ਸਾਂਝ ਕੇਂਦਰ ਦੀ ਮੀਟਿੰਗ ਵਿੱਚ ਲੋਕਾਂ ਨੂੰ ਸਮਾਜ ਸੇਵੀ ਕੰਮਾਂ ਤੇ ਖੂਨਦਾਨ ਪ੍ਰਤੀ ਜਾਗਰੂਕ ਕਰਨ ’ਤੇ ਜ਼ੋਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਫਰਵਰੀ:
ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ’ਤੇ ਸਥਿਤ ਸਾਂਝ ਕੇਂਦਰ ਵਿਖੇ ਕਮੇਟੀ ਦੀ ਮੀਟਿੰਗ ਇੰਚਾਰਜ ਮੋਹਨ ਸਿੰਘ ਦੀ ਅਗਵਾਈ ਵਿਚ ਹੋਈ। ਇਸ ਦੌਰਾਨ ਸਾਂਝ ਕੇਂਦਰ ਦੇ ਇੰਚਾਰਜ ਮੋਹਨ ਸਿੰਘ ਨੇ ਸਮੂਹ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਾਂਝ ਕੇਂਦਰ ਵੱਲੋਂ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਬਾਰੇ ਸ਼ਹਿਰ ਤੇ ਇਲਾਕੇ ਦੇ ਪਿੰਡਾਂ ਵਿਚ ਫਲੈਕਸ ਬੋਰਡ ਲਗਾਏ ਜਾਣ, ਕਿਰਾਏਦਾਰਾਂ ਦਾ ਪਤਾ ਕਰਨ ਲਈ ਟੀਮਾਂ ਬਣਾਕੇ ਸ਼ਹਿਰ ਤੇ ਪਿੰਡਾਂ ’ਚੋਂ ਲਿਸਟ ਤਿਆਰ ਕੀਤੀ ਜਾਵੇ, ਪਿੰਡਾਂ ਵਿੱਚ ਸ਼ੋਸਲ ਮੀਡੀਆ ’ਤੇ ਗਰੁੱਪ ਬਣਾਏ ਜਾਣ, ਇਲਾਕੇ ਦੇ ਗੁਰੂ ਘਰਾਂ ਵਿੱਚ ਕੈਮਰੇ ਲਗਾਏ ਜਾਣ, ਪੈਂਫਲੈਟ ਬਣਾ ਕੇ ਚਿਪਕਾਏ ਜਾਣ, ਖੂਨਦਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਥ੍ਰੀਵੀਲਰਾਂ ਦੀ ਵੈਰੀਫਿਕੇਸ਼ਨ ਕਰਨ ਅਤੇ ਮੋਟਰਸਾਈਕਲਾਂ ਤੇ ਪਟਾਕੇ ਚਲਾਉਣ ਵਾਲਿਆਂ ਖਿਲਾਫ ਮੁਹਿੰਮ ਵਿੱਢੀ ਜਾਵੇ ਤਾ ਜੋ ਇਲਾਕੇ ਵਿਚ ਹੋ ਰਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਠੱਲ ਪਾਈ ਜਾ ਸਕੇ। ਇਸ ਦੌਰਾਨ ਹਾਜ਼ਰ ਕਮੇਟੀ ਮੈਂਬਰਾਂ ਅਤੇ ਮੋਹਤਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਮੋਹਨ ਸਿੰਘ ਵੱਲੋਂ ਦਿੱਤੇ ਸੁਝਾਵਾਂ ਨਾਲ ਸਹਿਮਤੀ ਜਤਾਈ। ਇਸ ਮੌਕੇ ਗੁਰਮੇਲ ਸਿੰਘ ਪਾਬਲਾ, ਅਮਨਦੀਪ ਸਿੰਘ ਗੋਲਡੀ, ਸਰਪੰਚ ਨਰਿੰਦਰ ਸਿੰਘ, ਦਵਿੰਦਰ ਸਿੰਘ, ਪ੍ਰਿੰਸੀਪਲ ਅਨੁਪਮਾ, ਦਲਜੀਤ ਸਿੰਘ ਕਾਲੇਵਾਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਪੰਜਾਬ ਸਿਵਲ ਸਕੱਤਰੇਤ ਦੇ 217 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਖੂਨਦਾਨ

ਪੰਜਾਬ ਸਿਵਲ ਸਕੱਤਰੇਤ ਦੇ 217 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਖੂਨਦਾਨ ਨਬਜ਼-ਏ-ਪੰਜਾਬ, ਚੰਡੀਗੜ੍ਹ, 20 …