Share on Facebook Share on Twitter Share on Google+ Share on Pinterest Share on Linkedin ਪਿੰਡ ਮੱਕੜਿਆਂ ਦੇ ਟੋਭੇ ਉਤੇ ਹੋਇਆ ਨਾਜਾਇਜ਼ ਕਬਜ਼ਾ ਹਟਾਇਆ ਜਾਵੇ: ਕੁੰਭੜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੇ ਪਿੰਡ ਮੱਕੜਿਆਂ ਵਿੱਚ ਟੋਭੇ ਨੂੰ ਮਿੱਟੀ ਨਾਲ ਭਰ ਕੇ ਨਜਾਇਜ਼ ਕਬਜ਼ਾ ਕਰਨ ਸਬੰਧੀ ਪੁਲੀਸ ਨੂੰ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਵੀ ਕਾਰਵਾਈ ਨਾ ਕਰਨ ਤੋਂ ਪ੍ਰੇਸ਼ਾਨ ਹੋ ਕੇ 19 ਦਸੰਬਰ ਨੂੰ ਸਮੂਹ ਪਿੰਡ ਨਿਵਾਸੀਆਂ ਨੇ ਡੀ.ਸੀ. ਮੁਹਾਲੀ ਦਫ਼ਤਰ ਅੱਗੇ ਧਰਨਾ ਲਗਾਇਆ ਸੀ ਤਾਂ ਜੋ ਨਜਾਇਜ਼ ਹਟਾਇਆ ਜਾ ਸਕੇ ਅਤੇ ਕਬਜ਼ਾਕਾਰਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਪ੍ਰੰਤੂ ਧਰਨਾ ਦੇਣ ਉਪਰੰਤ ਡੇਢ ਮਹੀਨੇ ਤੋਂ ਵੀ ਵੱਧ ਸਮਾਂ ਗੁਜ਼ਰ ਜਾਣ ਤੇ ਵੀ ਨਾ ਤਾਂ ਨਾਜਾਇਜ਼ ਕਬਜ਼ਾ ਹਟਿਆ ਅਤੇ ਨਾ ਹੀ ਪੁਲੀਸ ਨੇ ਕਬਜ਼ਾਕਾਰਾਂ ਦੇ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਪਿੰਡ ਦੀ ਸਰਪੰਚ ਅਮਰਜੀਤ ਕੌਰ, ਅਵਤਾਰ ਸਿੰਘ ਸਾਬਕਾ ਪੰਚ, ਕੁਲਦੀਪ ਸਿੰਘ ਪੰਚ, ਸੌਦਾਗਰ ਸਿੰਘ, ਲਖਮੀਰ ਸਿੰਘ, ਨਾਗਰ ਸਿੰਘ, ਹਰਭਜਨ ਸਿੰਘ ਨੰਬਰਦਾਰ, ਅਤੇ ਹੋਰ ਕਈ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ 18 ਦਸੰਬਰ ਨੂੰ ਅੱਠ ਟਰਾਲੀਆਂ ਲੈ ਕੇ ਕੁਝ ਵਿਅਕਤੀਆਂ ਵੱਲੋਂ ਪਿੰਡ ਦਾ ਟੋਭਾ ਭਰ ਕੇ ਨਜਾਇਜ਼ ਕਬਜ਼ਾ ਕਰਨਾ ਸ਼ੁਰੁ ਕਰ ਦਿੱਤਾ ਗਿਆ। ਪਿੰਡ ਦੇ ਲੋਕਾਂ ਨੇ ਇਸ ਹੋ ਰਹੇ ਨਜਾਇਜ਼ ਕਬਜ਼ੇ ਦੀ ਸਬੂਤ ਵਜੋਂ ਵੀਡੀਓ ਵੀ ਬਣਾਈ ਅਤੇ ਫੋਟੋਆਂ ਵੀ ਖਿੱਚੀਆਂ। ਲੋਕਾਂ ਨੇ ਪੁਲੀਸ ਨੂੰ ਸੂਚਿਤ ਕਰਕੇ ਮੌਕੇ ਤੋਂ ਇੱਕ ਟਰਾਲੀ ਵੀ ਪਕੜਾਈ ਪ੍ਰੰਤੂ ਪੁਲੀਸ ਨੇ ਕੋਈ ਕਾਰਵਾਈ ਕੀਤੇ ਬਗੈਰ ਹੀ ਟਰਾਲੀ ਛੱਡ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਦੇ ਟੋਭੇ ਉਪਰ ਹੋਏ ਨਜਾਇਜ਼ ਕਬਜ਼ੇ ਦੀ ਸ਼ਿਕਾਇਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੁਹਾਲੀ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਮੌਕੇ ਉਤੇ ਪੁਲੀਸ ਚੌਂਕੀ ਮਜਾਤ ਨੂੰ ਲਿਖਤੀ ਦਰਖਾਸਤ ਵੀ ਦਿੱਤੀ ਗਈ ਸੀ। ਪ੍ਰੰਤੂ ਮਜਾਤ ਪੁਲੀਸ ਚੌਂਕੀ ਇੰਚਾਰਜ ਨੇ ਕੋਈ ਕਾਰਵਾਈ ਨਹੀਂ ਕੀਤੀ। ਸ੍ਰੀ ਕੁੰਭੜਾ ਨੇ ਕਿਹਾ ਕਿ ਪਿੰਡ ਦੇ ਟੋਭੇ ਦੀ ਜ਼ਮੀਨ ਉਤੇ ਨਜਾਇਜ਼ ਕਬਜ਼ਾ ਹਟਵਾਉਣ ਲਈ ਲੋਕਾਂ ਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਮਨੁੱਖੀ ਅਧਿਕਾਰ ਕਮਿਸ਼ਨ ਕੋਲੋਂ ਮੰਗ ਕੀਤੀ ਕਿ ਜ਼ਿਲ੍ਹਾ ਮੁਹਾਲੀ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿਲ੍ਹਾ ਮੁਹਾਲੀ ਦੇ ਪਿੰਡ ਮੱਕੜਿਆਂ ਦੇ ਟੋਭੇ ਦੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਤੁਰੰਤ ਛੁਡਵਾਉਣ ਲਈ ਅਤੇ ਕਬਜ਼ਾਕਾਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਪਾਬੰਦ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਐਸ.ਐਸ.ਪੀ. ਮੁਹਾਲੀ ਜਾਂ ਡੀ.ਸੀ. ਮੁਹਾਲੀ ਨੇ ਉਕਤ ਟੋਭੇ ਉਤੇ ਨਜਾਇਜ਼ ਕਬਜ਼ਾ ਖਾਲੀ ਨਾ ਕਰਵਾਇਆ ਅਤੇ ਮਜਾਤ ਪੁਲੀਸ ਚੌਂਕੀ ਇੰਚਾਰਜ ਖਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਆਉਂਦੇ ਦਿਨਾਂ ਵਿੱਚ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ