ਜਥੇਦਾਰ ਬਡਾਲੀ ਦੀ ਧੀ ਤੇ ਜਵਾਈ ਸਮੇਤ 6 ਬਾਗੀਆਂ ਨੂੰ ਪਾਰਟੀ ’ਚੋਂ ਬਾਹਰ ਕੱਢਿਆ

ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਵਿੱਚ ਰਣਜੀਤ ਗਿੱਲ ਦੀ ਸ਼ਰੇਆਮ ਵਿਰੋਧਤਾ ਕਰਨ ਕਾਰਨ ਲਿਆ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 11 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਪਾਰਟੀ ਦੇ ਉਮੀਦਵਾਰ ਸ. ਰਣਜੀਤ ਸਿੰਘ ਗਿੱਲ ਦਾ ਵਿਧਾਨ ਸਭਾ ਚੋਣਾਂ ਵਿੱਚ ਵਿਰੋਧ ਕਰਨ ਕਰਕੇ ਪਾਰਟੀ ਦੇ ਖਰੜ ਹਲਕੇ ਨਾਲ ਸਬੰਧਤ 6 ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਹੈ, ਉਹਨਾਂ ਵਿੱਚ ਬੀਬੀ ਪਰਮਜੀਤ ਕੌਰ ਬਡਾਲੀ ਚੇਅਰਪਰਸਨ ਜਿਲਾ ਪ੍ਰੀਸਦ ਮੋਹਾਲੀ, ਸ. ਮੇਜਰ ਸਿੰਘ ਸੰਗਤਪੁਰਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਸ. ਗੁਰਵਿੰਦਰ ਸਿੰਘ ਡੂਮਛੇੜੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਸ. ਮਨਦੀਪ ਸਿੰਘ ਖਿਜਰਾਬਾਦ ਵਾਈਸ ਚੇਅਰਮੈਨ ਬਲਾਕ ਸੰਮਤੀ ਮਾਜਰੀ, ਸ. ਸਾਹਿਬ ਸਿੰਘ ਬਡਾਲੀ ਅਤੇ ਸ. ਤੇਜਪਾਲ ਸਿੰਘ ਕੁਰਾਲੀ ਦੇ ਨਾਮ ਸ਼ਾਮਲ ਹਨ। ਸ. ਬਾਦਲ ਨੇ ਕਿਹਾ ਕਿ ਪਾਰਟੀ ਦਾ ਅਨੁਸ਼ਾਸ਼ਨ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਵੀ ਆਗੂ ਜਾਂ ਵਰਕਰ ਪਾਰਟੀ ਅਨੁਸ਼ਾਸਨ ਭੰਗ ਕਰੇਗਾ ਉਸਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…