ਆਰੀਆ ਸਕੂਲ ਵਿੱਚ ਮੈਡੀਕਲ ਕੈਂਪ ਵਿੱਚ 200 ਲੋਕਾਂ ਦਾ ਚੈੱਕਅਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਸਥਾਨਕ ਸੈਕਟਰ-78 ਸਥਿਤ ਆਰੀਆ ਸਕੂਲ ਸੋਹਾਣਾ ਵਿੱਚ ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸਮਿਤੀ ਵੱਲੋਂ ਐਤਵਾਰ ਨੂੰ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਸੰਸਥਾ ਦੇ ਪ੍ਰਧਾਨ ਅਨਿਲ ਅਗਰਵਾਲ ਅਤੇ ਚੇਅਰਮੈਨ ਭਾਰਤ ਭੂਸ਼ਨ ਬੰਸਲ ਨੇ ਦੱਸਿਆ ਕਿ ਸੰਸਥਾ ਦੇ ਸਾਬਕਾ ਪ੍ਰਧਾਨ ਮਰਹੂਮ ਰਾਮ ਮੂਰਤੀ ਅਗਰਵਾਲ ਦੀ ਨਿੱਘੀ ਯਾਦ ਵਿੱਚ ਲਗਾਏ ਇਸ ਕੈਂਪ ਵਿੱਚ 200 ਤੋਂ ਵੱਧ ਵਿਅਕਤੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਵਿੱਚ 60 ਤੋਂ ਵੱਧ ਸੰਸਥਾ ਦੇ ਮੈਂਬਰਾਂ ਨੇ ਖੂਨਦਾਨ ਕੀਤਾ।
ਇਸ ਕੈਂਪ ਦਾ ਉਦਘਾਟਨ ਸ਼ਿਵ ਸੈਨਾ ਪੰਜਾਬ ਦੇ ਮੀਤ ਪ੍ਰਧਾਨ ਤੇ ਸਮਾਜ ਸੇਵੀ ਨੌਜਵਾਨ ਆਗੂ ਸ੍ਰੀ ਅਮਿਤ ਗਰਗ ਨੇ ਕੀਤਾ। ਉਨ੍ਹਾਂ ਅਗਰਵਾਲ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਸਭਾ ਦੇ ਜਨਰਲ ਸਕੱਤਰ ਦੀਪਕ ਬੰਸਲ ਨੇ ਸੰਸਥਾ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਸਮਾਜ ਸੇਵੀ ਕੰਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਤੇ ਅਸ਼ੋਕ ਝਾਅ, ਸੁਧੀਰ ਗੁਲੇਰੀਆ, ਰਤਨ ਕਾਲਜ ਸੋਹਾਣਾ ਦੇ ਚੇਅਰਮੈਨ ਸ਼ਾਮ ਸੁੰਦਰ ਅਗਰਵਾਲ, ਜੀਵਨ ਬੰਸਲ, ਬੀਰਵਲ ਰਾਏ ਬੰਸਲ, ਪਵਨ ਚੌਧਰੀ, ਮਨੀਸ਼ ਬੰਸਲ, ਸੰਦੀਪ ਬੰਸਲ, ਮੁਕੇਸ਼ ਬੰਸਲ, ਦੀਪਕ ਗੁਪਤਾ, ਸੁਰੇਸ਼ ਗਰਗ, ਸ਼ਿਵ ਕੁਮਾਰ ਗਰਗ, ਕੇ.ਕੇ. ਅਗਰਵਾਲ ਅਤੇ ਅਜੇ ਜੈਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 27 …