ਰਾਹੁਲ ਗਾਂਧੀ ਨੇ ਵੀ ਕੀਤਾ ਸੀ ਸਾਬਕਾ ਮੰਤਰੀ ਡਾ. ਮਨਮੋਹਨ ਸਿੰਘ ਦਾ ‘ਅਪਮਾਨ’: ਅਨੁਪਮ ਖੇਰ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 10 ਫਰਵਰੀ:
ਹਿੰਦੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਬੰਧ ਵਿੱਚ ਕੀਤੀ ਗਈ ਟਿੱਪਣੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਨ ਵਾਲੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਚੇਤੇ ਕਰਵਾਇਆ ਹੈ ਕਿ ਉਨ੍ਹਾਂ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਸਭ ਤੋਂ ਵੱਧ ਬੇਇੱਜ਼ਤ ਕੀਤਾ ਜਾਂਦਾ ਰਿਹਾ ਹੈ।
ਅਨੁਪਮ ਖੇਰ ਨੇ ਟਵੀਟ ਕੀਤਾ ਕਿ ਮੁਆਫ਼ ਕਰਨਾ, ਤੁਹਾਡੇ ਨਾਲੋਂ ਜ਼ਿਆਦਾ ਕਿਸੇ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਦੀ ਬੇਇੱਜ਼ਤੀ ਨਹੀਂ ਕੀਤੀ ਹੈ। ਪੱਤਰਕਾਰ ਸੰਮੇਲਨ ਵਿੱਚ ਆਰਡੀਨੈਂਸ ਫਾੜਨਾ ਯਾਦ ਹੈ। ਗਾਂਧੀ ਨੇ 28 ਸਤੰਬਰ 2013 ਨੂੰ ਡਾ. ਮਨਮੋਹਨ ਸਿੰਘ ਦੀ ਕੈਬਨਿਟ ਵੱਲੋਂ ਪਾਸ ਇਕ ਆਰਡੀਨੈਂਸ ਫਾੜ ਦਿੱਤਾ ਸੀ। ਗਾਂਧੀ ਦੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਇਕ ਪੋਸਟ ਕੀਤਾ ਸੀ, ਜਦੋਂ ਇਕ ਪ੍ਰਧਾਨ ਮੰਤਰੀ ਆਪਣੇ ਸਾਬਕਾ ਅਧਿਕਾਰੀ ਦਾ ਮਜ਼ਾਕ ਉਡਾਉਣ ਲਈ ਹੇਠਲੇ ਪੱਧਰ ਤੱਕ ਖ਼ੁਦ ਨੂੰ ਲਿਜਾਂਦੇ ਹਨ, ਉਦੋਂ ਉਹ ਸੰਸਦ ਅਤੇ ਰਾਸ਼ਟਰ ਦੇ ਮਾਣ ਨੂੰ ਸੱਟ ਪਹੁੰਚਾਉਂਦੇ ਹਨ। ਗਾਂਧੀ ਦੀ ਟਿੱਪਣੀ ਸ੍ਰੀ ਅਨੁਪਮ ਖੇਰ ਨੂੰ ਗਲਤ ਲੱਗੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਇਹ ਟਵੀਟ ਕੀਤਾ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਦਾ ਵਿਰੋਧ ਕਰਨ ਲਈ ਡਾ. ਮਨਮੋਹਨ ਸਿੰਘ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਕਾਰਜਕਾਲ ਵਿੱਚ ਘੁਟਾਲੇ ਤੇ ਘੁਟਾਲੇ ਹੁੰਦੇ ਰਹੇ ਹਨ ਪਰ ਉਨ੍ਹਾਂ ਨੇ ਆਪਣੇ ਉੱਤੇ ਦਾਗ਼ ਨਹੀਂ ਲੱਗਣ ਦਿੱਤਾ, ਕਿਉਂਕਿ ਬਾਥਰੂਮ ਵਿੱਚ ਰੇਨਕੋਟ ਪਾ ਕੇ ਨਹਾਉਣਾ ਉਹੀ ਜਾਣਦੇ ਹਨ। ਸ੍ਰੀ ਮੋਦੀ ਨੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਉੱਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਵੀਰਵਾਰ ਨੂੰ ਜਦੋਂ ਇਹ ਟਿੱਪਣੀ ਕੀਤੀ ਤਾਂ ਕਾਂਗਰਸ ਦੇ ਮੈਂਬਰ ਕਾਫੀ ਭੜਕ ਗਏ ਸੀ ਅਤੇ ਉਨ੍ਹਾਂ ਨੇ ਆਪਣੀਆਂ ਸੀਟਾਂ ਤੋਂ ਉਠ ਕੇ ਸਦਨ ਵਿੱਚ ਅੱਗੇ ਆ ਗਏ ਅਤੇ ਰੌਲਾ ਪਾਉਣ ਲੱਗੇ। ਕਾਂਗਰਸ ਦੇ ਮੈਂਬਰਾਂ ਨੇ ਇਸ ਦੇ ਵਿਰੋਧ ਵਿੱਚ ਸਦਨ ਤੋਂ ਬਾਈਕਾਟ ਦਾ ਫੈਸਲਾ ਲਿਆ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…