਕੌਰ, ਨਿਸ਼ਾ ਆਦਿ ਅਹੁਦੇਦਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…