ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ: ਚੰਦੂਮਾਜਰਾ

ਖਿਜ਼ਰਬਾਦ ਵਿੱਚ ਹੋਲੇ ਮਹੱਲੇ ਦੇ ਦੂਜੇ ਦਿਨ ਸਿਆਸੀ ਆਗੂਆਂ ਤੇ ਇਲਾਕੇ ਦੀ ਸੰਗਤ ਨੇ ਕੀਤੀ ਸ਼ਿਰਕਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 6 ਮਾਰਚ:
ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ‘ਤੇ ਹੋਲੇ ਮਹੱਲੇ ਮੌਕੇ ਅੱਜ ਖੁੱਲੇ ਪੰਡਾਲ ਵਿਚ ਕੀਰਤਨ ਦੀਵਾਨ ਉਪਰੰਤ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਤਕਰੀਰਾਂ ਦਿੱਤੀਆਂ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ 11 ਮਾਰਚ ਨੂੰ ਚੋਣਾਂ ਦੇ ਨਤੀਜੇ ਤੋਂ ਬਾਅਦ ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਘੜ ਇਲਾਕੇ ਦੇ ਰਹਿੰਦੇ ਕੰਮ ਪਹਿਲ ਦੇ ਅਧਾਰ ’ਤੇ ਪੂਰੇ ਕੀਤੇ ਜਾਣਗੇ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਖਰੜ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ, ਬੀਬੀ ਲਖਵਿੰਦਰ ਕੌਰ ਗਰਚਾ, ਸੀਨੀਅਰ ਯੂਥ ਆਗੂ ਸਾਹਿਬ ਸਿੰਘ ਬਡਾਲੀ, ਚੇਅਰਮੈਨ ਰਣਵੀਰ ਸਿੰਘ ਪੂਨੀਆ, ਐਸਜੀਪੀਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਰਣਧੀਰ ਸਿੰਘ ਧੀਰਾ, ਹਰਦੀਪ ਸਿੰਘ ਸਰਪੰਚ ਖਿਜਰਾਬਾਦ, ਪਰਮਿੰਦਰ ਸਿੰਘ ਸੁਹਣਾ, ਕੁਲਜੀਤ ਬੇਦੀ, ਹਰਨਪ੍ਰੀਤ ਸਿੰਘ ਪ੍ਰਿੰਸ, ਹਰਵਿੰਦਰ ਸਿੰਘ ਲੌਂਗੀਆ, ਇੰਦਰਬੀਰ ਸਿੰਘ ਕੁਰਾਲੀ, ਮਨਦੀਪ ਸਿੰਘ ਖਿਜ਼ਰਾਬਾਦ, ਮਨਜੀਤ ਸਿੰਘ ਮੁੰਧੋਂ, ਹਰਨੇਕ ਸਿੰਘ ਨੇਕੀ, ਸਰਬਜੀਤ ਸਿੰਘ ਕਦੀਮਾਜਰਾ, ਜਰਨੈਲ ਸਿੰਘ, ਜਸਪਾਲ ਸਿੰਘ ਪੀ.ਏ, ਰਵਿੰਦਰ ਸਿੰਘ, ਦਿਲਬਾਗ ਸਿੰਘ ਮੀਆਂਪੁਰ, ਦਰਬਾਰਾ ਸਿੰਘ, ਕੁਲਵਿੰਦਰ ਸਿੰਘ, ਹਰਚਰਨ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਸਰਪੰਚ ਬਲਕਾਰ ਸਿੰਘ ਭੰਗੂ, ਜਸਵਿੰਦਰ ਸਿੰਘ ਕਲਾ ਆਦਿ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਲੋਕਲ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਹਰਦੀਪ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਵੱਲੋਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸਮੁਚੇ ਪਤਵੰਤਿਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਢਾਡੀ ਜਥਿਆਂ ਬੀਬੀ ਜਸਵੀਰ ਕੌਰ ਜੱਸ, ਗਿ ਪ੍ਰਿਤਪਾਲ ਸਿੰਘ ਬੈਂਸ, ਗੁਰਦੇਵ ਸਿੰਘ ਕੋਨਾ, ਕਥਾਵਾਚਕ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਤੀਰ, ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ, ਰਣਜੀਤ ਸਿੰਘ ਰਾਣਾ, ਗੁਰਪ੍ਰੀਤ ਸਿੰਘ ਆਦਿ ਨੇ ਸੰਗਤਾਂ ਨੂੰ ਗੁਰੂ ਜਸ ਸੁਣਾਕੇ ਨਿਹਾਲ ਕੀਤਾ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…