ਭਗਤ ਰਵਿਦਾਸ ਜੀ ਨੇ ਸਮਾਜ ਨੂੰ ਸੱਚ ਦਾ ਮਾਰਗ ਦਿਖਾਇਆ: ਅਮਨਦੀਪ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 14 ਫਰਵਰੀ:
ਇੱਥੋਂ ਦੇ ਨੇੜਲੇ ਪਿੰਡ ਮੁੰਧੋ ਸੰਗਤੀਆਂ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰੀ ਭਰਦਿਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਖਰੜ ਤੋਂ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਸਪੁੱਤਰ ਅਮਨਦੀਪ ਸਿੰਘ ਗਿੱਲ ਨੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਵੱਲੋਂ ਸਮਾਜ ਨੂੰ ਸੱਚ ਦਾ ਮਾਰਗ ਦਿਖਾਉਂਦੇ ਹੋਏ ਸਹੀ ਸੇਧ ਦਿੱਤੀ ਜਿਸ ਤੇ ਚੱਲਣ ਲਈ ਸਭਨਾਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਮੁੰਧੋਂ ਅਤੇ ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਸੁਰਮੁਖ ਸਿੰਘ ਮੁੰਧਂੋ ਨੇ ਅਮਨਦੀਪ ਸਿੰਘ ਗਿੱਲ ਦਾ ਸਿਰੋਪਾਉ ਨਾਲ ਸਨਮਾਨ ਕੀਤਾ । ਇਸ ਮੌਕੇ ਗੁਰਮੀਤ ਸਿੰਘ ਸਾਂਟੂ, ਬਲਜੀਤ ਸਿੰਘ ਪੰਚ, ਸੁਖਵਿੰਦਰ ਸਿੰਘ, ਹਰਿੰਦਰ ਸਿੰਘ ਘੜੂੰਆਂ, ਸਰਬਜੀਤ ਸਿੰਘ, ਹਰਜਿੰਦਰ ਸਿੰਘ ਆਦਿ ਮੋਹਤਬਰ ਤੇ ਪ੍ਰਬੰਧਕ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…